- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਜੀਲੈਂਸ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਆਪਣੇ ਅਹੁਦੇ ਦਾ ਗਲਤ ਇਸਤੇਮਾਲ ਕਰਦਿਆਂ ਨਿੱਜੀ ਫਰਮ ਨੂੰ ਲਾਭ ਪਹੁੰਚਾਉਣ ਲਈ ਜ਼ਮੀਨ ਦੀ ਵਿਕਰੀ ’ਚ ਨਿਰਧਾਰਤ ਨਿਯਮਾਂ ਦੀ ਪਾਲਣਾ ਨਹੀਂ ਕੀਤੀ।

ਡਿਜ਼ੀਟਲ ਡੈਸਕ, ਲਖਨਊ : ਸਮਾਜਵਾਦੀ ਪਾਰਟੀ ਦੇ ਸੰਸਥਾਪਕਾਂ ’ਚੋਂ ਇੱਕ ਆਜ਼ਮ ਖ਼ਾਨ ਖ਼ਿਲਾਫ਼ ਵੀਰਵਾਰ ਨੂੰ ਲਖਨਊ ’ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਆਜ਼ਮ ਖ਼ਾਨ ’ਤੇ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਗੜਬੜੀ ਕਰਨ ਦਾ ਦੋਸ਼ ਸੀ। ਜਾਂਚ ਦੌਰਾਨ ਵੱਡੇ ਪੱਧਰ ’ਤੇ ਮਾਲੀ ਨੁਕਸਾਨ ਦੀ ਪੁਸ਼ਟੀ ਹੋਣ ਤੋਂ ਬਾਅਦ ਵਿਜੀਲੈਂਸ ਨੇ ਮਾਮਲਾ ਦਰਜ ਕੀਤਾ ਹੈ। ਉੱਤਰ ਪ੍ਰਦੇਸ਼ ਰਾਜ ਹੱਜ ਕਮੇਟੀ ਦੀ ਜ਼ਮੀਨ ਦੀ ਵਿਕਰੀ ’ਚ ਗੜਬੜੀ ਦੇ ਮਾਮਲੇ ’ਚ ਵਿਜੀਲੈਂਸ ਨੇ ਸਮਾਜਵਾਦੀ ਪਾਰਟੀ ਦੇ ਆਗੂ ਤੇ ਉੱਤਰ ਪ੍ਰਦੇਸ਼ ਹੱਜ ਕਮੇਟੀ ਦੇ ਸਾਬਕਾ ਚੇਅਰਮੈਨ ਆਜ਼ਮ ਖ਼ਾਨ ਸਮੇਤ ਪੰਜ ਲੋਕਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਵਿਜੀਲੈਂਸ ਦੀ ਜਾਂਚ ’ਚ ਜ਼ਮੀਨ ਦੀ ਵਿਕਰੀ ਕਾਰਨ ਕਮੇਟੀ ਨੂੰ 2.08 ਕਰੋੜ ਰੁਪਏ ਦੇ ਮਾਲੀ ਨੁਕਸਾਨ ਦੀ ਪੁਸ਼ਟੀ ਹੋਈ ਹੈ। ਦੋਸ਼ ਹੈ ਕਿ ਇੱਕ ਨਿੱਜੀ ਫਰਮ ਨੂੰ ਫਾਇਦਾ ਪਹੁੰਚਾਉਣ ਲਈ ਜ਼ਮੀਨ ਦੀ ਵਿਕਰੀ ’ਚ ਨਿਯਮਾਂ ਦੀ ਅਣਦੇਖੀ ਕੀਤੀ ਗਈ ਤੇ ਅਹੁਦੇ ਦੀ ਦੁਰਵਰਤੋਂ ਕੀਤੀ ਗਈ। ਵਿਜੀਲੈਂਸ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਆਪਣੇ ਅਹੁਦੇ ਦਾ ਗਲਤ ਇਸਤੇਮਾਲ ਕਰਦਿਆਂ ਨਿੱਜੀ ਫਰਮ ਨੂੰ ਲਾਭ ਪਹੁੰਚਾਉਣ ਲਈ ਜ਼ਮੀਨ ਦੀ ਵਿਕਰੀ ’ਚ ਨਿਰਧਾਰਤ ਨਿਯਮਾਂ ਦੀ ਪਾਲਣਾ ਨਹੀਂ ਕੀਤੀ।
ਧੋਖਾਧੜੀ ਤੇ ਭ੍ਰਿਸ਼ਟਾਚਾਰ ਤਹਿਤ ਮਾਮਲਾ
ਵਿਜੀਲੈਂਸ ਨੇ ਇਸ ਮਾਮਲੇ ’ਚ ਧੋਖਾਧੜੀ ਸਮੇਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਐੱਫਆਈਆਰ ਦਰਜ ਹੋਣ ਤੋਂ ਬਾਅਦ ਮਾਮਲੇ ਦੀ ਜਾਂਚ ਇੰਸਪੈਕਟਰ ਸੰਜੇ ਕੁਮਾਰ ਸਿੰਘ ਨੂੰ ਸੌਂਪੀ ਗਈ ਹੈ।
ਆਜ਼ਮ ਖ਼ਾਨ ਸਮੇਤ ਪੰਜ ਮੁਲਜ਼ਮ
ਇਸ ਮਾਮਲੇ ’ਚ ਤਤਕਾਲੀ ਹੱਜ ਕਮੇਟੀ ਦੇ ਚੇਅਰਮੈਨ ਆਜ਼ਮ ਖ਼ਾਨ ਤੋਂ ਇਲਾਵਾ ਉਸ ਸਮੇਂ ਦੇ ਸਕੱਤਰ ਲਈਕ ਅਹਿਮਦ ਤੇ ਡਾ. ਐੱਮਏਏ ਖ਼ਾਨ ਨੂੰ ਵੀ ਮੁਲਜ਼ਮ ਬਣਾਇਆ ਗਿਆ ਹੈ। ਇਨ੍ਹਾਂ ਦੇ ਨਾਲ ਆਮਿਸ਼ ਡਿਵੈਲਪਰਜ਼ ਦੇ ਮਾਲਕ ਮੁਹੰਮਦ ਅਯੂਬ ਤੇ ਮੁਸਤਕੀਮ ਅਹਿਮਦ ਨੂੰ ਵੀ ਮੁਲਜ਼ਮ ਬਣਾਇਆ ਗਿਆ ਹੈ।
ਐਸ਼ਬਾਗ ਦੇ ਕਾਇਮਖੇੜਾ ’ਚ ਸੀ 60 ਹਜ਼ਾਰ ਵਰਗ ਫੁੱਟ ਜ਼ਮੀਨ
ਵਿਜੀਲੈਂਸ ਦੇ ਲਖਨਊ ਸੈਕਟਰ ’ਚ ਇੰਸਪੈਕਟਰ ਧਰੁਵ ਚੰਦਰ ਮੌਰਿਆ ਦੀ ਸ਼ਿਕਾਇਤ ’ਤੇ ਐੱਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਰਾਜਧਾਨੀ ਦੇ ਐਸ਼ਬਾਗ ਖੇਤਰ ਦੇ ਕਾਇਮਖੇੜਾ (ਦੁਗਾਂਵਾ) ਦੀ ਜ਼ਮੀਨ ਨਾਲ ਸਬੰਧਤ ਹੈ। ਇੱਥੇ ਖਸਰਾ ਨੰਬਰ-117 ’ਚਰਾਜ ਹੱਜ ਕਮੇਟੀ ਦੀ ਕਰੀਬ 60 ਹਜ਼ਾਰ ਵਰਗ ਫੁੱਟ ਜ਼ਮੀਨ ਦੱਸੀ ਗਈ ਹੈ। ਜਾਂਚ ’ਚ ਸਾਹਮਣੇ ਆਇਆ ਕਿ ਇਸ ਜ਼ਮੀਨ ਦੀ ਵਿਕਰੀ ’ਚ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ। ਵਿਜੀਲੈਂਸ ਮੁਤਾਬਕ ਇਸ ਕਾਰਨ ਕਮੇਟੀ ਨੂੰ ਮਾਲੀ ਨੁਕਸਾਨ ਹੋਇਆ।
ਦੋ ਸਾਲ ਪਹਿਲਾਂ ਦਿੱਤੇ ਗਏ ਸਨ ਜਾਂਚ ਦੇ ਹੁਕਮ
ਸ਼ਿਕਾਇਤ ਮਿਲਣ ਤੋਂ ਬਾਅਦ ਸਰਕਾਰ ਨੇ ਜ਼ਮੀਨ ਦੀ ਵਿਕਰੀ ’ਚ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਮਾਮਲੇ ’ਚ 3 ਮਈ 2024 ਨੂੰ ਜਾਂਚ ਦੇ ਹੁਕਮ ਦਿੱਤੇ ਸਨ। ਸ਼ਿਕਾਇਤ ’ਚ ਹੱਜ ਕਮੇਟੀ ਦੀ ਜ਼ਮੀਨ ਦੀ ਵਿਕਰੀ ’ਚ ਬੇਨਿਯਮੀਆਂ ਤੇ ਇੱਕ ਨਿੱਜੀ ਫਰਮ ਨੂੰ ਫਾਇਦਾ ਪਹੁੰਚਾਉਣ ਦੇ ਦੋਸ਼ ਲਗਾਏ ਗਏ ਸਨ। ਵਿਜੀਲੈਂਸ ਦੀ ਜਾਂਚ ਦੌਰਾਨ ਜ਼ਮੀਨ ਦੀ ਵਿਕਰੀ ਨਾਲ ਸਬੰਧਤ ਦਸਤਾਵੇਜ਼ਾਂ ਤੇ ਪੂਰੀ ਪ੍ਰਕਿਰਿਆ ਦੀ ਜਾਂਚ ਕੀਤੀ ਗਈ। ਜਾਂਚ ਤੋਂ ਬਾਅਦ ਮਾਲੀ ਨੁਕਸਾਨ ਦੀ ਪੁਸ਼ਟੀ ਹੋਣ ’ਤੇ ਹੁਣ ਮੁਕੱਦਮਾ ਦਰਜ ਕੀਤਾ ਗਿਆ ਹੈ।