v> ਨਵੀਂ ਦਿੱਲੀ, ਪ੍ਰੇਟ : ਸੁਪਰੀਮ ਕੋਰਟ 'ਚ ਇਕ ਪਟੀਸ਼ਨ ਦਾਖਲ ਕਰਨ 'ਚ ਤੇਜ਼ੀ ਵੱਧ ਰਹੀ ਕੋਰੋਨਾ ਸੰਕ੍ਰਮਣ ਦੀ ਮਹਾਮਾਰੀ ਦੇ ਮੱਦੇਨਜ਼ਰ ਸ਼ਰਾਬ ਤੇ ਦੂਜੇ ਨਸ਼ੀਲੇ ਪਦਾਰਥਾਂ ਦੇ ਸੇਵਨ 'ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਹੈ। ਭਾਜਪਾ ਆਗੂ ਤੇ ਵਕੀਲ ਅਸ਼ਵਨੀ ਕੁਮਾਰ ਉਪਾਧਿਆਏ ਵੱਲੋਂ ਦਾਖਲ ਪਟੀਸ਼ਨ 'ਚ ਕਿਹਾ ਗਿਆ ਹੈ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਸ਼ਰਾਬ ਦੇ ਸੇਵਨ ਨਾਲ ਰੋਗਾਂ ਨਾਲ ਲੜਨ ਦੀ ਸਮੱਰਥਾ ਪ੍ਰਭਾਵਿਤ ਹੁੰਦੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਸ਼ਰਾਬ ਤੇ ਹੋਰ ਨਸ਼ੀਲੇ ਪਦਾਰਥ ਦਾ ਸੇਵਨ ਸੰਚਾਰੀ ਤੇ ਗੈਰ ਸੰਚਾਰੀ ਰੋਗਾਂ ਦੇ ਨਾਲ-ਨਾਲ ਵਿਅਕਤੀ ਦੇ ਮਾਨਸਿਕ ਅਸੰਤੁਲਨ ਨਾਲ ਵੀ ਜੁੜਿਆ ਹੈ। ਇਨ੍ਹਾਂ ਦੇ ਸੇਵਨ ਨਾਲ ਵਿਅਕਤੀ ਕੋਰੋਨਾ ਸੰਕ੍ਰਮਣ ਦਾ ਸ਼ਿਕਾਰ ਬਣ ਜਾਂਦਾ ਹੈ। ਇਹ ਵਿਅਕਤੀ ਦੇ ਇਮਿਊਨ ਪ੍ਰਣਾਲੀ ਨੂੰ ਕਮਜ਼ੋਰ ਕਰਦਾ ਹੈ ਤੇ ਸਿਹਤ ਦੇ ਪ੍ਰਤੀਕੂਲ ਨਤੀਜਿਆਂ ਦੇ ਖਤਰੇ ਨੂੰ ਵਧਾਉਂਦੇ ਹਨ।

Posted By: Ravneet Kaur