ਜੇਐੱਨਐੱਨ, ਮਾਲਦਾ : ਸੋਮਵਾਰ ਨੂੰ ਬੰਗਲਾਦੇਸ਼ ਦੀ ਇਕ ਅਦਾਲਤ ਨੇ ਅੱਤਵਾਦੀ ਜਥੇਬੰਦੀ ਜਮਾਤ-ਏ-ਮੁਜਾਹਦੀਨ-ਬੰਗਲਾਦੇਸ਼ (ਜੇਐੱਮਬੀ) ਦੇ ਛੇ ਮੈਂਬਰਾਂ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਸਾਰਿਆਂ ਨੂੰ 10 ਸਾਲ ਪਹਿਲਾਂ ਬੰਗਲਾਦੇਸ਼ ਦੀ ਪੁਲਿਸ ਨੇ ਸਰਹੱਦੀ ਜ਼ਿਲ੍ਹੇ ਚਪਾਈ ਨਵਾਬਗੰਜ ਤੋਂ ਗਿ੍ਫ਼ਤਾਰ ਕੀਤਾ ਸੀ। ਉਦੋਂ ਤੋਂ ਮਾਮਲੇ ਦੀ ਸੁਣਵਾਈ ਚੱਲ ਰਹੀ ਸੀ। ਇਸੇ ਮਾਮਲੇ 'ਤੇ ਸੋਮਵਾਰ ਨੂੰ ਬੰਗਲਾਦੇਸ਼ ਦੀ ਕੋਰਟ ਨੇ ਫ਼ੈਸਲਾ ਸੁਣਾਇਆ। ਉਸ ਸਮੇਂ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਜੇਹਾਦੀ ਲੇਖ, ਹਥਿਆਰ ਤੇ ਕਾਰਤੂਸ ਬਰਾਮਦ ਹੋਏ ਸਨ। ਇਸ ਸੁਣਵਾਈ ਤੋਂ ਬਾਅਦ ਮਾਲਦਾ ਜ਼ਿਲ੍ਹੇ ਦੇ ਭਾਰਤ-ਬੰਗਲਾਦੇਸ਼ ਸਰਹੱਦੀ ਚਪਾਈ ਨਵਾਬਗੰਜ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ। ਆਮ ਤੌਰ 'ਤੇ ਇਸ ਤਰ੍ਹਾਂ ਦੀ ਕਾਰਵਾਈ ਤੋਂ ਬਾਅਦ ਸਰਹੱਦੀ ਵੱਖ-ਵੱਖ ਖੇਤਰਾਂ ਵਿਚ ਜੇਐੱਮਬੀ ਦੇ ਅੱਤਵਾਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਰਹਿੰਦੇ ਹਨ। ਇਸ ਲਈ ਸਰਹੱਦੀ ਇਲਾਕੇ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਬੀਐੱਸਐੱਫ ਪ੍ਰਬੰਧਨ ਦੀ ਕੋਈ ਪ੍ਰਤੀਕਿਰਿਆ ਨਹੀਂ ਮਿਲੀ। ਮਾਲਦਾ ਤੇ ਮੁਰਸ਼ੀਦਾਬਾਦ ਜ਼ਿਲ੍ਹੇ ਦੇ ਭਾਰਤ-ਬੰਗਲਾਦੇਸ਼ ਸਰਹੱਦੀ ਇਲਾਕੇ ਵਿਚ ਜੇਐੱਮਬੀ ਕਾਫ਼ੀ ਸਰਗਰਮ ਹਨ।