ਜੇਐੱਨਐੱਨ, ਨਵੀਂ ਦਿੱਲੀ : ਦੇਸ਼ ਭਰ 'ਚ ਕਿਸਾਨੀ ਬਿੱਲ ਖ਼ਿਲਾਫ਼ ਅੱਜ ਕਿਸਾਨ ਤੇ ਕਿਸਾਨ ਸੰਗਠਨਾਂ ਦਾ ਭਾਰਤ ਬੰਦ ਹੈ। ਇਸ ਨੂੰ ਲੈ ਕੇ ਦੇਸ਼ ਭਰ 'ਚ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਵਿਚਕਾਰ, ਕਾਂਗਰਸ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ ਤੇ ਨਾਲ ਹੀ ਜਨਤਾ ਤੋਂ ਅਪੀਲ ਕੀਤੀ ਹੈ ਕਿ ਉਹ ਇਸ ਪ੍ਰਦਰਸ਼ਨ 'ਚ ਕਿਸਾਨਾਂ ਦਾ ਸਾਥ ਦੇਣ।

ਕਾਂਗਰਸ ਨੇ ਸ਼ੁੱਕਰਵਾਰ ਨੂੰ ਕਿਸਾਨਾਂ ਦੇ ਅੰਦੋਲਨ 'ਚ ਸ਼ਾਮਲ ਹੋਣ ਤੇ ਫਾਰਮ ਬਿੱਲਾਂ ਦਾ ਵਿਰੋਧ ਕਰਨ ਦੀ ਅਪੀਲ ਕੀਤੀ, ਜਿਸ ਨੂੰ ਸੰਸਦ ਨੇ ਪਾਸ ਕਰ ਦਿੱਤਾ ਹੈ। ਕਾਂਗਰਸ ਨੇ ਲੋਕਾਂ ਤੋਂ ਕਿਸਾਨਾਂ ਦੇ ਅੰਦੋਲਨ 'ਚ ਸ਼ਾਮਲ ਹੋਣ ਤੇ ਕਿਸਾਨੀ ਬਿੱਲਾਂ ਦਾ ਵਿਰੋਧ ਕਰਨ ਦੀ ਅਪੀਲ ਕੀਤੀ, ਜੋ ਸੰਸਦ ਵੱਲੋਂ ਪਾਸ ਕੀਤਾ ਗਿਆ ਹੈ। ਕਾਂਗਰਸ ਆਗੂ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਦੇਸ਼ ਦੇ 62 ਕਰੋੜ ਕਿਸਾਨਾਂ ਨਾਲ ਖੜ੍ਹਾ ਹੋਣਾ ਚਾਹੀਦਾ, ਜੋ ਦੇਸ਼ ਦੇ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਹਨ। ਕਾਂਗਰਸ ਆਗੂ ਸੁਰਜੇਵਾਲਾ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਜੀਪਤੀਆਂ ਨੂੰ ਫਾਇਦਾ ਪਹੁੰਚਾਉਣ ਲਈ ਇਹ ਬਿੱਲ ਲਿਆਇਆ ਗਿਆ ਤੇ ਉਨ੍ਹਾਂ ਨੇ ਕਿਸਾਨਾਂ ਦੀ ਪਰਵਾਹ ਨਹੀਂ ਕੀਤੀ।

ਸੁਰੇਜਵਾਲਾ ਤੋਂ ਇਲਾਵਾ ਕਾਂਗਰਸ ਮਹਾਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਇਕ ਟਵੀਟ 'ਚ ਕਿਹਾ ਕਿ ਇਨ੍ਹਾਂ ਨੇ ਕਿਸਾਨਾਂ ਨੂੰ ਗੁਲਾਮ ਬਣਾਉਣਾ ਹੈ ਤੇ ਕਿਸਾਨ ਆਪਣੇ ਖੇਤਾਂ 'ਚ ਮਜ਼ਦੂਰ ਬਣ ਜਾਣਗੇ ਤੇ ਨਾ ਤਾਂ ਉਨ੍ਹਾਂ ਨੂੰ ਐੱਮਐੱਸਪੀ ਮਿਲੇਗਾ ਤੇ ਨਾ ਹੀ ਸਨਮਾਨ।

Posted By: Amita Verma