ਗੁਜਰਾਤ ATS ਦੀ ਵੱਡੀ ਕਾਰਵਾਈ, ਵਡੋਦਰਾ ਤੋਂ ਜੈਸ਼-ਏ-ਮੁਹੰਮਦ ਦੇ ਸ਼ੱਕੀ ਅੱਤਵਾਦੀ ਨੂੰ ਕੀਤਾ ਗ੍ਰਿਫ਼ਤਾਰ; ਮੌਕੇ ਤੋਂ ਹਥਿਆਰ ਬਰਾਮਦ
ਗੁਜਰਾਤ ਅੱਤਵਾਦ ਵਿਰੋਧੀ ਦਸਤੇ (ATS) ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਵਡੋਦਰਾ ਤੋਂ ਇੱਕ ਸ਼ੱਕੀ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ।
Publish Date: Fri, 27 Nov 2026 11:19 AM (IST)
Updated Date: Fri, 27 Nov 2026 11:20 AM (IST)
ਡਿਜੀਟਲ ਡੈਸਕ, ਅਹਿਮਦਾਬਾਦ - ਗੁਜਰਾਤ ਅੱਤਵਾਦ ਵਿਰੋਧੀ ਦਸਤੇ (ATS) ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਵਡੋਦਰਾ ਤੋਂ ਇੱਕ ਸ਼ੱਕੀ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਸਮਾਚਾਰ ਏਜੰਸੀ ANI ਮੁਤਾਬਕ, ਸੁਰੱਖਿਆ ਏਜੰਸੀਆਂ ਲਈ ਇਸ ਨੂੰ ਇੱਕ ਅਹਿਮ ਕਾਮਯਾਬੀ ਮੰਨਿਆ ਜਾ ਰਿਹਾ ਹੈ। ਗੁਜਰਾਤ ATS ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰੀ ਦੌਰਾਨ ਸ਼ੱਕੀ ਅੱਤਵਾਦੀ ਕੋਲੋਂ ਇੱਕ ਆਟੋਮੈਟਿਕ ਰਾਈਫਲ ਅਤੇ 20 ਤੋਂ ਵੱਧ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ATS ਦਾ ਵੱਡਾ ਸਰਚ ਆਪ੍ਰੇਸ਼ਨ ਜਾਰੀ
ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਦੇ ਨੈੱਟਵਰਕ ਨਾਲ ਜੁੜੇ ਹੋਰ ਸ਼ੱਕੀਆਂ ਦੀ ਭਾਲ ਲਈ ਗੁਜਰਾਤ ATS ਵੱਲੋਂ ਵੱਡਾ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।
ਖ਼ਬਰ ਅਪਡੇਟ ਕੀਤੀ ਜਾ ਰਹੀ ਹੈ...