ਕਾਲਜ ਜਾਣ ਵਾਲੀਆਂ ਕੁੜੀਆਂ ਲਈ ਵੱਡੀ ਖੁਸ਼ਖਬਰੀ! ਸਰਕਾਰ ਹੁਣ ਮੁਫ਼ਤ ਵੰਡੇਗੀ ਈ-ਸਕੂਟਰ, ਜਾਣੋ ਕਦੋਂ
ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਮਹਿਲਾ ਪੱਤਰਕਾਰਾਂ ਨੂੰ ਸਨਮਾਨਿਤ ਕਰਨ ਦੇ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਇੰਟਰਨੈੱਟ ਮੀਡੀਆ ’ਤੇ ਪੋਸਟ ਕੀਤੀਆਂ ਗਈਆਂ ਝੂਠੀਆਂ ਖ਼ਬਰਾਂ ਦੇ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਨ ਲਈ ਇਕ ਮੰਚ ਸਥਾਪਿਤ ਕਰਨ ’ਤੇ ਵਿਚਾਰ ਕਰੇਗੀ।
Publish Date: Mon, 09 Mar 2026 08:23 AM (IST)
Updated Date: Mon, 09 Mar 2026 08:27 AM (IST)
ਤੇਲੰਗਾਨਾ (ਪੀਟੀਆਈ) : ਤੇਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈੱਡੀ ਨੇ ਐਤਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਕਾਲਜ ਵਿਦਿਆਰਥਣਾਂ ਨੂੰ ਈ-ਸਕੂਟਰ ਉਪਲੱਬਧ ਕਰਵਾਉਣ ’ਤੇ ਵਿਚਾਰ ਕਰ ਰਹੀ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਮਹਿਲਾ ਪੱਤਰਕਾਰਾਂ ਨੂੰ ਸਨਮਾਨਿਤ ਕਰਨ ਦੇ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਇੰਟਰਨੈੱਟ ਮੀਡੀਆ ’ਤੇ ਪੋਸਟ ਕੀਤੀਆਂ ਗਈਆਂ ਝੂਠੀਆਂ ਖ਼ਬਰਾਂ ਦੇ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਨ ਲਈ ਇਕ ਮੰਚ ਸਥਾਪਿਤ ਕਰਨ ’ਤੇ ਵਿਚਾਰ ਕਰੇਗੀ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥਣਾਂ ਨੂੰ ਈ-ਸਕੂਟਰ ਵੰਡਣ ਦਾ ਮਤਾ, ਜੋ ਸੱਤਾਧਾਰੀ ਕਾਂਗਰਸ ਦਾ ਚੋਣ ਵਾਅਦਾ ਸੀ, ਇਸ ਵਿੱਤੀ ਸਾਲ ’ਚ ਸੰਭਵ ਨਹੀਂ ਹੋ ਸਕਦਾ ਪਰ ਇਸ ’ਤੇ ਵਿਚਾਰ ਕੀਤਾ ਜਾ ਰਿਹਾ ਹੈ।