ਸ਼ਰਧਾਲੂਆਂ ਲਈ ਵੱਡੀ ਖ਼ਬਰ: ਚਾਰਧਾਮ ਯਾਤਰਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਅੱਜ ਸਵੇਰੇ 7 ਵਜੇ ਤੋਂ ਸ਼ੁਰੂ, ਜਾਣੋ ਪੂਰਾ ਤਰੀਕਾ
ਰਜਿਸਟ੍ਰੇਸ਼ਨ ਸਵੇਰੇ ਸੱਤ ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬਾ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਤੇ ਯਾਤਰਾ ਨੂੰ ਵਿਵਸਥਿਤ ਬਣਾਉਣ ਦੇ ਮਕਸਦ ਨਾਲ ਇਸ ਵਾਰੀ ਵੀ ਆਨਲਾਈਨ ਰਜਿਸਟ੍ਰੇਸ਼ਨ ਵਿਵਸਥਾ ਲਾਗੂ ਕੀਤੀ ਹੈ।
Publish Date: Fri, 06 Mar 2026 08:50 AM (IST)
Updated Date: Fri, 06 Mar 2026 08:53 AM (IST)
ਦੇਹਰਾਦੂਨ : ਚਾਰਧਾਮ ਯਾਤਰਾ 2026 ਦੀਆਂ ਤਿਆਰੀਆਂ ਵਿਚਾਲੇ ਸ਼ਰਧਾਲੂਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁੱਕਰਵਾਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਰਜਿਸਟ੍ਰੇਸ਼ਨ ਸਵੇਰੇ ਸੱਤ ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬਾ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਤੇ ਯਾਤਰਾ ਨੂੰ ਵਿਵਸਥਿਤ ਬਣਾਉਣ ਦੇ ਮਕਸਦ ਨਾਲ ਇਸ ਵਾਰੀ ਵੀ ਆਨਲਾਈਨ ਰਜਿਸਟ੍ਰੇਸ਼ਨ ਵਿਵਸਥਾ ਲਾਗੂ ਕੀਤੀ ਹੈ। ਦੇਹਰਾਦੂਨ ਦੇ ਜ਼ਿਲ੍ਹਾ ਅਧਿਕਾਰੀ ਸਵਿਨ ਬਾਂਸਲ ਮੁਤਾਬਕ, ਚਾਰਧਾਮ ਯਾਤਰਾ ਲਈ ਵੈੱਬਸਾਈਟ registrationandtouristcare.uk.gov.in ’ਤੇ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।