ਹਰਿਆਣਾ 'ਚ ਭ੍ਰਿਸ਼ਟਾਚਾਰ ਦਾ ਵੱਡਾ ਖੁਲਾਸਾ: 1500 ਕਰੋੜ ਦੇ ਵਰਕਸਲਿਪ ਘੁਟਾਲੇ ਦਾ ਪਰਦਾਫਾਸ਼, ਮੰਤਰੀ ਨੇ ਜਾਂਚ ਦੇ ਦਿੱਤੇ ਸਖ਼ਤ ਆਦੇਸ਼
ਕਿਰਤ ਮੰਤਰੀ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਹਰਿਆਣਾ ਭਵਨ ਤੇ ਨਿਰਮਾਣ ਮਜ਼ਦੂਰ ਭਲਾਈ ਬੋਰਡ ਦੀ ਬੈਠਕ ਦੌਰਾਨ ਮੈਂਬਰਾਂ ਦੀ ਨਿਯੁਕਤੀ ਤੇ ਨਿਰਮਾਣ ਮਜ਼ਦੂਰਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ’ਚ ਭਾਰੀ ਬੇਨਿਯਮੀਆਂ ਸਾਹਮਣੇ ਆਈਆਂ ਸਨ।
Publish Date: Tue, 30 Dec 2025 11:13 AM (IST)
Updated Date: Tue, 30 Dec 2025 11:17 AM (IST)
ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ : ਹਰਿਆਣਾ ਭਵਨ ਤੇ ਨਿਰਮਾਣ ਮਜ਼ਦੂਰ ਭਲਾਈ ਬੋਰਡ ’ਚ ਲੰਬੇ ਸਮੇਂ ਤੋਂ ਚੱਲ ਰਹੇ ਫ਼ਰਜ਼ੀ ਵਰਕਸਲਿਪ ਘੁਟਾਲੇ ਦਾ ਵੱਡਾ ਖੁਲਾਸਾ ਹੋਇਆ ਹੈ। ਮੁੱਢਲੀ ਜਾਂਚ ’ਚ ਇਸ ਘੁਟਾਲੇ ਦਾ ਆਕਾਰ ਕਰੀਬ 1500 ਕਰੋੜ ਰੁਪਏ ਤੱਕ ਦਾ ਹੋਣ ਦਾ ਖਦਸ਼ਾ ਪ੍ਰਗਟਾਇਆ ਗਿਆ ਹੈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਿਰਤ ਮੰਤਰੀ ਅਨਿਲ ਵਿਜ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਪੱਤਰ ਲਿਖ ਕੇ ਕਿਸੇ ਵੱਡੀ ਤੇ ਸੁਤੰਤਰ ਏਜੰਸੀ ਤੋਂ ਉੱਚ ਪੱਧਰੀ ਜਾਂਚ ਕਰਵਾਉਣ ਦੀ ਸਿਫ਼ਾਰਸ਼ ਕੀਤੀ ਹੈ। ਕਿਰਤ ਮੰਤਰੀ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਹਰਿਆਣਾ ਭਵਨ ਤੇ ਨਿਰਮਾਣ ਮਜ਼ਦੂਰ ਭਲਾਈ ਬੋਰਡ ਦੀ ਬੈਠਕ ਦੌਰਾਨ ਮੈਂਬਰਾਂ ਦੀ ਨਿਯੁਕਤੀ ਤੇ ਨਿਰਮਾਣ ਮਜ਼ਦੂਰਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ’ਚ ਭਾਰੀ ਬੇਨਿਯਮੀਆਂ ਸਾਹਮਣੇ ਆਈਆਂ ਸਨ।
ਇਸ ਦੇ ਬਾਅਦ ਤਤਕਾਲ ਜਾਂਚ ਦੇ ਆਦੇਸ਼ ਦਿੱਤੇ ਗਏ। ਮੁੱਢਲੀ ਜਾਂਚ ਹਿਸਾਰ, ਕੈਥਲ, ਜੀਂਦ, ਸਿਰਸਾ, ਫ਼ਰੀਦਾਬਾਦ ਤੇ ਭਿਵਾਨੀ ਜ਼ਿਲ੍ਹਿਆਂ ’ਚ ਕਰਵਾਈ ਗਈ। ਜਿੱਥੇ ਵੱਡੇ ਪੱਧਰ ’ਤੇ ਫ਼ਰਜ਼ੀਵਾੜਾ ਸਾਹਮਣੇ ਆਇਆ।