ਪੰਜਾਬ ਪੁਲਿਸ ਨੂੰ ਵੱਡਾ ਝਟਕਾ, ਇਸ ਮਾਮਲੇ 'ਚ ਉੱਚ ਅਧਿਕਾਰੀਆਂ ਦੀ 10 ਦਿਨਾਂ ਦੀ ਮੋਹਲਤ ਦੀ ਅਪੀਲ ਖ਼ਾਰਜ, ਦਿੱਤੇ ਸਿਰਫ਼ ਤਿੰਨ ਦਿਨ
ਸਪੀਕਰ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਪੰਜਾਬ ਪੁਲਿਸ ਮਾਮਲੇ ਨੂੰ ਦੇਰੀ ਨਾਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਪੰਜਾਬ ਪੁਲਿਸ ਤਿੰਨ ਦਿਨਾਂ ਅੰਦਰ ਜਵਾਬ ਨਹੀਂ ਦਿੰਦੀ ਤਾਂ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
Publish Date: Wed, 14 Jan 2026 08:15 AM (IST)
Updated Date: Wed, 14 Jan 2026 08:19 AM (IST)
ਸਟੇਟ ਬਿਊਰੋ, ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਨੇ ਕੈਬਨਿਟ ਮੰਤਰੀ ਕਪਿਲ ਮਿਸ਼ਰਾ ਖ਼ਿਲਾਫ਼ ਐੱਫਆਈਆਰ ਮਾਮਲੇ ’ਚ ਜਵਾਬ ਦਾਖ਼ਲ ਕਰਨ ਲਈ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੀ 10 ਦਿਨਾਂ ਦੀ ਮੋਹਲਤ ਦੀ ਅਪੀਲ ਰੱਦ ਕਰ ਦਿੱਤੀ ਹੈ। ਵਿਧਾਨ ਸਭਾ ਸਪੀਕਰ ਵਿਜੇਂਦਰ ਗੁਪਤਾ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸਿਰਫ਼ ਤਿੰਨ ਦਿਨ ਦਿੱਤੇ ਹਨ। ਸਪੀਕਰ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਪੰਜਾਬ ਪੁਲਿਸ ਮਾਮਲੇ ਨੂੰ ਦੇਰੀ ਨਾਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਪੰਜਾਬ ਪੁਲਿਸ ਤਿੰਨ ਦਿਨਾਂ ਅੰਦਰ ਜਵਾਬ ਨਹੀਂ ਦਿੰਦੀ ਤਾਂ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।