ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਆਇਆ ਨਵਾਂ ਅਪਡੇਟ, LPG ਦੀਆਂ ਕੀਮਤਾਂ ਨੂੰ ਲੈ ਕੇ ਆਈ ਰਾਹਤ ਭਰੀ ਖ਼ਬਰ
Big News : ਕੇਂਦਰੀ ਪੈਟਰੋਲੀਅਮ ਮੰਤਰਾਲੇ ਵੱਲੋਂ ਸਾਂਝੀ ਕੀਤੀ ਗਈ ਤਾਜ਼ਾ ਜਾਣਕਾਰੀ ਅਨੁਸਾਰ ਘਰੇਲੂ LPG ਦੀਆਂ ਕੀਮਤਾਂ 'ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ ਤੇ ਨਾ ਹੀ ਪੈਟਰੋਲ-ਡੀਜ਼ਲ ਦੇ ਭਾਅ ...
Publish Date: Wed, 06 May 2026 04:34 PM (IST)
Updated Date: Wed, 06 May 2026 05:10 PM (IST)
ਡਿਜੀਟਲ ਡੈਸਕ, ਨਵੀਂ ਦਿੱਲੀ : ਪੈਟਰੋਲ-ਡੀਜ਼ਲ ਨੂੰ ਲੈ ਕੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਘਰੇਲੂ LPG ਦੀਆਂ ਕੀਮਤਾਂ 'ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ ਤੇ ਨਾ ਹੀ ਪੈਟਰੋਲ-ਡੀਜ਼ਲ ਦੇ ਭਾਅ ਵਧਣਗੇ। ਇਹ ਜਾਣਕਾਰੀ ਪੈਟਰੋਲੀਅਮ ਮੰਤਰਾਲੇ ਵੱਲੋਂ ਦਿੱਤੀ ਗਈ ਹੈ।
ਪੈਟਰੋਲੀਅਮ ਮੰਤਰਾਲੇ ਦੀ ਸੰਯੁਕਤ ਸਕੱਤਰ ਸੁਜਾਤਾ ਸ਼ਰਮਾ ਨੇ ਦੱਸਿਆ ਕਿ LPG ਦੀਆਂ ਕੀਮਤਾਂ 'ਚ ਵਾਧੇ ਦੇ ਸਬੰਧ 'ਚ, ਘਰੇਲੂ ਵਰਤੋਂ ਵਾਲੇ ਕੁਕਿੰਗ LPG ਸਿਲੰਡਰਾਂ ਦੀਆਂ ਕੀਮਤਾਂ 'ਚ ਕੋਈ ਵਾਧਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਹਾਲੀਆ ਸੋਧ ਸਿਰਫ਼ ਕਮਰਸ਼ੀਅਲ LPG ਸਿਲੰਡਰਾਂ 'ਤੇ ਲਾਗੂ ਹੁੰਦੀ ਹੈ। ਇਸ ਤੋਂ ਇਲਾਵਾ ਫਿਊਲ ਸਟੇਸ਼ਨਾਂ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੀ ਕੋਈ ਵਾਧਾ ਨਹੀਂ ਹੋਇਆ ਹੈ।