v> ਬੀਕਾਨੇਰ (ਏਐੱਨਆਈ) : ਰਾਜਸਥਾਨ 'ਚ ਬੀਕਾਨੇਰ ਦੇ ਦੇਸ਼ਨੋਕ ਇਲਾਕੇ 'ਚ ਮੰਗਲਵਾਰ ਤੜਕੇ ਇਕ ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ 'ਚ ਸੱਤ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਪੰਜ ਤੋਂ ਜ਼ਿਆਦਾ ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਹਾਦਸੇ ਦੇ ਤੁਰੰਤ ਬਾਅਦ ਹੀ ਪੂਰੇ ਇਲਾਕੇ 'ਚ ਚੀਕ-ਚਿਹਾੜਾ ਪੈ ਗਿਆ। ਜਾਣਕਾਰੀ ਅਨੁਸਾਰ ਜ਼ਖ਼ਮੀਆਂ ਨੂੰ ਬੀਕਾਨੇਰ ਦੇ ਪੀਬੀਐੱਮ ਹਸਪਤਾਲ (PBM Hospital Bikaner) 'ਚ ਇਲਾਜ ਲਈ ਭਰਤੀ ਕਰਵਾ ਦਿੱਤਾ ਗਿਆ ਹੈ, ਜ਼ਖ਼ਮੀਆਂ 'ਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Posted By: Seema Anand