- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਲ 2002 ਵਿੱਚ ਗੋਧਰਾ ਕਾਂਡ ਤੋਂ ਬਾਅਦ ਗੁਜਰਾਤ ਵਿੱਚ ਭੜਕੇ ਫਿਰਕੂ ਦੰਗਿਆਂ ਦੌਰਾਨ ਬਿਲਕਿਸ ਬਾਨੋ ਦੀ ਉਮਰ 21 ਸਾਲ ਸੀ। ਉਹ ਗਰਭਵਤੀ ਵੀ ਸਨ। ਇਸ ਦੌਰਾਨ ਕੁਝ ਲੋਕਾਂ ਨੇ ਉਨ੍ਹਾਂ ਨਾਲ ਸਮੂਹਿਕ ਜਬਰ-ਜਨਾਹ ਕੀਤਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਸੱਤ ਮੈਂਬਰਾਂ ਦੀ ਹੱਤਿਆ ਕਰ ਦਿੱਤੀ ਸੀ।

ਡਿਜੀਟਲ ਡੈਸਕ, ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਮਾਮਲੇ ਵਿੱਚ ਦੋ ਦੋਸ਼ੀਆਂ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਦਿਆਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਇਹ ਦੋਵੇਂ ਪਹਿਲਾਂ ਹੀ 17 ਸਾਲ ਤੋਂ ਵੱਧ ਸਮਾਂ ਜੇਲ੍ਹ ਵਿੱਚ ਬਿਤਾ ਚੁੱਕੇ ਹਨ। ਉਨ੍ਹਾਂ ਦੀਆਂ ਅਪੀਲਾਂ ਵਿੱਚ ਅਜਿਹੇ ਤੱਥ ਅਤੇ ਕਾਨੂੰਨੀ ਮੁੱਦੇ ਸ਼ਾਮਲ ਹਨ, ਜਿਨ੍ਹਾਂ ’ਤੇ ਵਿਚਾਰ ਕਰਨ ਦੀ ਲੋੜ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਸ ਗੱਲ ਦਾ ਵੀ ਧਿਆਨ ਰੱਖਿਆ ਕਿ ਅਪੀਲਕਰਤਾਵਾਂ ਵਿੱਚੋਂ ਇੱਕ, ਜੋਸ਼ੀ, ਗੰਭੀਰ ਤੌਰ ’ਤੇ ਅਪਾਹਜ ਹਨ।
ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪ੍ਰਸੰਨਾ ਬੀ. ਵਰਾਲੇ ਦੀ ਬੈਂਚ ਨੇ ਇਸ ਸਬੰਧ ਵਿੱਚ 28 ਅਕਤੂਬਰ ਨੂੰ ਹੁਕਮ ਸੁਣਾਇਆ ਸੀ। ਦੱਸਣਯੋਗ ਹੈ ਕਿ ਬਿਪਿਨਚੰਦ ਜੋਸ਼ੀ ਅਤੇ ਪ੍ਰਦੀਪ ਮੋਧੀਆ ਵੀ ਉਨ੍ਹਾਂ 11 ਦੋਸ਼ੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਸੁਪਰੀਮ ਕੋਰਟ ਨੇ ਜਨਵਰੀ 2024 ਵਿੱਚ ਰੱਦ ਕਰ ਦਿੱਤਾ ਸੀ।
ਇਨ੍ਹਾਂ ਦੋਵਾਂ ਨੇ ਬੰਬੇ ਹਾਈ ਕੋਰਟ ਦੇ ਮਈ 2017 ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਉਨ੍ਹਾਂ ਦੀ ਦੋਸ਼ਸਿੱਧੀ ਅਤੇ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਗਿਆ ਸੀ।