- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਤਕ ਫ਼ੈਸਲੇ ਦੀ ਰੱਖਿਆ ਕਰਨ ਦੀ ਸੰਵਿਧਾਨਕ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ, ਚੋਣ ਕਮਿਸ਼ਨ ਲੋਕਤੰਤਰ ਦੇ ਪਤਨ ਦਾ ਪ੍ਰਤੀਕ ਬਣ ਗਿਆ ਹੈ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਇਸ ਮਾਮਲੇ ’ਤੇ ਮਮਤਾ ਬੈਨਰਜੀ ਦੇ ਸਮਰਥਨ ਦਾ ਐਲਾਨ ਕਰਦਿਆਂ ਦੋਸ਼ ਲਾਇਆ ਹੈ ਕਿ ਭਾਜਪਾ ਅਤੇ ਚੋਣ ਕਮਿਸ਼ਨ ਮਿਲ ਕੇ ਪਾਰਟੀਆਂ ਨੂੰ ਤੋੜ ਰਹੇ ਹਨ।

ਜਾਸ, ਨਵੀਂ ਦਿੱਲੀ : ਤ੍ਰਿਣਮੂਲ ਕਾਂਗਰਸ ਦਾ ਚੋਣ ਚਿੰਨ੍ਹ ਜ਼ਬਤ ਕਰਨ ਦੇ ਫੈਸਲੇ ’ਤੇ ਸਵਾਲ ਕਰਦੇ ਹੋਏ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਚੋਣ ਕਮਿਸ਼ਨ ’ਤੇ ਤਿੱਖਾ ਹਮਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਜਨਤਕ ਫ਼ੈਸਲੇ ਦੀ ਰੱਖਿਆ ਕਰਨ ਦੀ ਸੰਵਿਧਾਨਕ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ, ਚੋਣ ਕਮਿਸ਼ਨ ਲੋਕਤੰਤਰ ਦੇ ਪਤਨ ਦਾ ਪ੍ਰਤੀਕ ਬਣ ਗਿਆ ਹੈ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਇਸ ਮਾਮਲੇ ’ਤੇ ਮਮਤਾ ਬੈਨਰਜੀ ਦੇ ਸਮਰਥਨ ਦਾ ਐਲਾਨ ਕਰਦਿਆਂ ਦੋਸ਼ ਲਾਇਆ ਹੈ ਕਿ ਭਾਜਪਾ ਅਤੇ ਚੋਣ ਕਮਿਸ਼ਨ ਮਿਲ ਕੇ ਪਾਰਟੀਆਂ ਨੂੰ ਤੋੜ ਰਹੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ‘ਵੋਟ ਚੋਰੀ’, ‘ਸਰਕਾਰ ਚੋਰੀ’ ਤੋਂ ਬਾਅਦ ਹੁਣ ‘ਪਾਰਟੀ ਚੋਰੀ’ ਕੀਤੀ ਜਾ ਰਹੀ ਹੈ। ਇਹ ਲੜਾਈ ਸਿਰਫ ਮਮਤਾ ਬੈਨਰਜੀ ਦੀ ਨਹੀਂ, ਸਗੋਂ ਹਰ ਉਸ ਰਾਜਨੀਤਕ ਪਾਰਟੀ ਅਤੇ ਹਰ ਵੋਟਰ ਦੀ ਹੈ, ਜੋ ਕਿ ਸੁਤੰਤਰ ਤੇ ਨਿਰਪੱਖ ਚੋਣਾਂ ਚਾਹੁੰਦੇ ਹਨ।
ਰਾਹੁਲ ਨੇ ‘ਐਕਸ’ ’ਤੇ ਚੋਣ ਕਮਿਸ਼ਨ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ‘ਪਹਿਲਾਂ ਸ਼ਿਵ ਸੈਨਾ, ਫਿਰ ਰਾਕਾਂਪਾ ਅਤੇ ਹੁਣ ਤ੍ਰਿਣਮੂਲ ਕਾਂਗਰਸ। ਭਾਜਪਾ ਅਤੇ ਚੋਣ ਕਮਿਸ਼ਨ ਮਿਲ ਕੇ ਇਕ ਪਾਰਟੀ ਨੂੰ ਤੋੜਦੇ ਹਨ, ਫਿਰ ਉਸ ਦਾ ਚੋਣ ਚਿੰਨ੍ਹ ਖੋਹ ਲਾਂਦੇ ਹਨ।