ਨਵੀਂ ਦਿੱਲੀ, ਜੇਐੱਨਐੱਨ : ਦੇਸ਼ ਦੀ ਸਰਕਾਰ ਭਾਰਤੀ ਜਨਤਾ ਪਰਟੀ ਨੂੰ ਅੱਜ ਪੂਰੇ 40 ਸਾਲ ਹੋ ਗਏ ਹਨ। ਅੱਜ ਤੋਂ ਠੀਕ 40 ਸਾਲ ਪਹਿਲਾਂ ਪਾਰਟੀ ਦੀ ਸਥਾਪਨਾ ਕੀਤੀ ਗਈ ਸੀ। ਇਸ ਮੌਕੇ 'ਤੇ ਪੀਐੱਮ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਸੀਨੀਅਰ ਆਗੂਆਂ ਨੇ ਪਾਰਟੀ ਵਰਕਰਾਂ ਤੇ ਦੇਸ਼ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀ ਹਨ। ਉੱਥੇ ਹੀ ਦੂਜੇ ਪਾਸੇ ਭਾਜਪਾ ਦੇ ਸਾਰੇ ਵਰਕਰਾਂ ਨੇ ਸਥਾਪਨਾ ਦਿਵਸ ਮੌਕੇ ਇਕ ਸਮੇਂ ਦਾ ਖਾਣਾ ਛੱਕ ਕੇ ਲਾਕਊਡਨ ਦੌਰਾਨ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਲੋਕਾਂ ਨਾਲ ਇਕ ਏਕਤਾ ਦਿਖਾਉਣ ਦੀ ਕੋਸ਼ਿਸ ਕੀਤੀ ਹੈ। ਦੱਸਣਯੋਗ ਹੈ ਕਿ ਪੀਐੱਮ ਨਰਿੰਦਰ ਮੋਦੀ ਨੇ ਅੱਜ ਭਾਜਪਾ ਦੇ 40ਵੇਂ ਸਥਾਪਨਾ ਦਿਵਸ ਮੌਕੇ 'ਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਦੇ ਦਿਸ਼ਾ-ਨਿਰਦੇਸ਼ਾਂ ਨੂੰ ਟਵੀਟ ਕੀਤਾ।

ਪੀਐੱਮ ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ ਪਾਰਟੀ ਦੇ ਸਥਾਪਨਾ ਦਿਵਸ 'ਤੇ ਸਾਰੇ ਸਾਥੀਆਂ ਨਾਲ ਭਾਜਪਾ ਵਰਕਰਾਂ ਨੂੰ ਸ਼ੁੱਭਕਾਮਨਾਵਾਂ। ਉਨ੍ਹਾਂ ਨੇ ਸਾਰਿਆਂ ਨੂੰ ਸ਼ਰਧਾਂਜਲੀ, ਜਿਨ੍ਹਾਂ ਨੇ ਕਈ ਸਾਲਾਂ ਤੋਂ ਪਾਰਟੀ ਦਾ ਨਿਰਮਾਣ ਕਰਨ ਲਈ ਸਖ਼ਤ ਮਹਿਨਤ ਕੀਤੀ ਹੈ, ਜਿਸ ਦਾ ਕਾਰਨ ਭਾਜਪਾ ਨੂੰ ਸਾਡੇ ਦੇਸ਼ ਦੇ ਕਰੋੜਾਂ ਭਾਰਤੀਆਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।

ਪੀਐੱਮ ਮੋਦੀ ਨੇ ਅੱਗੇ ਟਵੀਟ ਕਰਦੇ ਹੋਏ ਲਿਖਿਆ ਕਿ ਭਾਜਪਾ ਦਾ 40ਵਾਂ ਸਥਾਪਨਾ ਦਿਵਸ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਦੇਸ਼ COVID-19 ਨਾਲ ਲੜ ਰਿਹਾ ਹੈ। ਮੈਂ ਵਰਕਰਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਪਾਰਟੀ ਦੇ ਪ੍ਰਧਾਨ ਜੇਪੀ ਨੱਡਾ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਨ ਕਰਨ ਤੇ ਸੋਸ਼ਲ ਡਿਸਟੈਂਸਿੰਗ ਨਾਲ ਲੋੜਵੰਦਾਂ ਦੀ ਮਦਦ ਕਰਨ। ਇਕੱਠੇ ਹੋ ਕੇ ਭਾਰਤ ਨੂੰ COVID-19 ਤੋਂ ਮੁਕਤ ਕਰਨ।

ਉੱਥੇ ਹੀ ਸ਼ਾਹ ਨੇ ਟਵੀਟ ਕਰਦੇ ਹੋਏ ਲਿਖਿਆ ਭਾਰਤ ਦੇ ਲੋਕਤੰਤਰ ਦੀ ਸੱਚੀ ਵਾਹਕ ਭਾਰਤੀ ਜਨਤਾ ਪਾਰਟੀ ਦੇ ਸਥਾਪਨਾ ਦਿਵਸ ਦੇ ਮੈਂਬਰ ਵਰਕਰਾਂ ਤੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਨੇ ਅੱਗੇ ਲਿਖਿਆ ਆਪਣੀ ਰਾਸ਼ਟਰਵਾਦੀ ਵਿਚਾਰਧਾਰਾ ਤੇ ਸਿਧਾਂਤਾਂ ਨਾਲ ਭਾਜਪਾ ਨੇ ਹਮੇਸ਼ਾ ਰਾਸ਼ਟਰੀ ਹਿੱਤਾਂ ਲਈ ਆਪਣੇ ਆਪ ਨੂੰ ਸਮਰਪਣ ਕਰ ਦਿੱਤਾ ਹੈ।

Posted By: Rajnish Kaur