ਚਾਰ ਦਿਨਾਂ ਤੋਂ ਲਾਪਤਾ 10ਵੀਂ ਦੇ ਵਿਦਿਆਰਥੀ ਦੀ ਪਾਰਕ 'ਚ ਝੂਲੇ ਨਾਲ ਲਟਕਦੀ ਮਿਲੀ ਲਾਸ਼, ਪਰਿਵਾਰ ਨੇ ਲਗਾਇਆ ਕਤਲ ਦਾ ਦੋਸ਼ ਚਾਰ ਦਿਨਾਂ ਤੋਂ ਲਾਪਤਾ ਦੱਸਵੀਂ ਜਮਾਤ ਦੇ ਇੱਕ ਵਿਦਿਆਰਥੀ ਦੀ ਲਾਸ਼ ਸ਼ਨੀਵਾਰ ਨੂੰ ਇੱਕ ਪਾਰਕ 'ਚ ਫਾਹੇ ਨਾਲ ਲਟਕਦੀ ਮਿਲਣ ਕਾਰਨ ਇਲਾਕੇ 'ਚ ਹੜਕੰਪ ਮੱਚ ਗਿਆ। ਮ੍ਰਿਤਕ ਵਿਦਿਆਰਥੀ ਵਾਜਿਦਪੁਰ ਸਬੌਲੀ ਸਥਿਤ ਸਰਕਾਰੀ ਸਕੂਲ 'ਚ ਪੜ੍ਹਦਾ ਸੀ। ਬੀਤੀ 18 ਅਗਸਤ ਨੂੰ ਵਿਦਿਆਰਥੀਆਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਇੱਕ ਮੈਡਮ ਨੇ ਉਸ ਦੀ ਕੁੱਟਮਾਰ ਕੀਤੀ ਸੀ ਅਤੇ ਨਾਲ ਹੀ ਮਾਤਾ-ਪਿਤਾ ਨੂੰ ਸਕੂਲ ਬੁਲਾ ਕੇ ਲਿਆਉਣ ਲਈ ਕਿਹਾ ਸੀ। ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ 'ਚ ਕਤਲ ਦਾ ਦੋਸ਼ ਲਗਾਇਆ ਹੈ।
Publish Date: Sat, 22 Aug 2026 03:35 PM (IST)
Updated Date: Sat, 22 Aug 2026 03:37 PM (IST)
ਜਾਗਰਣ ਪ੍ਰਤੀਨਿਧ, ਸੋਨੀਪਤ : ਚਾਰ ਦਿਨਾਂ ਤੋਂ ਲਾਪਤਾ ਦੱਸਵੀਂ ਜਮਾਤ ਦੇ ਇੱਕ ਵਿਦਿਆਰਥੀ ਦੀ ਲਾਸ਼ ਸ਼ਨੀਵਾਰ ਨੂੰ ਇੱਕ ਪਾਰਕ 'ਚ ਫਾਹੇ ਨਾਲ ਲਟਕਦੀ ਮਿਲਣ ਕਾਰਨ ਇਲਾਕੇ 'ਚ ਹੜਕੰਪ ਮੱਚ ਗਿਆ। ਮ੍ਰਿਤਕ ਵਿਦਿਆਰਥੀ ਵਾਜਿਦਪੁਰ ਸਬੌਲੀ ਸਥਿਤ ਸਰਕਾਰੀ ਸਕੂਲ 'ਚ ਪੜ੍ਹਦਾ ਸੀ। ਬੀਤੀ 18 ਅਗਸਤ ਨੂੰ ਵਿਦਿਆਰਥੀਆਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਇੱਕ ਮੈਡਮ ਨੇ ਉਸ ਦੀ ਕੁੱਟਮਾਰ ਕੀਤੀ ਸੀ ਅਤੇ ਨਾਲ ਹੀ ਮਾਤਾ-ਪਿਤਾ ਨੂੰ ਸਕੂਲ ਬੁਲਾ ਕੇ ਲਿਆਉਣ ਲਈ ਕਿਹਾ ਸੀ। ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ 'ਚ ਕਤਲ ਦਾ ਦੋਸ਼ ਲਗਾਇਆ ਹੈ।
ਪਰਿਵਾਰ ਦਾ ਕਹਿਣਾ ਹੈ ਕਿ ਉਹ ਚਾਰ ਦਿਨ ਪਹਿਲਾਂ ਸਕੂਲ ਲਈ ਘਰੋਂ ਨਿਕਲਿਆ ਸੀ ਪਰ ਵਾਪਸ ਘਰ ਨਹੀਂ ਪਰਤਿਆ। ਕਾਫ਼ੀ ਦੇਰ ਇੰਤਜ਼ਾਰ ਕਰਨ ਤੋਂ ਬਾਅਦ ਉਨ੍ਹਾਂ ਨੇ ਉਸਦੀ ਭਾਲ ਸ਼ੁਰੂ ਕੀਤੀ। ਆਖਿਰਕਾਰ ਥੱਕ-ਹਾਰ ਕੇ ਪਰਿਵਾਰ ਨੇ ਕੁੰਡਲੀ ਥਾਣਾ ਪੁਲਿਸ ਨੂੰ ਇਸ ਸਬੰਧੀ ਲਿਖਤੀ ਸ਼ਿਕਾਇਤ ਦਿੱਤੀ ਸੀ। ਪੁਲਿਸ ਨੇ ਗੁੰਮਸ਼ੁਦਗੀ ਦਾ ਮਾਮਲਾ ਦਰਜ ਕਰਕੇ ਵਿਦਿਆਰਥੀ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਮ੍ਰਿਤਕ ਵਿਦਿਆਰਥੀ ਦਾ ਪਰਿਵਾਰ ਮੂਲ ਰੂਪ 'ਚ ਉਨਾਵ (ਉੱਤਰ ਪ੍ਰਦੇਸ਼) ਦਾ ਰਹਿਣ ਵਾਲਾ ਹੈ ਅਤੇ ਫ਼ਿਲਹਾਲ ਇੱਥੇ ਨਾਥੂਪੁਰ 'ਚ ਕਿਰਾਏ 'ਤੇ ਰਹਿ ਰਿਹਾ ਹੈ।
ਸ਼ਨੀਵਾਰ ਨੂੰ ਸਬੌਲੀ ਤੋਂ ਬਾਰੋਟਾ ਰੋਡ 'ਤੇ ਸਥਿਤ ਇੱਕ ਪਾਰਕ 'ਚ ਬਣੇ ਝੂਲੇ ਉੱਤੇ ਕੱਪੜੇ ਦੇ ਫਾਹੇ ਨਾਲ ਲਾਸ਼ ਲਟਕਣ ਦੀ ਸੂਚਨਾ ਮਿਲਣ 'ਤੇ ਮ੍ਰਿਤਕ ਦੀ ਪਛਾਣ ਕੀਤੀ ਗਈ। ਦੂਜੇ ਪਾਸੇ, ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ 'ਚ ਕਤਲ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਪੁਲਿਸ ਕਾਰਵਾਈ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਿਕਾਇਤ ਨੂੰ ਅਣਡਿੱਠਾ ਕਰਕੇ ਪੁਲਿਸ ਨੇ ਆਪਣੀ ਮਰਜ਼ੀ ਨਾਲ ਸਿਰਫ਼ ਗੁੰਮਸ਼ੁਦਗੀ ਦਾ ਮੁਕੱਦਮਾ ਦਰਜ ਕੀਤਾ ਸੀ। ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।