
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਤਿਹਾੜ ਜੇਲ੍ਹ ’ਚ ਬੰਦ ਸੱਜਣ ਕੁਮਾਰ ਦੀ ਮੌਤ ਹੋ ਗਈ ਹੈ। ਮ੍ਰਿਤ ਹਾਲਤ ’ਚ ਹੀ ਸੱਜਣ ਕੁਮਾਰ ਨੂੰ ਹਸਪਤਾਲ ਲਿਆਂਦਾ ਗਿਆ ਸੀ

ਆਨਲਾਈਨ ਡੈਸਕ, ਜਲੰਧਰ। ਤਿਹਾੜ ਜੇਲ੍ਹ ’ਚ ਬੰਦ ਸੱਜਣ ਕੁਮਾਰ ਦੀ ਮੌਤ ਹੋ ਗਈ ਹੈ। ਮ੍ਰਿਤ ਹਾਲਤ ’ਚ ਹੀ ਸੱਜਣ ਕੁਮਾਰ ਨੂੰ ਹਸਪਤਾਲ ਲਿਆਂਦਾ ਗਿਆ ਸੀ। ਏਐੱਨਆਈ ਦੇ ਸੂਤਰਾਂ ਦੇ ਹਵਾਲੇ ਤੋਂ ਸੱਜਣ ਕੁਮਾਰ ਦੀ ਮੌਤ ਦੀ ਪੁਸ਼ਟੀ ਹੋਈ ਹੈ। ਸੱਜਣ ਕੁਮਾਰ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਸਫ਼ਦਰਜੰਗ ਹਸਪਤਾਲ ਲਿਆਂਦਾ ਗਿਆ ਸੀ।
Sajjan Kumar, former Member of Parliament and leader of the Indian National Congress, is no more. He was brought dead to Delhi's Safdarjung Hospital: Hospital sources
ANI File Photo pic.twitter.com/BvYJR9PXcT
— ANI (@ANI) August 20, 2026
ਦੱਸ ਦਈਏ ਕਿ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ ਨੇਤਾ ਸੱਜਣ ਕੁਮਾਰ ਦਾ ਵੀਰਵਾਰ ਨੂੰ 80 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਸੱਜਣ ਕੁਮਾਰ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ’ਚ ਮ੍ਰਿਤਕ ਹਾਲਤ ’ਚ ਲਿਆਂਦਾ ਗਿਆ ਸੀ। ਉਹ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋ ਮਾਮਲਿਆਂ ’ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿਹਾੜ ਜੇਲ੍ਹ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਨ।
1984 ਦੇ ਦੰਗਿਆਂ ’ਚ ਨਾਮ ਆਉਣ ਤੋਂ ਬਾਅਦ ਉਨ੍ਹਾਂ ਦਾ ਰਾਜਨੀਤਿਕ ਕਰੀਅਰ ਵਿਵਾਦਾਂ ਵਿੱਚ ਘਿਰ ਗਿਆ ਸੀ। ਸਾਲ 2018 ਵਿੱਚ ਦਿੱਲੀ ਹਾਈ ਕੋਰਟ ਵੱਲੋਂ ਸਜ਼ਾ ਸੁਣਾਏ ਜਾਣ ਦੇ ਤੁਰੰਤ ਬਾਅਦ ਉਨ੍ਹਾਂ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਉਹ 1980 ਦੇ ਦਹਾਕੇ ਵਿੱਚ ਉੱਤਰ-ਪੱਛਮੀ ਅਤੇ ਬਾਹਰੀ ਦਿੱਲੀ ਸੀਟ ਤੋਂ ਕਾਂਗਰਸ ਦੇ ਪ੍ਰਮੁੱਖ ਚਿਹਰੇ ਵਜੋਂ ਉੱਭਰੇ ਅਤੇ ਤਿੰਨ ਵਾਰ (1980, 1991 ਅਤੇ 2004) ਲੋਕ ਸਭਾ ਸੰਸਦ ਮੈਂਬਰ ਚੁਣੇ ਗਏ। ਬਾਹਰੀ ਦਿੱਲੀ ਸੰਸਦੀ ਖੇਤਰ ਵਿੱਚ ਉਨ੍ਹਾਂ ਦੀ ਮਜ਼ਬੂਤ ਪਕੜ ਮੰਨੀ ਜਾਂਦੀ ਸੀ। 1984 ਦੇ ਦੰਗਿਆਂ ਵਿੱਚ ਨਾਮ ਆਉਣ ਤੋਂ ਬਾਅਦ ਉਨ੍ਹਾਂ ਦਾ ਰਾਜਨੀਤਿਕ ਕਰੀਅਰ ਵਿਵਾਦਾਂ ਵਿੱਚ ਘਿਰ ਗਿਆ ਸੀ। ਸਾਲ 2018 ਵਿੱਚ ਦਿੱਲੀ ਹਾਈ ਕੋਰਟ ਵੱਲੋਂ ਸਜ਼ਾ ਸੁਣਾਏ ਜਾਣ ਦੇ ਤੁਰੰਤ ਬਾਅਦ ਉਨ੍ਹਾਂ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਸਾਲ 1984 ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਵਿੱਚ ਭੜਕੇ ਸਿੱਖ ਵਿਰੋਧੀ ਦੰਗਿਆਂ ਵਿੱਚ ਸੱਜਣ ਕੁਮਾਰ 'ਤੇ ਭੀੜ ਨੂੰ ਭੜਕਾਉਣ ਅਤੇ ਹੱਤਿਆਵਾਂ ਵਿੱਚ ਸ਼ਾਮਲ ਹੋਣ ਦਾ ਦੋਸ਼ ਲੱਗਿਆ ਸੀ। ਕਰੀਬ 34 ਸਾਲਾਂ ਤੱਕ ਚੱਲੇ ਲੰਬੇ ਕਾਨੂੰਨੀ ਸੰਘਰਸ਼ ਤੋਂ ਬਾਅਦ, 2018 ਨੂੰ ਦਿੱਲੀ ਉੱਚ ਅਦਾਲਤ ਨੇ ਹੇਠਲੀ ਅਦਾਲਤ ਦਾ ਫ਼ੈਸਲਾ ਪਲਟਦਿਆਂ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਅਤੇ ਉਮਰ ਕੈਦ ਦੀ ਸਜ਼ਾ ਸੁਣਾਈ। ਇਸ ਤੋਂ ਬਾਅਦ 31 ਦਸੰਬਰ 2018 ਨੂੰ ਉਨ੍ਹਾਂ ਨੇ ਅਦਾਲਤ ਵਿੱਚ ਆਤਮ-ਸਮਰਪਣ ਕੀਤਾ ਸੀ।
3 ਮਾਮਲੇ ਸਨ, 1 'ਚ ਬਰੀ, 2 'ਚ ਦੋਸ਼ੀ
ਦਿੱਲੀ ਛਾਉਣੀ ਦੇ ਪਾਲਮ ਕਲੋਨੀ ਇਲਾਕੇ 'ਚ ਪੰਜ ਸਿੱਖਾਂ ਦੇ ਕਤਲ ਤੋਂ ਬਾਅਦ ਇੱਕ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਪਾਇਆ ਗਿਆ ਸੀ। ਦਿੱਲੀ ਹਾਈ ਕੋਰਟ ਨੇ 17 ਦਸੰਬਰ, 2018 ਨੂੰ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਸਤੰਬਰ 2023 'ਚ ਰਾਊਜ਼ ਐਵੇਨਿਊ ਅਦਾਲਤ ਨੇ ਉਸ ਨੂੰ ਦਿੱਲੀ ਦੇ ਸੁਲਤਾਨਪੁਰੀ 'ਚ ਤਿੰਨ ਸਿੱਖਾਂ ਦੇ ਕਤਲ ਨਾਲ ਸਬੰਧਤ ਮਾਮਲੇ 'ਚ ਬਰੀ ਕਰ ਦਿੱਤਾ ਸੀ। ਦੰਗਿਆਂ ਸੰਬੰਧੀ ਸੀਬੀਆਈ ਦੀ ਇੱਕ ਮੁੱਖ ਗਵਾਹ ਚਾਮ ਕੌਰ ਨੇ ਦੋਸ਼ ਲਗਾਇਆ ਸੀ ਕਿ ਸੱਜਣ ਭੀੜ ਨੂੰ ਭੜਕਾ ਰਿਹਾ ਸੀ। ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਨੂੰ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ 'ਚ ਮਾਰ ਦਿੱਤਾ ਗਿਆ ਸੀ। ਦੰਗਾਕਾਰੀਆਂ ਨੇ ਉਨ੍ਹਾਂ 'ਤੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕੀਤਾ, ਬਾਅਦ 'ਚ ਦੋਵਾਂ ਸਿੱਖਾਂ ਨੂੰ ਜ਼ਿੰਦਾ ਸਾੜ ਦਿੱਤਾ। ਉਸਨੂੰ 12 ਫਰਵਰੀ, 2025 ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 25 ਫਰਵਰੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।