ਵਿਆਹ ਤੋਂ 4 ਦਿਨ ਬਾਅਦ ਹੀ ਲਾੜੀ 16 ਲੱਖ ਦੇ ਗਹਿਣੇ ਤੇ ਨਕਦੀ ਲੈ ਕੇ ਹੋਈ ਫ਼ਰਾਰ, ਹਿਮਾਚਲ ਦੇ ਮੁੰਡੇ ਨੇ ਹਰਿਆਣਾ 'ਚ ਕੀਤੀ ਸੀ ਕੋਰਟ ਮੈਰਿਜ
Crime News : ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ 'ਚ ਇਹ ਘਟਨਾ ਵਾਪਰੀ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਹੜਕੰਪ ਮਚ ਗਿਆ। ਮਾਮਲੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਭਰਾਡੀ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Tue, 10 Nov 2026 01:20 PM (IST)
Updated Date: Tue, 10 Nov 2026 01:24 PM (IST)
ਸੰਵਾਦ ਸਹਿਯੋਗੀ, ਬਿਲਾਸਪੁਰ : ਵਿਆਹ ਦੇ ਮਹਿਜ਼ ਚਾਰ ਦਿਨ ਬਾਅਦ ਹੀ ਨਵ-ਵਿਆਹੁਤਾ ਘਰੋਂ ਲਾਪਤਾ ਹੋ ਗਈ। ਪਰਿਵਾਰਕ ਮੈਂਬਰਾਂ ਨੇ ਘਰ ਦੀ ਜਾਂਚ-ਪੜਤਾਲ ਕੀਤੀ ਤਾਂ ਕਰੀਬ 16 ਲੱਖ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ ਅਤੇ 1 ਲੱਖ 80 ਹਜ਼ਾਰ ਰੁਪਏ ਦੀ ਨਕਦੀ ਗਾਇਬ ਸੀ। ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ 'ਚ ਇਹ ਘਟਨਾ ਵਾਪਰੀ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਹੜਕੰਪ ਮਚ ਗਿਆ। ਮਾਮਲੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਭਰਾਡੀ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਰਿਆਣਾ 'ਚ ਕੀਤੀ ਸੀ ਕੋਰਟ ਮੈਰਿਜ
ਦੱਸਿਆ ਜਾ ਰਿਹਾ ਹੈ ਕਿ ਭਰਾਡੀ ਇਲਾਕੇ ਦੇ ਇਕ ਪਿੰਡ ਦੇ ਨੌਜਵਾਨ ਨੇ 31 ਅਕਤੂਬਰ ਨੂੰ ਹਰਿਆਣਾ ਦੇ ਜਗਾਧਰੀ ਸਥਿਤ ਅਦਾਲਤ 'ਚ ਯਮੁਨਾਨਗਰ ਦੀ ਰਹਿਣ ਵਾਲੀ 22 ਸਾਲਾ ਲੜਕੀ ਨਾਲ ਵਿਆਹ ਕੀਤਾ ਸੀ। ਵਿਆਹ ਤੋਂ ਬਾਅਦ ਲੜਕੀ ਆਪਣੇ ਪਤੀ ਨਾਲ ਸਹੁਰੇ ਘਰ ਰਹਿ ਰਹੀ ਸੀ। ਪਰਿਵਾਰ ਲਈ ਸਭ ਕੁਝ ਆਮ ਵਾਂਗ ਸੀ, ਪਰ ਵਿਆਹ ਦੇ ਚਾਰ ਦਿਨ ਬਾਅਦ ਹੀ 4 ਨਵੰਬਰ ਨੂੰ ਲੜਕੀ ਅਚਾਨਕ ਘਰੋਂ ਲਾਪਤਾ ਹੋ ਗਈ।
ਗਹਿਣੇ ਅਤੇ ਨਕਦੀ ਵੀ ਗਾਇਬ, ਥਾਣੇ ਪਹੁੰਚਿਆ ਪਰਿਵਾਰ
ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਤਾਂ ਘਰੋਂ ਸੋਨੇ-ਚਾਂਦੀ ਦੇ ਗਹਿਣੇ ਅਤੇ ਨਕਦੀ ਵੀ ਗਾਇਬ ਮਿਲੀ। ਇਸ ਤੋਂ ਬਾਅਦ ਪੀੜਤ ਪਰਿਵਾਰ ਥਾਣੇ ਪਹੁੰਚਿਆ। ਸ਼ਿਕਾਇਤਕਰਤਾ ਮੁਤਾਬਕ, ਗਾਇਬ ਹੋਏ ਗਹਿਣਿਆਂ ਦੀ ਕੀਮਤ ਕਰੀਬ 16 ਲੱਖ ਰੁਪਏ ਹੈ, ਜਦਕਿ ਘਰੋਂ 1 ਲੱਖ 80 ਹਜ਼ਾਰ ਰੁਪਏ ਦੀ ਨਕਦੀ ਵੀ ਨਹੀਂ ਮਿਲ ਰਹੀ।
ਕੀ ਕਹਿੰਦੇ ਹਨ ਐੱਸਪੀ ਬਿਲਾਸਪੁਰ?
ਦੂਜੇ ਪਾਸੇ, ਐੱਸਪੀ ਬਿਲਾਸਪੁਰ ਅਭਿਸ਼ੇਕ ਧੀਮਾਨ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਲੜਕੀ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੇ ਸਾਰੇ ਪਹਿਲੂਆਂ ਨੂੰ ਧਿਆਨ 'ਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ।