- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਜ਼ਮ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਹ ਸ਼ਨਿਚਰਵਾਰ ਦੇਰ ਸ਼ਾਮ ਮਧੇਪੁਰਾ ਜ਼ਿਲ੍ਹੇ ’ਚ ਕਰਵਾਏ ਖੁਰਦਾ ਮਹਾਉਤਸਵ 2026 ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਸੰਸਦ ਮੈਂਬਰ ਨੇ ਲੋਕਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਆਵਾਜ਼ ਚੁੱਕਦੇ ਹੋਏ...

ਜਾਸ, ਮਧੇਪੁਰਾ : ਬਿਹਾਰ ਤੋਂ ਪੂਰਨੀਆ ਦੇ ਸੰਸਦ ਮੈਂਬਰ ਰਾਜੇਸ਼ ਰੰਜਨ ਉਰਫ ਪੱਪੂ ਯਾਦਵ ਨੇ ਕਿਹਾ ਕਿ ਲੜਕੀਆਂ ਨਾਲ ਛੇੜਛਾੜ ਕਰਨ ਵਾਲਿਆਂ ਦੇ ਹੱਥ ਵੱਢ ਕੇ ਲਿਆਉਣ ਵਾਲਿਆਂ ਨੂੰ ਉਹ ਦੋ ਲੱਖ ਰੁਪਏ ਦਾ ਇਨਾਮ ਦੇਣਗੇ। ਉਨ੍ਹਾਂ ਮਹਿਲਾਵਾਂ ਤੇ ਧੀਆਂ ਨਾਲ ਜ਼ੁਲਮ ਜਾਂ ਛੇੜਛਾੜ ਕਰਨ ਵਾਲਿਆਂ ਖ਼ਿਲਾਫ਼ ਸਮਾਜ ਨੂੰ ਇਕਜੁੱਟ ਹੋ ਕੇ ਆਵਾਜ਼ਾ ਚੁੱਕਣ ਦੀ ਅਪੀਲ ਕੀਤੀ। ਕਿਹਾ ਕਿ ਮਹਿਲਾਵਾਂ ਤੇ ਧੀਆਂ ਦੀ ਸੁਰੱਖਿਆ ਤੇ ਸਨਮਾਨ ਨਾਲ ਸਮਝੌਤਾ ਨਹੀਂ ਹੋਵੇਗਾ। ਮੁਲਜ਼ਮ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਹ ਸ਼ਨਿਚਰਵਾਰ ਦੇਰ ਸ਼ਾਮ ਮਧੇਪੁਰਾ ਜ਼ਿਲ੍ਹੇ ’ਚ ਕਰਵਾਏ ਖੁਰਦਾ ਮਹਾਉਤਸਵ 2026 ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਸੰਸਦ ਮੈਂਬਰ ਨੇ ਲੋਕਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਆਵਾਜ਼ ਚੁੱਕਦੇ ਹੋਏ ਇਨਸਾਨੀਅਤ ਨੂੰ ਬਚਾਉਣ, ਸੰਵਿਧਾਨ ਦੀ ਰੱਖਿਆ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੈਂ ਜ਼ਿੰਦਾ ਹਾਂ, ਕਿਸੇ ਦੇ ਦਰਦ ਨੂੰ ਬਰਦਾਸ਼ਤ ਨਹੀਂ ਕਰ ਸਕਦਾ ਤੇ ਹਮੇਸ਼ਾ ਲੋੜਵੰਦਾਂ ਨਾਲ ਖੜ੍ਹਾ ਰਹਾਂਗਾ। ਗ਼ਰੀਬ ਪਰਿਵਾਰਾਂ ਨੂੰ ਆਤਮਨਿਰਭਰ ਬਣਾਉਣ ਲਈ 20 ਹਜ਼ਾਰ ਤੋਂ ਦੋ ਲੱਖ ਰੁਪਏ ਤੱਕ ਦੀ ਵਿੱਤੀ ਮਦਦ ਦਾ ਭਰੋਸਾ ਵੀ ਦਿੱਤਾ।