
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਇਆਵਤੀ ਨੇ ਮੰਗਲਵਾਰ ਨੂੰ ਪਾਰਟੀ ਦੀ ਮੀਟਿੰਗ ’ਚ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਮਿਹਨਤੀ ਤੇ ਇਮਾਨਦਾਰ ਵਰਕਰਾਂ ਨੂੰ ਉਮੀਦਵਾਰ ਬਣਾਉਣ ’ਤੇ ਜ਼ੋਰ ਦਿੱਤਾ। ਉੱਥੇ ਹੀ, ਯੂਪੀ ’ਚ ਵਿਧਾਨ ਸਭਾ ਚੋਣ ਤੋਂ ਪਹਿਲਾਂ ਪਾਰਟੀ ਦੇ ਸੰਸਥਾਪਕ ਕਾਂਸ਼ੀਰਾਮ ਦੀ ਬਰਸੀ ’ਤੇ ਨੌਂ ਅਕਤੂਬਰ ਨੂੰ ਵੱਡੇ ਪ੍ਰੋਗਰਾਮ ਦੀ ਤਿਆਰੀ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ।

ਸਟੇਟ ਬਿਊਰੋ, ਜਾਗਰਣ, ਲਖਨਊ : ਬਸਪਾ ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਪੰਜਾਬ ਵਿਧਾਨ ਸਭਾ ਚੋਣ ’ਚ ਵੀ ਇਕੱਲੇ ਮੈਦਾਨ ’ਚ ਉਤਰਨ ਦਾ ਐਲਾਨ ਕੀਤਾ ਹੈ। ਬਸਪਾ ਮੁਖੀ ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ’ਚ ਵੀ ਕਿਸੇ ਦਲ ਨਾਲ ਗਠਜੋੜ ਨਾ ਕਰਨ ਦਾ ਐਲਾਨ ਕਰ ਚੁੱਕੀ ਹੈ। ਮਾਇਆਵਤੀ ਨੇ ਮੰਗਲਵਾਰ ਨੂੰ ਪਾਰਟੀ ਦੀ ਮੀਟਿੰਗ ’ਚ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਮਿਹਨਤੀ ਤੇ ਇਮਾਨਦਾਰ ਵਰਕਰਾਂ ਨੂੰ ਉਮੀਦਵਾਰ ਬਣਾਉਣ ’ਤੇ ਜ਼ੋਰ ਦਿੱਤਾ। ਉੱਥੇ ਹੀ, ਯੂਪੀ ’ਚ ਵਿਧਾਨ ਸਭਾ ਚੋਣ ਤੋਂ ਪਹਿਲਾਂ ਪਾਰਟੀ ਦੇ ਸੰਸਥਾਪਕ ਕਾਂਸ਼ੀਰਾਮ ਦੀ ਬਰਸੀ ’ਤੇ ਨੌਂ ਅਕਤੂਬਰ ਨੂੰ ਵੱਡੇ ਪ੍ਰੋਗਰਾਮ ਦੀ ਤਿਆਰੀ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ।
ਪਾਰਟੀ ਮੁੱਖ ਦਫ਼ਤਰ ’ਚ ਹੋਈ ਮੀਟਿੰਗ ’ਚ ਬਸਪਾ ਮੁਖੀ ਨੇ ਕਿਹਾ ਕਿ ਚੋਣ ਗਠਜੋੜ ਨਾਲ ਬਸਪਾ ਨੂੰ ਸੀਟਾਂ ਤੇ ਵੋਟ ਫ਼ੀਸਦੀ ਦੋਵਾਂ ’ਚ ਨੁਕਸਾਨ ਹੋਣ ਦਾ ਖ਼ਦਸ਼ਾ ਰਹਿੰਦਾ ਹੈ। ਇਸ ਨਾਲ ਪਾਰਟੀ ਵਰਕਰਾਂ ਦਾ ਮਨੋਬਲ ਵੀ ਪ੍ਰਭਾਵਤ ਹੁੰਦਾ ਹੈ। ਇਸ ਲਈ ਪੰਜਾਬ ’ਚ ਵਿਰੋਧੀ ਦਲਾਂ ਦੇ ਤਮਾਮ ਸਿਆਸੀ ਹੱਥਕੰਡਿਆਂ ਦਾ ਸਾਹਮਣਾ ਕਰਦਿਆਂ ਸੰਗਠਨ ਨੂੰ ਚੋਣ ਲਈ ਪੂਰੀ ਤਰ੍ਹਾਂ ਤਿਆਰ ਕੀਤਾ ਜਾਵੇ ਤੇ ਬਿਹਤਰ ਨਤੀਜੇ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇ। ਪੰਜਾਬ ’ਚ ਪੋਲਿੰਗ ਬੂਥ ਪੱਧਰ ਤੱਕ ਸੰਗਠਨ ਤਿਆਰ ਕਰਨ ਤੇ ਜਨ ਆਧਾਰ ਵਧਾਉਣ ਨੂੰ ਲੈ ਕੇ ਮਿਲੇ ਫੀਡਬੈਕ ’ਤੇ ਚਰਚਾ ਹੋਈ। ਮਾਇਆਵਤੀ ਨੇ ਕਿਹਾ ਕਿ ਉਮੀਦਵਾਰਾਂ ਦੀ ਚੋਣ ’ਚ ਵੀ ਸਥਾਨਕ ਪੱਧਰ ’ਤੇ ਮਨਜ਼ੂਰ ਚਿਹਰਿਆਂ ਨੂੰ ਮੈਦਾਨ ’ਚ ਉਤਾਰਿਆ ਜਾਵੇ, ਤਾਂ ਜੋ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਨਾਲ ਕਾਂਗਰਸ ਅਤੇ ਭਾਜਪਾ ਨੂੰ ਚੁਣੌਤੀ ਦਿੱਤੀ ਜਾ ਸਕੇ।