ਦਿੱਲੀ 'ਚ ਵੱਡਾ ਦਰਦਨਾਕ ਹਾਦਸਾ : 3 ਮੰਜ਼ਿਲਾ ਇਮਾਰਤ ਡਿੱਗਣ ਕਾਰਨ 2 ਲੋਕਾਂ ਦੀ ਮੌਤ, ਰੈਸਕਿਊ ਆਪ੍ਰੇਸ਼ਨ ਜਾਰੀ
ਦਿੱਲੀ ਦੇ ਚਾਵੜੀ ਬਾਜ਼ਾਰ ਵਿੱਚ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ। ਇਸ ਹਾਦਸੇ ਵਿੱਚ ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਹੈ। ਹਾਲਾਂਕਿ 2 ਲੋਕਾਂ ਦੀਆਂ ਲਾਸ਼ਾਂ ਮਲਬੇ ਹੇਠੋਂ ਕੱਢੀਆਂ ਗਈਆਂ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।
Publish Date: Thu, 05 Nov 2026 11:36 AM (IST)
Updated Date: Thu, 05 Nov 2026 12:16 PM (IST)
ਜਾਗਰਣ ਸੰਵਾਦਦਾਤਾ, ਨਵੀਂ ਦਿੱਲੀ - ਦਿੱਲੀ ਦੇ ਚਾਵੜੀ ਬਾਜ਼ਾਰ ਵਿੱਚ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ। ਇਸ ਹਾਦਸੇ ਵਿੱਚ ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਹੈ। ਹਾਲਾਂਕਿ 2 ਲੋਕਾਂ ਦੀਆਂ ਲਾਸ਼ਾਂ ਮਲਬੇ ਹੇਠੋਂ ਕੱਢੀਆਂ ਗਈਆਂ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।
ਐਸਓ ਡੀਕੇ ਰਾਏ ਅਨੁਸਾਰ, ਚਾਵੜੀ ਬਾਜ਼ਾਰ ਵਿੱਚ ਉਸਾਰੀ ਅਧੀਨ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ ਹੈ। ਇਮਾਰਤ ਦੇ ਅੰਦਰ ਕਿਸੇ ਵਿਅਕਤੀ ਦੇ ਫਸੇ ਹੋਣ ਦੀ ਸੰਭਾਵਨਾ ਹੈ। ਫਿਲਹਾਲ ਟੀਮਾਂ ਵੱਲੋਂ ਮਲਬਾ ਹਟਾਉਣ ਅਤੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਚਾਵੜੀ ਬਾਜ਼ਾਰ ਮੈਟਰੋ ਸਟੇਸ਼ਨ ਦੇ ਸਾਹਮਣੇ ਵਾਪਰਿਆ ਹੈ।