- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜ ਸਭਾ ਦੇ ਦੋ-ਤਿਹਾਈ ਸਾਂਸਦਾਂ ਵੱਲੋਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ, ਪਾਰਟੀ ਨੇ ਆਪਣੀ ਨਵੀਂ ਰਣਨੀਤੀ 'ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਪਾਰਟੀ ਸੂਤਰਾਂ ਅਨੁਸਾਰ, 'ਆਪ' ਨੇ ਉਨ੍ਹਾਂ ਤਿੰਨ ਮੁੱਖ ਸਾਂਸਦਾਂ—ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ—ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ਕਰ ਲਈ ਹੈ, ਜਿਨ੍ਹਾਂ ਨੇ ਭਾਜਪਾ ਦਾ ਪੱਲਾ ਫੜਿਆ ਹੈ।

ਹੁਣ ਆਮ ਆਦਮੀ ਪਾਰਟੀ ਵੀ ਰਾਜ ਸਭਾ ਦੇ ਚੇਅਰਮੈਨ ਨੂੰ ਪੱਤਰ ਭੇਜਣ ਦੀ ਤਿਆਰੀ ਕਰ ਰਹੀ ਹੈ। ਇਹ ਫੈਸਲਾ ਰਾਘਵ ਚੱਢਾ ਦੇ ਉਸ ਬਿਆਨ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਉਹ ਅਤੇ 'ਆਪ' ਦੇ 6 ਹੋਰ ਸਾਂਸਦਾਂ ਨੇ ਰਾਜ ਸਭਾ ਦੇ ਚੇਅਰਮੈਨ ਨੂੰ ਪਾਰਟੀ ਛੱਡਣ ਅਤੇ ਉਸ ਨਾਲ ਸਬੰਧਤ ਨਿਯਮਾਂ ਬਾਰੇ ਜਾਣੂ ਕਰਵਾ ਦਿੱਤਾ ਹੈ।
'ਆਪ' ਲਿਖੇਗੀ ਰਾਜ ਸਭਾ ਚੇਅਰਮੈਨ ਨੂੰ ਖ਼ਤ
'ਆਪ' ਦੇ ਸੂਤਰਾਂ ਦਾ ਕਹਿਣਾ ਹੈ ਕਿ ਰਾਜ ਸਭਾ ਵਿੱਚ ਪਾਰਟੀ ਦੇ ਮੁੱਖ ਵ੍ਹਿਪ ਐਨ.ਡੀ. ਗੁਪਤਾ, ਸਭਾਪਤੀ ਨੂੰ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਦੇ ਖਿਲਾਫ ਪੱਤਰ ਸੌਂਪਣਗੇ। ਇਸ ਵਿੱਚ ਦਲ-ਬਦਲੀ ਵਿਰੋਧੀ ਕਾਨੂੰਨ ਤਹਿਤ ਇਨ੍ਹਾਂ ਤਿੰਨਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾਵੇਗੀ।
ਅਜਿਹੀ ਮੰਗ ਇਸ ਲਈ ਕੀਤੀ ਜਾ ਰਹੀ ਹੈ ਕਿਉਂਕਿ ਇਨ੍ਹਾਂ ਤਿੰਨਾਂ ਨੂੰ ਹੀ ਕੈਮਰੇ ਦੇ ਸਾਹਮਣੇ ਭਾਜਪਾ ਵਿੱਚ ਸ਼ਾਮਲ ਹੁੰਦੇ ਦੇਖਿਆ ਗਿਆ ਹੈ। ਬਾਕੀ ਚਾਰ ਸਾਂਸਦ, ਜਿਨ੍ਹਾਂ ਦੇ ਨਾਂ ਰਾਘਵ ਨੇ ਲਏ ਸਨ, ਉਹ ਕਿਤੇ ਦਿਖਾਈ ਨਹੀਂ ਦਿੱਤੇ। ਇਸ ਲਈ ਮੁੱਖ ਵ੍ਹਿਪ ਸਿਰਫ ਇਨ੍ਹਾਂ ਤਿੰਨਾਂ ਵਿਰੁੱਧ ਸ਼ਿਕਾਇਤ ਦੇਣਗੇ।
'ਆਪ' ਦੇ ਸੀਨੀਅਰ ਆਗੂ ਅਤੇ ਰਾਜ ਸਭਾ ਸਾਂਸਦ ਸੰਜੇ ਸਿੰਘ ਨੇ ਵੀ ਐਲਾਨ ਕੀਤਾ ਸੀ ਕਿ ਉਹ ਰਾਜ ਸਭਾ ਚੇਅਰਮੈਨ ਨੂੰ ਪੱਤਰ ਲਿਖ ਕੇ ਇਨ੍ਹਾਂ ਤਿੰਨਾਂ ਸਾਂਸਦਾਂ ਨੂੰ ਅਯੋਗ ਠਹਿਰਾਉਣ ਦੀ ਮੰਗ ਕਰਨਗੇ, ਜਿਸ ਦਾ ਪ੍ਰਬੰਧ ਸੰਵਿਧਾਨ ਦੀ 10ਵੀਂ ਅਨੁਸੂਚੀ ਵਿੱਚ ਹੈ।