ਸਟੇਟ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਹਾਲਾਂਕਿ ਅਜੇ ਮੁਲਾਕਾਤ ਦਾ ਸਮਾਂ ਤੈਅ ਨਹੀਂ ਹੈ ਪਰ ਦੱਸਿਆ ਗਿਆ ਹੈ ਕਿ ਦੋਵਾਂ ਆਗੂਆਂ ਵਿਚਾਲੇ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਾਲੇ ਹੋਣ ਵਾਲੀ ਚੌਥੇ ਗੇੜ ਦੇ ਗੱਲਬਾਤ ਤੋਂ ਪਹਿਲਾਂ ਮੁਲਾਕਾਤ ਹੋ ਸਕਦੀ ਹੈ। ਬੁੱਧਵਾਰ ਨੂੰ ਕੈਬਨਿਟ ਦੀ ਮੀਟਿੰਗ ਵਿਚ ਮੰਤਰੀਆਂ ਨਾਲ ਚਰਚਾ ਕਰਦਿਆਂ ਕੈਪਟਨ ਨੇ ਕਿਹਾ ਕਿ ਉਹ ਵੀਰਵਾਰ ਨੂੰ ਕਿਸਾਨ ਅੰਦੋਲਨ ਤੇ ਖੇਤੀ ਕਾਨੂੰਨਾਂ ਸਬੰਧੀ ਅਮਿਤ ਸ਼ਾਹ ਨੂੰ ਮਿਲਣਗੇ। ਦੱਸਿਆ ਗਿਆ ਹੈ ਕਿ ਕੈਪਟਨ ਗ੍ਰਹਿ ਮੰਤਰੀ ਨਾਲ ਕੇਂਦਰੀ ਖੇਤੀ ਸੁਧਾਰ ਕਾਨੂੰਨਾਂ ਨੂੰ ਵਾਪਸ ਲੈਣ ਜਾਂ ਪੰਜਾਬ ਵਿਧਾਨ ਸਭਾ 'ਚ ਇਨ੍ਹਾਂ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਪਾਸ ਕੀਤੇ ਗਏ ਬਿੱਲਾਂ ਨੂੰ ਪਾਸ ਕਰਨ ਦੀ ਮੰਗ ਰੱਖਣ ਤੋਂ ਇਲਾਵਾ ਕੇਂਦਰ ਵੱਲੋਂ ਬੰਦ ਕੀਤੇ ਗਏ ਰੂਰਲ ਡਿਵੈਪਮੈਂਟ ਫੰਡ ਨੂੰ ਜਾਰੀ ਕਰਨ ਦੀ ਮੰਗ ਕਰ ਸਕਦੇ ਹਨ।