ਪੁਲਿਸ ਨੇ ਹੋਰ ਪੀੜਤ ਕੁੜੀਆਂ ਨੂੰ ਵੀ ਅੱਗੇ ਆਉਣ ਅਤੇ ਸ਼ਿਕਾਇਤ ਦਰਜ ਕਰਵਾਉਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਮਰਾਵਤੀ ਵਿੱਚ ਮੁਹੰਮਦ ਅਯਾਜ਼ ਉਰਫ਼ ਤਨਵੀਰ 'ਤੇ 180 ਨਾਬਾਲਗ ਕੁੜੀਆਂ ਦਾ ਸ਼ੋਸ਼ਣ ਕਰਨ ਅਤੇ 350 ਤੋਂ ਵੱਧ ਅਸ਼ਲੀਲ ਵੀਡੀਓਜ਼ ਰਿਕਾਰਡ ਕਰਨ ਦਾ ਦੋਸ਼ ਲੱਗਿਆ ਸੀ।

ਡਿਜੀਟਲ ਡੈਸਕ, ਨਵੀਂ ਦਿੱਲੀ: ਮਹਾਰਾਸ਼ਟਰ ਦੇ ਕੋਲਹਾਪੁਰ ਵਿੱਚ ਵੀ ਅਮਰਾਵਤੀ ਵਰਗਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 22 ਸਾਲਾ ਨੌਜਵਾਨ ਸ਼ਾਹਿਦ ਸਮੀਰ ਸਨਾਦੀ 'ਤੇ ਕਈ ਮੁਟਿਆਰਾਂ ਦੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲੱਗੇ ਹਨ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।
ਸ਼ਾਹਿਦ ਕੋਲਹਾਪੁਰ ਦੇ ਹਾਤਕਣੰਗਲੇ ਤਾਲੁਕਾ ਦਾ ਰਹਿਣ ਵਾਲਾ ਹੈ ਅਤੇ ਫਾਰਮੇਸੀ ਦਾ ਵਿਦਿਆਰਥੀ ਹੈ। ਉਸ 'ਤੇ ਦੋਸ਼ ਹੈ ਕਿ ਉਸ ਨੇ ਕਈ ਮੁਟਿਆਰਾਂ ਦਾ ਜਿਨਸੀ ਸ਼ੋਸ਼ਣ ਕੀਤਾ, ਉਨ੍ਹਾਂ ਦੀਆਂ ਅਸ਼ਲੀਲ ਵੀਡੀਓਜ਼ ਬਣਾਈਆਂ ਅਤੇ ਫਿਰ ਉਨ੍ਹਾਂ ਨੂੰ ਬਲੈਕਮੇਲ ਕੀਤਾ। ਇਸ ਮਾਮਲੇ ਦਾ ਖੁਲਾਸਾ ਉਦੋਂ ਹੋਇਆ ਜਦੋਂ ਸ਼ਾਹਿਦ ਨੇ ਆਪਣੇ ਇੱਕ ਕਰੀਬੀ ਦੋਸਤ ਨੂੰ ਇਸ ਬਾਰੇ ਦੱਸਿਆ, ਜਿਸ ਨੇ ਅੱਗੇ ਸਾਰੀ ਗੱਲ ਨਸ਼ਰ ਕਰ ਦਿੱਤੀ।
ਪੀੜਤਾ ਨੇ ਦਰਜ ਕਰਵਾਈ ਸ਼ਿਕਾਇਤ
27 ਅਪ੍ਰੈਲ ਨੂੰ ਇੱਕ 20 ਸਾਲਾ ਮੁਟਿਆਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਉਸ ਨੇ ਸ਼ਾਹਿਦ 'ਤੇ ਜਿਨਸੀ ਸ਼ੋਸ਼ਣ ਅਤੇ ਬਲੈਕਮੇਲਿੰਗ ਦੇ ਗੰਭੀਰ ਦੋਸ਼ ਲਾਏ ਹਨ। ਅਦਾਲਤ ਨੇ ਮੁਲਜ਼ਮ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਹਿਦ ਨੇ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਕੁੜੀ ਨਾਲ ਦੋਸਤੀ ਕੀਤੀ ਸੀ।
ਇਸ ਤੋਂ ਬਾਅਦ ਉਸ ਨੇ ਕੁੜੀ ਨੂੰ ਕੋਲਹਾਪੁਰ ਅਤੇ ਸ਼ਿਰੋਲੀ ਦੇ ਲਾਜਾਂ ਵਿੱਚ ਬੁਲਾਇਆ ਅਤੇ ਉੱਥੇ ਉਸ ਨਾਲ ਜਬਰ ਜਨਾਹ ਕੀਤਾ। ਉਸ ਨੇ ਇਸ ਘਿਨਾਣੀ ਕਰਤੂਤ ਦੀ ਵੀਡੀਓ ਵੀ ਬਣਾ ਲਈ ਅਤੇ ਬਾਅਦ ਵਿੱਚ ਇਹ ਵੀਡੀਓ ਆਪਣੇ ਦੋਸਤਾਂ ਨਾਲ ਸਾਂਝੀ ਕੀਤੀ। ਉਸ ਨੇ ਇਸ ਵੀਡੀਓ ਦੀ ਵਰਤੋਂ ਪੀੜਤਾ ਨੂੰ ਧਮਕਾਉਣ ਲਈ ਵੀ ਕੀਤੀ।
ਪੀੜਤਾ ਨੂੰ ਦਿੱਤੀ ਧਮਕੀ
ਮੁਲਜ਼ਮ ਨੇ ਪੀੜਤਾ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਸ ਨੇ ਸ਼ਿਕਾਇਤ ਕੀਤੀ ਤਾਂ ਉਹ ਵੀਡੀਓ ਜਨਤਕ ਕਰ ਦੇਵੇਗਾ। ਇਲਜ਼ਾਮ ਹੈ ਕਿ ਉਸ ਨੇ ਇਸੇ ਤਰ੍ਹਾਂ ਕਰੀਬ 10 ਮੁਟਿਆਰਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ। ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। 'ਸ਼ਿਵ ਪ੍ਰਤਿਸ਼ਠਾਨ ਹਿੰਦੁਸਤਾਨ' ਅਤੇ 'ਬਜਰੰਗ ਦਲ' ਵਰਗੀਆਂ ਜਥੇਬੰਦੀਆਂ ਨੇ ਵੀ ਪੁਲਿਸ ਨੂੰ ਇਸ ਮਾਮਲੇ ਵਿੱਚ ਮੰਗ ਪੱਤਰ ਸੌਂਪਿਆ ਹੈ।
ਪੁਲਿਸ ਨੇ ਹੋਰ ਪੀੜਤ ਕੁੜੀਆਂ ਨੂੰ ਵੀ ਅੱਗੇ ਆਉਣ ਅਤੇ ਸ਼ਿਕਾਇਤ ਦਰਜ ਕਰਵਾਉਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਮਰਾਵਤੀ ਵਿੱਚ ਮੁਹੰਮਦ ਅਯਾਜ਼ ਉਰਫ਼ ਤਨਵੀਰ 'ਤੇ 180 ਨਾਬਾਲਗ ਕੁੜੀਆਂ ਦਾ ਸ਼ੋਸ਼ਣ ਕਰਨ ਅਤੇ 350 ਤੋਂ ਵੱਧ ਅਸ਼ਲੀਲ ਵੀਡੀਓਜ਼ ਰਿਕਾਰਡ ਕਰਨ ਦਾ ਦੋਸ਼ ਲੱਗਿਆ ਸੀ।