ਜੇਐੱਨਐੱਨ, ਨਵੀਂ ਦਿੱਲੀ/ਪੀਟੀਆਈ : ਕੇਂਦਰ ਸਰਕਾਰ ਨੇ ਵੈਕਸੀਨ ਦੀ ਕਮੀ ਦਾ ਮੁੱਦਾ ਉਠਾਉਣ ਵਾਲੇ ਸੂਬਿਆਂ ਨੂੰ ਪੱਤਰ ਲਿਖਿਆ ਹੈ। ਮਹਾਰਾਸ਼ਟਰ, ਪੰਜਾਬ ਤੇ ਦਿੱਲੀ ਨੂੰ ਸਿਹਤ ਮੁਲਾਜ਼ਮਾਂ ਸਮੇਤ ਸਾਰੇ ਯੋਗ ਲਾਭਪਾਤਰਾਂ ਦੇ ਔਸਤ ਤੋਂ ਘੱਟ ਤੋਂ ਘੱਟ ਟੀਕਾਕਰਨ ਨੂੰ ਲੈ ਕੇ ਇਹ ਪੱਤਰ ਲਿਖਿਆ ਹੈ। ਪੰਜਾਬ, ਦਿੱਲੀ ਤੇ ਮਹਾਰਾਸ਼ਟਰ ਦੇ ਪ੍ਰਧਾਨ ਸਕੱਤਰਾਂ ਨੂੰ ਇਕ ਪੱਤਰ 'ਚ ਜ਼ਿਆਦਾਤਰ ਸਿਹਤ ਸਕੱਤਰ ਮਨੋਹਰ ਅਗਨਾਨੀ ਨੇ ਉਲੇਖ ਕੀਤਾ ਹੈ ਕਿ ਇਨ੍ਹਾਂ ਸੂਬਿਆਂ ਤੇ ਕੇਂਦਰ ਸ਼ਾਸਿਤ ਸੂਬੇ ਦਾ ਪ੍ਰਦਰਸ਼ਨ ਰਾਸ਼ਟਰੀ ਔਸਤ ਤੋਂ ਹੇਠਾਂ ਹੈ ਤੇ ਇਸ 'ਚ ਸੁਧਾਰ ਲਿਆਉਣ ਦੀ ਲੋੜ ਹੈ।

ਟੀਕਾਕਰਨ ਮੁਹਿੰਮ ਦੇ ਪ੍ਰਦਰਸ਼ਨ ਨੂੰ ਸੁਧਾਰਉਣ ਦੀ ਲੋੜ

ਭੇਜੇ ਗਏ ਪੱਤਰ 'ਚ ਆਪਣੇ-ਆਪਣੇ ਸੂਬਿਆਂ 'ਚ ਕੋਰੋਨਾ ਟੀਕਾਕਰਨ ਮੁਹਿੰਮ ਦੇ ਪ੍ਰਦਰਸ਼ਨ ਨੂੰ ਸੁਧਰਾਉਣ ਲਈ ਤੁਰੰਤ ਜ਼ਰੂਰੀ ਕਦਮ ਚੁੱਕਣ ਦਾ ਵੀ ਅਪੀਲ ਕੀਤੀ ਹੈ। ਇਸ ਨਾਲ ਹੀ ਉਨ੍ਹਾਂ ਕਿਹਾ ਕਿ ਮਹਾਮਾਰੀ ਦੀ ਰੋਕਥਾਮ ਲਈ ਮੌਜੂਦਾ ਟੀਕਾਕਰਨ ਮੁਹਿੰਮ 'ਚ ਤੁਹਾਡੇ ਸਾਥ ਸਹਿਯੋਗ ਦੀ ਜ਼ਰੂਰਤ ਹੈ। ਅਗਨਾਨੀ ਵੱਲੋਂ ਸਾਂਝਾ ਕੀਤੇ ਗਏ ਇਸ ਪੱਤਰ ਤੋਂ ਪਹਿਲਾਂ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਸਖ਼ਤ ਟਿੱਪਣੀ 'ਚ ਮਹਾਰਾਸ਼ਟਰ ਤੇ ਕੁਝ ਹੋਰ ਸੂਬਿਆਂ 'ਤੇ ਨਿਸ਼ਾਨਾ ਵਿੰਨ੍ਹਦਿਆਂ ਦੋਸ਼ ਲਾਇਆ ਕਿ ਉਹ ਯੋਗ ਲੋਕਾਂ ਦਾ ਟੀਕਾਕਰਨ ਕੀਤੇ ਬਿਨਾਂ ਟੀਕੇ ਦੀ ਮੰਗ ਕਰ ਆਪਣੀ ਅਸਫਲਤਾ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤੇ ਇਹੀ ਨਹੀਂ ਇਸ ਨਾਲ ਲੋਕਾਂ ਵਿਚਕਾਰ ਦਹਿਸ਼ਤ ਫੈਲਾ ਰਹੇ ਹਨ।

ਅਗਨਾਨੀ ਨੇ ਆਪਣੇ ਪੱਤਰ 'ਚ ਕਿਹਾ ਕਿ ਮਹਾਮਾਰੀ ਦੀ ਰੋਕਥਾਮ ਲਈ ਮੌਜੂਦਾ ਟੀਕਾਕਰਨ ਮੁਹਿੰਮ 'ਚ ਤੁਹਾਡੇ ਸਾਥ ਦੀ ਲੋੜ ਹੈ। ਰਿਪੋਰਟ ਦੀ ਮੰਨੀਏ ਤਾਂ ਮਹਾਰਾਸ਼ਟਰ 'ਚ ਹੁਣ ਤਕ 1,06,19,190 ਟੀਕੇ ਉਪਲਬੱਧ ਕਰਵਾਏ ਗਏ ਹਨ, ਜਿਨ੍ਹਾਂ 'ਚ 90,53,523 ਟੀਕਿਆਂ ਦਾ ਇਸਤੇਮਾਲ ਹੋਇਆ ਹੈ। ਮੀਡੀਆ ਰਿਪੋਰਟ ਮੁਤਾਬਿਕ ਦੂਜੀ ਖ਼ੁਰਾਕ ਸਿਰਫ਼ 27.36 ਫੀਸਦੀ ਹੈ।

Posted By: Amita Verma