ਜੇਐੱਨਐੱਨ, ਨਵੀਂ ਦਿੱਲੀ/ਏਐੱਨਆਈ : ਕੇਂਦਰ ਸਰਕਾਰ ਨੇ ਕਿਹਾ ਕਿ ਸੂਬਿਆਂ ਤੇ ਕੇਂਦਰ ਸ਼ਾਸਿਤ ਸੂਬਿਆਂ ਨੂੰ ਕਰੀਬ ਇਕ ਕਰੋੜ 92 ਲੱਖ ਕੋਰੋਨਾ ਵੈਕਸੀਨ ਫ੍ਰੀ ਸਪਲਾਈ ਕੀਤੀ ਜਾਵੇਗੀ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੇੜਕਰ ਦਾ ਕਹਿਣਾ ਹੈ ਕਿ 16-31 ਮਈ, 2021 ਦੌਰਾਨ ਸੂਬਿਆਂ ਤੇ ਕੇਂਦਰਸ਼ਾਸਿਤ ਸੂਬਿਆਂ ਨੂੰ ਤਕਰੀਬਨ ਇਕ ਕਰੋੜ 92 ਲੱਖ ਕੋਰੋਨਾ ਵੈਕਸੀਨ ਦੀ ਸਪਲਾਈ ਫ੍ਰੀ ਕੀਤੀ ਜਾਵੇਗੀ। ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ਵਿਚਕਾਰ ਕੇਂਦਰ ਸਰਕਾਰ ਨੇ ਟੀਕਾਕਰਨ 'ਚ ਤੇਜ਼ੀ ਲਿਆਉਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਮੱਦੇਨਜ਼ਰ 18-44 ਤੋਂ ਜ਼ਿਆਦਾ ਉਮਰ ਵਾਲਿਆਂ ਲਈ ਵੀ ਟੀਕਾਕਰਨ ਸ਼ੁਰੂ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਕਈ ਸੂਬਿਆਂ ਤੋਂ ਵੈਕਸੀਨ ਦੀ ਘਾਟ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ।

ਕਈ ਸੂਬਿਆਂ 'ਚ 18-44 ਉਮਰ ਵਾਲਿਆਂ ਦਾ ਟੀਕਾਕਰਨ ਮੁਲਤਵੀ

ਮਹਾਰਾਸ਼ਟਰ, ਦਿੱਲੀ ਤੇ ਕਰਨਾਟਕ ਨੇ ਕੋਰੋਨਾ ਵੈਕਸੀਨ ਦੀ ਕਮੀ ਨੂੰ ਦੇਖਦਿਆਂ 18-44 ਉਮਰ ਵਰਗ ਦੇ ਲੋਕਾਂ ਦੇ ਵੈਕਸੀਨੇਸ਼ਨ ਮੁਹਿੰਮ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਵੈਕਸੀਨ ਦੀ ਕਮੀ ਨੂੰ ਦੂਰ ਕਰਨ ਲਈ ਬੀਐੱਮਸੀ ਨੇ ਇਕ ਕਰੋੜ ਡੋਜ਼ ਲਈ ਗਲੋਬਲ ਟੈਂਡਰ ਜਾਰੀ ਕੀਤਾ ਹੈ।

Posted By: Amita Verma