Central Ordinance : ਸੁਪਰੀਮ ਕੋਰਟ ਨੇ ਆਰਡੀਨੈਂਸ 'ਤੇ ਕੇਂਦਰ ਤੋਂ ਮੰਗਿਆ ਜਵਾਬ, LG ਨੂੰ ਧਿਰ ਬਣਨ ਦੇ ਦਿੱਤੇ
ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਆਪਣੀ ਪਟੀਸ਼ਨ 'ਚ ਸੋਧ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਉਪ ਰਾਜਪਾਲ ਨੂੰ ਵੀ ਇਸ ਮਾਮਲੇ ਵਿੱਚ ਧਿਰ ਬਣਾਉਣ ਦਾ ਨਿਰਦੇਸ਼ ਦਿੱਤਾ ਹੈ...
Publish Date: Mon, 10 Jul 2023 04:08 PM (IST)
Updated Date: Mon, 10 Jul 2023 04:13 PM (IST)
ਪੀਟੀਆਈ, ਨਵੀਂ ਦਿੱਲੀ : ਦਿੱਲੀ 'ਚ ਸੇਵਾਵਾਂ ਦੇ ਕੰਟਰੋਲ ਅਤੇ ਅਧਿਕਾਰੀਆਂ ਦੇ ਤਬਾਦਲੇ-ਪੋਸਟਿੰਗ 'ਤੇ ਕੇਂਦਰ ਵੱਲੋਂ ਲਿਆਂਦੇ ਗਏ ਆਰਡੀਨੈਂਸ 'ਤੇ ਵੀ ਮਾਮਲਾ ਸ਼ਾਂਤ ਨਹੀਂ ਹੋ ਰਿਹਾ ਹੈ। ਇਸ ਮਾਮਲੇ 'ਚ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ।
ਅਧਿਕਾਰੀਆਂ ਦੇ ਤਬਾਦਲੇ ਲਈ ਕੇਂਦਰ ਵੱਲੋਂ ਆਰਡੀਨੈਂਸ ਲਿਆਂਦਾ ਗਿਆ ਹੈ। ਸੁਪਰੀਮ ਕੋਰਟ ਨੇ ਇਸ 'ਤੇ ਕੇਂਦਰ ਤੋਂ ਜਵਾਬ ਮੰਗਿਆ ਹੈ। ਦਿੱਲੀ ਸਰਕਾਰ ਨੇ ਆਰਡੀਨੈਂਸ ਦੀ ਸੰਵਿਧਾਨਕਤਾ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਦਿੱਲੀ ਸਰਕਾਰ ਇਸ 'ਤੇ ਰੋਕ ਲਗਾਉਣ ਦੀ ਮੰਗ ਕਰ ਰਹੀ ਹੈ।
ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਆਪਣੀ ਪਟੀਸ਼ਨ 'ਚ ਸੋਧ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਉਪ ਰਾਜਪਾਲ ਨੂੰ ਵੀ ਇਸ ਮਾਮਲੇ ਵਿੱਚ ਧਿਰ ਬਣਾਉਣ ਦਾ ਨਿਰਦੇਸ਼ ਦਿੱਤਾ ਹੈ।