
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਨ੍ਹਾਂ ਰਾਜਾਂ ਵਿਚ ਡੀਸੀ ਉਨ੍ਹਾਂ ਅਧਿਕਾਰ ਪ੍ਰਾਪਤ ਕਮੇਟੀਆਂ ਅਤੇ ਜ਼ਿਲ੍ਹਾ ਪੱਧਰ ਦੀਆਂ ਕਮੇਟੀਆਂ ਦੀ ਥਾਂ ਲੈਣਗੇ ਜਿਨ੍ਹਾਂ ਕੋਲ ਪਹਿਲਾਂ ਇਹ ਅਧਿਕਾਰ ਸਨ।

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਗੁਜਰਾਤ, ਰਾਜਸਥਾਨ, ਪੰਜਾਬ, ਬੰਗਾਲ, ਅਸਾਮ ਅਤੇ ਤ੍ਰਿਪੁਰਾ (ਆਦਿਵਾਸੀ ਖੇਤਰਾਂ ਨੂੰ ਛੱਡ ਕੇ) ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਡਿਪਟੀ ਕਮਿਸ਼ਨਰਾਂ ਨੂੰ ਭਾਰਤ ਦੇ ਬਾਹਰ ਜਨਮੇ ਉਨ੍ਹਾਂ ਯੋਗ ਅਤੇ ਢੁੱਕਵੇਂ ਬਿਨੈਕਾਰਾਂ ਨੂੰ ਨਾਗਰਿਕਤਾ ਦੇਣ ਦਾ ਅਧਿਕਾਰ ਦਿੱਤਾ ਹੈ ਜੋ ਆਮ ਤੌਰ ’ਤੇ ਇਨ੍ਹਾਂ ਖੇਤਰਾਂ ਵਿਚ ਰਹਿ ਰਹੇ ਹਨ। ਸਰਕਾਰ ਨੇ ਬੁੱਧਵਾਰ ਨੂੰ ਨਾਗਰਿਕਤਾ (ਤੀਜੀ ਤਰਮੀਮ) ਨਿਯਮ, 2026 ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਿਸ ਵਿਚ ਦਰਜ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਡਿਪਟੀ ਕਮਿਸ਼ਨਰਾਂ ਨੂੰ ਰਜਿਸਟ੍ਰੇਸ਼ਨ ਜਾਂ ਨੇਚਰਲਾਈਜ਼ੇਸ਼ਨ ਜ਼ਰੀਏ ਨਾਗਰਿਕਤਾ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ’ਤੇ ਕਾਰਵਾਈ ਕਰਨ ਦਾ ਹੱਕ ਦਿੱਤਾ ਗਿਆ ਹੈ। ਇਨ੍ਹਾਂ ਰਾਜਾਂ ਵਿਚ ਡੀਸੀ ਉਨ੍ਹਾਂ ਅਧਿਕਾਰ ਪ੍ਰਾਪਤ ਕਮੇਟੀਆਂ ਅਤੇ ਜ਼ਿਲ੍ਹਾ ਪੱਧਰ ਦੀਆਂ ਕਮੇਟੀਆਂ ਦੀ ਥਾਂ ਲੈਣਗੇ ਜਿਨ੍ਹਾਂ ਕੋਲ ਪਹਿਲਾਂ ਇਹ ਅਧਿਕਾਰ ਸਨ।