ਬੱਚਿਆਂ ਨੂੰ ਲੱਗੀਆਂ ਮੌਜਾਂ ! ਅੱਜ ਬੰਦ ਰਹਿਣਗੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ-ਕਾਲਜ, ਜਾਣੋ ਕੀ ਹੈ ਵਜ੍ਹਾ ਕਾਵੜ ਯਾਤਰਾ ਦੇ ਮੱਦੇਨਜ਼ਰ ਗੌਤਮ ਬੁੱਧ ਨਗਰ ਦੇ ਸਕੂਲਾਂ 'ਚ ਮੰਗਲਵਾਰ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅਤੇ ਕਾਲਜ ਮੰਗਲਵਾਰ ਨੂੰ ਬੰਦ ਰਹਿਣਗੇ। ਜਦਕਿ ਸੋਮਵਾਰ ਨੂੰ ਪ੍ਰਾਈਵੇਟ ਸਕੂਲ ਆਨਲਾਈਨ ਮੋਡ ਰਾਹੀਂ ਚਲਾਏ ਗਏ। ਮਾਪਿਆਂ ਨੇ ਦੱਸਿਆ ਕਿ ਸਕੂਲਾਂ ਵੱਲੋਂ ਗਰੁੱਪਾਂ 'ਚ ਸੁਨੇਹਾ ਆਇਆ ਸੀ ਕਿ ਕਾਵੜ ਯਾਤਰਾ ਨੂੰ ਦੇਖਦਿਆਂ ਬੱਚਿਆਂ ਦੀਆਂ ਕਲਾਸਾਂ ਆਨਲਾਈਨ ਮੋਡ 'ਤੇ ਲੱਗਣਗੀਆਂ। ਜਦਕਿ ਸਰਕਾਰੀ ਸਕੂਲਾਂ 'ਚ ਰੋਜ਼ਾਨਾ ਦੀ ਤਰ੍ਹਾਂ ਕਲਾਸਾਂ ਲੱਗੀਆਂ।
Publish Date: Tue, 11 Aug 2026 08:56 AM (IST)
Updated Date: Tue, 11 Aug 2026 08:57 AM (IST)
ਜਾਗਰਣ ਪੱਤਰਕਾਰ, ਗ੍ਰੇਟਰ ਨੋਇਡਾ - ਕਾਵੜ ਯਾਤਰਾ ਦੇ ਮੱਦੇਨਜ਼ਰ ਗੌਤਮ ਬੁੱਧ ਨਗਰ ਦੇ ਸਕੂਲਾਂ 'ਚ ਮੰਗਲਵਾਰ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਅਤੇ ਕਾਲਜ ਮੰਗਲਵਾਰ ਨੂੰ ਬੰਦ ਰਹਿਣਗੇ। ਜਦਕਿ ਸੋਮਵਾਰ ਨੂੰ ਪ੍ਰਾਈਵੇਟ ਸਕੂਲ ਆਨਲਾਈਨ ਮੋਡ ਰਾਹੀਂ ਚਲਾਏ ਗਏ। ਮਾਪਿਆਂ ਨੇ ਦੱਸਿਆ ਕਿ ਸਕੂਲਾਂ ਵੱਲੋਂ ਗਰੁੱਪਾਂ 'ਚ ਸੁਨੇਹਾ ਆਇਆ ਸੀ ਕਿ ਕਾਵੜ ਯਾਤਰਾ ਨੂੰ ਦੇਖਦਿਆਂ ਬੱਚਿਆਂ ਦੀਆਂ ਕਲਾਸਾਂ ਆਨਲਾਈਨ ਮੋਡ 'ਤੇ ਲੱਗਣਗੀਆਂ। ਜਦਕਿ ਸਰਕਾਰੀ ਸਕੂਲਾਂ 'ਚ ਰੋਜ਼ਾਨਾ ਦੀ ਤਰ੍ਹਾਂ ਕਲਾਸਾਂ ਲੱਗੀਆਂ।
ਜ਼ਿਲ੍ਹਾ ਬੇਸਿਕ ਸਿੱਖਿਆ ਅਧਿਕਾਰੀ ਰਾਹੁਲ ਪੰਵਾਰ ਨੇ ਦੱਸਿਆ ਕਿ ਸਰਕਾਰ ਦੇ ਨਿਰਦੇਸ਼ਾਂ ਤਹਿਤ ਮੰਗਲਵਾਰ ਨੂੰ ਸਕੂਲ ਅਤੇ ਕਾਲਜ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਸਕੂਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਾਰੇ ਸਕੂਲਾਂ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ ਕਿ ਕਾਵੜ ਯਾਤਰਾ ਕਾਰਨ ਮੰਗਲਵਾਰ ਨੂੰ ਸਕੂਲ ਬੰਦ ਰਹਿਣਗੇ। ਜੇਕਰ ਕੋਈ ਵੀ ਸਕੂਲ ਖੁੱਲ੍ਹਾ ਪਾਇਆ ਗਿਆ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਕਾਵੜ ਮਾਰਗਾਂ 'ਤੇ ਭਾਰੀ ਵਾਹਨਾਂ ਦੀ ਆਵਾਜਾਈ ਬੰਦ ਕਾਵੜ ਯਾਤਰਾ ਨੂੰ ਸਫ਼ਲ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਅਤੇ ਟ੍ਰੈਫਿਕ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਕਾਵੜੀਆਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਟ੍ਰੈਫਿਕ ਪੁਲਿਸ ਨੇ ਕਾਵੜ ਮਾਰਗਾਂ 'ਤੇ ਭਾਰੀ ਵਾਹਨਾਂ ਦੀ ਆਵਾਜਾਈ ਰੋਕ ਦਿੱਤੀ ਹੈ। ਜੇਵਰ, ਜਹਾਂਗੀਰਪੁਰ, ਦਨਕੌਰ ਅਤੇ ਰਬੂਪੁਰਾ ਇਲਾਕੇ 'ਚ ਪੁਲਿਸ ਨੇ ਗਸ਼ਤ ਵਧਾ ਕੇ ਕਾਵੜੀਆਂ ਦੀ ਸੁਰੱਖਿਆ ਅਤੇ ਆਵਾਜਾਈ ਦੇ ਪ੍ਰਬੰਧਾਂ 'ਤੇ ਵਿਸ਼ੇਸ਼ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ।
ਕਾਵੜ ਮਾਰਗਾਂ 'ਤੇ ਭਾਰੀ ਵਾਹਨਾਂ ਦੇ ਦਾਖ਼ਲੇ 'ਤੇ ਰੋਕ ਲਗਾਉਣ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੂੰ ਪ੍ਰਮੁੱਖ ਮਾਰਗਾਂ, ਚੌਰਾਹਿਆਂ ਅਤੇ ਸੰਪਰਕ ਮਾਰਗਾਂ 'ਤੇ ਤਾਇਨਾਤ ਕੀਤਾ ਗਿਆ ਹੈ। ਕਾਵੜੀਆਂ ਨੂੰ ਯਾਤਰਾ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸੰਵੇਦਨਸ਼ੀਲ ਥਾਵਾਂ 'ਤੇ ਵਾਧੂ ਪੁਲਿਸ ਫ਼ੋਰਸ ਦੀ ਤਾਇਨਾਤੀ ਨਾਲ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ।
ਜੇਵਰ-ਖੁਰਜਾ ਰੂਟ ਡਾਇਵਰਟ ਜੇਵਰ ਖੇਤਰ 'ਚ ਕਾਵੜੀਆਂ ਦੀ ਆਵਾਜਾਈ ਨੂੰ ਦੇਖਦਿਆਂ ਟਰੈਫਿਕ ਪ੍ਰਬੰਧਾਂ 'ਚ ਬਦਲਾਅ ਕੀਤਾ ਗਿਆ ਹੈ। ਜੇਵਰ-ਖੁਰਜਾ ਮਾਰਗ 'ਤੇ ਭਾਰੀ ਵਾਹਨਾਂ ਦੀ ਆਵਾਜਾਈ ਸੋਮਵਾਰ ਸਵੇਰ ਤੋਂ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ। ਪੁਲਿਸ ਮੁਲਾਜ਼ਮ ਰੂਟਾਂ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਵਾਹਨ ਚਾਲਕਾਂ ਨੂੰ ਨਿਰਧਾਰਤ ਰਸਤਿਆਂ ਦੀ ਵਰਤੋਂ ਕਰਨ ਲਈ ਜਾਗਰੂਕ ਕਰ ਰਹੇ ਹਨ।
ਇਸ ਦੇ ਨਾਲ ਹੀ ਦਨਕੌਰ ਅਤੇ ਰਬੂਪੁਰਾ 'ਚ ਵੀ ਕਾਵੜ ਮਾਰਗਾਂ 'ਤੇ ਪੁਲਿਸ ਦੀ ਸਰਗਰਮੀ ਵਧਾ ਦਿੱਤੀ ਗਈ ਹੈ। ਸੋਮਵਾਰ ਨੂੰ ਪੁਲਿਸ ਕਮਿਸ਼ਨਰ ਲਕਸ਼ਮੀ ਸਿੰਘ ਨੇ ਜ਼ਿਲ੍ਹੇ ਦੇ ਪ੍ਰਮੁੱਖ ਕਾਵੜ ਮਾਰਗ ਅਤੇ ਨਾਨਕੇਸ਼ਵਰ ਮਹਾਦੇਵ ਮੰਦਰ ਦਾ ਡੀ.ਐੱਮ. ਮੇਧਾ ਰੂਪਮ ਨਾਲ ਦੌਰਾ ਕਰਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਕਾਵੜ ਯਾਤਰਾ ਦੌਰਾਨ ਟਰੈਫਿਕ ਵਿਵਸਥਾ ਬਣਾਈ ਰੱਖਣ ਦੇ ਨਾਲ-ਨਾਲ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ। ਕਿਸੇ ਵੀ ਸਥਿਤੀ 'ਚ ਕਾਵੜੀਆਂ ਨੂੰ ਪ੍ਰੇਸ਼ਾਨੀ ਨਾ ਹੋਵੇ ਅਤੇ ਮਾਰਗ 'ਤੇ ਜਾਮ ਦੀ ਸਥਿਤੀ ਪੈਦਾ ਨਾ ਹੋਵੇ, ਇਸ ਲਈ ਪੁਲਿਸ ਮੁਲਾਜ਼ਮਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।