ਜੇਐੱਨਐੱਨ, ਏਐੱਨਆਈ : ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ 'ਚ ਲਗਾਤਾਰ ਵਾਧੇ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਹਿਮ ਬਿਆਨ ਦਿੱਤਾ ਹੈ। ਸ਼ਨਿਚਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਕੋਰੋਨਾ ਵਾਇਰਸ ਇਨਫੈਕਸ਼ਨ ਤੋਂ 5 ਕਦਮ ਅੱਗੇ ਚੱਲ ਰਹੀ ਹੈ। ਦਿੱਲੀ 'ਚ ਵੱਧ ਰਹੇ ਕੋਰੋਨਾ ਦੇ ਮਾਮਲੇ ਚਿੰਤਾ ਦਾ ਵਿਸ਼ਾ ਹਨ, ਬਾਵਜੂਦ ਇਸ ਦੇ ਡਰਨ ਦੀ ਲੋੜ ਨਹੀਂ। ਨਾਲ ਹੀ ਇਹ ਵੀ ਕਿਹਾ ਕਿ ਉਹ ਭਰੋਸਾ ਦਿਵਾਉਂਦੇ ਹਨ ਕਿ ਦਿੱਲੀ ਸਰਕਾਰ ਕੋਰੋਨਾ ਵਾਇਰਸ ਸੰਕ੍ਰਮਣ ਦੀ ਲੜਾਈ 'ਚ ਕਾਫ਼ੀ ਅੱਗੇ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ 5 ਜੂਨ ਤਕ ਦਿੱਲੀ 'ਚ 9500 ਬੈੱਡ ਹੋਣਗੇ।

ਦਿੱਲੀ ਸਰਕਾਰ ਵੱਲੋਂ ਕੋਰੋਨਾ ਖ਼ਿਲਾਫ਼ ਤਿਆਰੀ ਦੇ ਮੱਦੇਨਜ਼ਰ ਪੱਤਰਕਾਰ ਨਾਲ ਹੋਈ ਗੱਲਬਾਤ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ 'ਚ ਕੋਰੋਨਾ ਦੇ ਮਾਮਲਿਆਂ 'ਚ ਇਜ਼ਾਫ਼ਾ ਹੋਇਆ ਹੈ ਪਰ ਚਿੰਤਾ ਕਰਨ ਦੀ ਲੋੜ ਨਹੀਂ। ਦਿੱਲੀ ਸਰਕਾਰ ਇਸ ਲਈ ਪੂਰੀ ਤਰ੍ਹਾਂ ਤਿਆਰ ਹੈ। ਬੈੱਡਾਂ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ ਤੇ ਆਉਣ ਵਾਲੀ 5 ਜੂਨ ਤਕ ਦਿੱਲੀ ਦੇ ਵੱਖ-ਵੱਖ ਹਸਪਤਾਲਾਂ 'ਚ 9500 ਤੋਂ ਜ਼ਿਆਦਾ ਬੈੱਡ ਹੋ ਜਾਣਗੇ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਸੂਬੇ 'ਚ ਪੱਕੇ ਤੌਰ 'ਤੇ ਲਾਕਡਾਊਨ ਨਹੀਂ ਲਗਾਇਆ ਜਾ ਸਕਦਾ।

Posted By: Amita Verma