ਜੇਐੱਨਐੱਨ, ਨਵੀਂ ਦਿੱਲੀ : ਪੰਜਾਬ 'ਚ ਜ਼ਹਿਰੀਲੀ ਸ਼ਰਾਬ ਪੀ ਕੇ ਮਰਨ ਵਾਲਿਆਂ ਦੀ ਗਿਣਤੀ 90 ਪਹੁੰਚ ਗਈ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਾਉਣ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਐਤਵਾਰ ਨੂੰ ਟਵੀਟ ਕਰ ਕਿਹਾ ਕਿ ਸ਼ਰਾਬ ਮਾਫੀਆ 'ਤੇ ਰੋਕ ਲਗਾਉਣ ਲਈ ਸੂਬਾ ਸਰਕਾਰ ਨੂੰ ਤੁਰੰਤ ਜ਼ਰੂਰੀ ਕਦਮ ਚੁੱਕਣ ਦੀ ਲੋੜ ਹੈ।

ਜ਼ਹਿਰੀਲੀ ਸ਼ਰਾਬ ਨਾਲ ਮ੍ਰਿਤਕਾਂ ਦੀ ਗਿਣਤੀ 'ਚ ਵਾਧੇ 'ਤੇ ਸੀਐੱਮ ਕੇਜਰੀਵਾਲ ਨੇ ਚਿੰਤਾ ਪ੍ਰਗਟਾਈ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਇਸ ਮਾਮਲੇ ਨੂੰ ਤੁਰੰਤ ਸੀਬੀਆਈ ਨੂੰ ਸੌਂਪ ਦਿੱਤੀ ਜਾਣੀ ਚਾਹੀਦੀ ਕਿਉਂਕਿ ਪਿਛਲੇ ਮਹੀਨਿਆਂ ਤੋਂ ਨਾਜਾਇਜ਼ ਸ਼ਰਾਬ ਦੇ ਮਾਮਲੇ ਵਧੇ ਹਨ। ਇਨ੍ਹਾਂ ਮਾਮਲਿਆਂ 'ਚ ਕੋਈ ਕੇਸ ਸਥਾਨਕ ਪੁਲਿਸ ਵੱਲ਼ੋਂ ਹੱਲ ਨਹੀਂ ਕੀਤਾ ਗਿਆ ਹੈ।

ਦੱਸ ਦੇਈਏ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਵਿਰੋਧ 'ਚ ਹੈ। ਸਾਲ 2017 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ 20 ਸੀਟਾਂ ਮਿਲੀਆਂ ਸਨ। ਆਪ ਨੇ ਵਿਧਾਨ ਸਭਾ ਚੋਣਾਂ ਭ੍ਰਿਸ਼ਟਾਚਾਰ, ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਹੋਰ ਮੁੱਦਿਆਂ 'ਤੇ ਲੜੀ ਸੀ। ਪਾਰਟੀ ਨੂੰ ਪਹਿਲੀ ਹੀ ਵਾਰ 'ਚ 20 ਸੀਟਾਂ ਮਿਲੀਆਂ ਸਨ। ਜਦਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਨੇ ਸਰਕਾਰ ਬਣਾਈ ਸੀ।

ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ ਹੁਣ ਤਕ 90 ਦੀ ਮੌਤ

ਪੰਜਾਬ 'ਚ ਜ਼ਹਿਰੀਲੀ ਸ਼ਰਾਬ ਪੀ ਕੇ ਮਰਨ ਵਾਲਿਆਂ ਦੀ ਗਿਣਤੀ ਸ਼ਨਿਚਰਵਾਰ ਨੂੰ ਵੱਧ ਕੇ 90 ਹੋ ਗਈ। ਸ਼ਨਿਚਰਵਾਰ ਨੂੰ 41 ਲੋਕਾਂ ਦੀ ਮੌਤ ਹੋਈ। ਇਨ੍ਹਾਂ 'ਚ 37 ਤਰਨਤਾਰਨ, ਇਕ ਅੰਮ੍ਰਿਤਸਰ ਤੇ ਤਿੰਨ ਬਟਾਲਾ ਦੇ ਰਹਿਣ ਵਾਲੇ ਸਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀੜਤ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

Posted By: Amita Verma