ਰਾਹੁਲ ਗਾਂਧੀ ਨਾਲ ਪ੍ਰਦਰਸ਼ਨ ’ਚ ਸ਼ਾਮਲ ਹੋਣਗੇ CM ਸੁੱਖੂ? ਅਚਾਨਕ ਬਦਲਿਆ ਪ੍ਰੋਗਰਾਮ, ਚੰਡੀਗੜ੍ਹ ਤੋਂ ਮੁੜ ਦਿੱਲੀ ਰਵਾਨਾ
ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ਿਮਲਾ ਆਉਣ ਦਾ ਆਪਣਾ ਪ੍ਰੋਗਰਾਮ ਬਦਲ ਦਿੱਤਾ ਹੈ ਤੇ ਚੰਡੀਗੜ੍ਹ ਤੋਂ ਮੁੜ ਦਿੱਲੀ ਲਈ ਰਵਾਨਾ ਹੋ ਗਏ ਹਨ।
Publish Date: Fri, 09 Oct 2026 02:59 PM (IST)
Updated Date: Fri, 09 Oct 2026 03:00 PM (IST)
ਰਾਜ ਬਿਊਰੋ, ਸ਼ਿਮਲਾ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਸ਼ੁੱਕਰਵਾਰ ਸਵੇਰੇ ਚੰਡੀਗੜ੍ਹ ਤੋਂ ਮੁੜ ਦਿੱਲੀ ਲਈ ਰਵਾਨਾ ਹੋ ਗਏ। ਉਹ ਵੀਰਵਾਰ ਦੇਰ ਰਾਤ ਦਿੱਲੀ ਤੋਂ ਚੰਡੀਗੜ੍ਹ ਪਹੁੰਚੇ ਸਨ। ਸ਼ੁੱਕਰਵਾਰ ਸਵੇਰੇ ਉਨ੍ਹਾਂ ਦਾ ਸ਼ਿਮਲਾ ਆਉਣ ਦਾ ਪ੍ਰੋਗਰਾਮ ਸੀ ਤੇ ਉਨ੍ਹਾਂ ਦੇ ਆਉਣ ਨੂੰ ਲੈ ਕੇ ਤਿਆਰੀਆਂ ਵੀ ਕੀਤੀਆਂ ਗਈਆਂ ਸਨ, ਪਰ ਅਚਾਨਕ ਉਨ੍ਹਾਂ ਦੇ ਪ੍ਰੋਗਰਾਮ ’ਚ ਬਦਲਾਅ ਹੋ ਗਿਆ।
ਮੁੱਖ ਮੰਤਰੀ ਦੇ ਦਿੱਲੀ ਰਵਾਨਾ ਹੋਣ ਤੋਂ ਬਾਅਦ ਉਨ੍ਹਾਂ ਦੇ ਕਾਂਗਰਸ ਦੇ ਪ੍ਰਦਰਸ਼ਨ ’ਚ ਸ਼ਾਮਲ ਹੋਣ ਦੀ ਚਰਚਾ ਹੈ। ਪਾਰਟੀ ਸੂਤਰਾਂ ਅਨੁਸਾਰ, ਰਾਹੁਲ ਗਾਂਧੀ ਨੂੰ ਹਿਰਾਸਤ ’ਚ ਲਏ ਜਾਣ ਦੇ ਵਿਰੋਧ ’ਚ ਕਾਂਗਰਸ ਵੱਲੋਂ ਦਿੱਲੀ ’ਚ ਕੀਤੇ ਜਾ ਰਹੇ ਪ੍ਰਦਰਸ਼ਨ ’ਚ ਮੁੱਖ ਮੰਤਰੀ ਸ਼ਾਮਲ ਹੋ ਸਕਦੇ ਹਨ। ਹਾਲਾਂਕਿ, ਉਨ੍ਹਾਂ ਦੇ ਪ੍ਰੋਗਰਾਮ ’ਚ ਬਦਲਾਅ ਦੀ ਅਧਿਕਾਰਤ ਵਜ੍ਹਾ ਦੀ ਪੁਸ਼ਟੀ ਨਹੀਂ ਹੋਈ ਹੈ।
ਕੈਬਨਿਟ ਮੀਟਿੰਗ ਨੂੰ ਲੈ ਕੇ ਅਸਮੰਜਸ ਸਰਕਾਰ ਨੇ ਸ਼ਨੀਵਾਰ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਦੇ ਮੁੜ ਦਿੱਲੀ ਜਾਣ ਤੋਂ ਬਾਅਦ ਕੈਬਨਿਟ ਮੀਟਿੰਗ ’ਚ ਬਦਲਾਅ ਹੋਣ ਦੀ ਸੰਭਾਵਨਾ ਹੈ।