ਅਭਿਜੀਤ ਦੀਪਕੇ ਨੇ ਸਮਰਥਕਾਂ ਨੂੰ 6 ਜੂਨ ਦੀ ਸਵੇਰ ਨੂੰ ਦਿੱਲੀ ਏਅਰਪੋਰਟ 'ਤੇ ਉਨ੍ਹਾਂ ਨਾਲ ਜੁੜਨ ਅਤੇ ਫਿਰ ਪਾਰਲੀਮੈਂਟ ਸਟ੍ਰੀਟ ਪੁਲਿਸ ਸਟੇਸ਼ਨ ਜਾਣ ਦੀ ਅਪੀਲ ਕੀਤੀ ਤਾਂ ਜੋ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੀ ਇਜਾਜ਼ਤ ਲਈ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਅੰਦੋਲਨ ਪੂਰੀ ਤਰ੍ਹਾਂ ਅਹਿੰਸਕ ਰਹੇਗਾ ਅਤੇ ਇਸਦਾ ਉਦੇਸ਼ ਸੰਵਿਧਾਨਕ ਤਰੀਕੇ ਨਾਲ ਆਪਣੀਆਂ ਚਿੰਤਾਵਾਂ ਨੂੰ ਉਠਾਉਣਾ ਹੈ।

ਡਿਜੀਟਲ ਡੈਸਕ, ਨਵੀਂ ਦਿੱਲੀ : 'ਕਾਕਰੋਚ ਜਨਤਾ ਪਾਰਟੀ' ਦੇ ਫਾਊਂਡਰ ਅਭਿਜੀਤ ਦੀਪਕੇ ਨੇ ਸੋਮਵਾਰ ਨੂੰ ਵੱਡਾ ਐਲਾਨ ਕੀਤਾ ਹੈ। ਅਭਿਜੀਤ ਨੇ ਕਿਹਾ ਕਿ ਉਹ ਪ੍ਰੀਖਿਆ ਨਾਲ ਜੁੜੀਆਂ ਗੜਬੜੀਆਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 6 ਜੂਨ ਨੂੰ ਉਹ ਭਾਰਤ ਵਾਪਸ ਆਉਣਗੇ। ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) 'ਤੇ ਪੋਸਟ ਕੀਤੀ ਗਈ ਇਕ ਵੀਡੀਓ 'ਚ ਦੀਪਕੇ ਨੇ ਆਪਣੇ ਸਮਰਥਕਾਂ ਤੇ ਵਿਦਿਆਰਥੀਆਂ ਨੂੰ ਦਿੱਲੀ 'ਚ ਉਨ੍ਹਾਂ ਨਾਲ ਜੁੜਨ ਦਾ ਸੱਦਾ ਦਿੱਤਾ।
ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) 'ਤੇ ਜਾਰੀ ਇਕ ਵੀਡੀਓ ਸੰਦੇਸ਼ 'ਚ ਦੀਪਕੇ ਨੇ ਆਪਣੇ ਸਮਰਥਕਾਂ ਤੇ ਵਿਦਿਆਰਥੀਆਂ ਨੂੰ ਦਿੱਲੀ ਪਹੁੰਚ ਕੇ ਉਨ੍ਹਾਂ ਨਾਲ ਜੁੜਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, 'ਹੁਣ ਸਾਡੇ ਸਾਰਿਆਂ ਦੇ ਇਕਜੁੱਟ ਹੋਣ ਦਾ ਸਮਾਂ ਆ ਗਿਆ ਹੈ। ਸਾਨੂੰ ਭਾਰਤ ਦੇ ਸੰਵਿਧਾਨ ਦੇ ਰਸਤੇ 'ਤੇ ਚੱਲਦੇ ਹੋਏ ਸ਼ਾਂਤੀਪੂਰਨ ਤਰੀਕੇ ਨਾਲ ਆਪਣੀ ਆਵਾਜ਼ ਉਠਾਉਣੀ ਚਾਹੀਦੀ ਹੈ।'
ਦੀਪਕੇ ਨੇ NEET, CBSE, CUET ਤੇ SSCGD ਪ੍ਰੀਖਿਆਵਾਂ 'ਚ ਹੋਏ ਵਿਵਾਦਾਂ ਦਾ ਜ਼ਿਕਰ ਕਰਦਿਆਂ ਕਿਹਾ, 'ਅੱਜ NEET ਦੇ 22 ਲੱਖ, CBSE ਦੇ 17 ਲੱਖ, CUET ਦੇ 16 ਲੱਖ ਤੇ SSCGD ਦੇ 40 ਲੱਖ ਵਿਦਿਆਰਥੀ, ਯਾਨੀ ਕੁੱਲ 1 ਕਰੋੜ ਤੋਂ ਵੱਧ ਵਿਦਿਆਰਥੀਆਂ ਦੇ ਜੀਵਨ ਨਾਲ ਮਜ਼ਾਕ ਹੋਇਆ ਹੈ। ਵਿਦਿਆਰਥੀ ਆਪਣੇ ਭਵਿੱਖ ਨੂੰ ਲੈ ਕੇ ਬੇਹੱਦ ਚਿੰਤਤ ਹਨ। ਇਸਦੀ ਜ਼ਿੰਮੇਵਾਰੀ ਕਿਸੇ ਨਾ ਕਿਸੇ ਨੂੰ ਲੈਣੀ ਹੀ ਪਵੇਗੀ।'
ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਇੰਨੀ ਵੱਡੀ ਗਲਤੀ ਦੇ ਬਾਵਜੂਦ ਜੇਕਰ ਸਿੱਖਿਆ ਮੰਤਰੀ ਅਸਤੀਫ਼ਾ ਨਹੀਂ ਦਿੰਦੇ ਤਾਂ ਇਸਦਾ ਮਤਲਬ ਹੈ ਕਿ ਦੇਸ਼ ਵਿਚ ਜਵਾਬਦੇਹੀ ਦੀ ਵਿਵਸਥਾ ਖ਼ਤਮ ਹੋ ਚੁੱਕੀ ਹੈ। ਸਿਸਟਮ ਜਿੰਨੀਆਂ ਚਾਹੇ ਗਲਤੀਆਂ ਕਰ ਸਕਦਾ ਹੈ ਪਰ ਸਜ਼ਾ ਵਿਦਿਆਰਥੀਆਂ ਨੂੰ ਹੀ ਭੁਗਤਣੀ ਪੈਂਦੀ ਹੈ।
ਅਭਿਜੀਤ ਦੀਪਕੇ ਨੇ ਸਮਰਥਕਾਂ ਨੂੰ 6 ਜੂਨ ਦੀ ਸਵੇਰ ਨੂੰ ਦਿੱਲੀ ਏਅਰਪੋਰਟ 'ਤੇ ਉਨ੍ਹਾਂ ਨਾਲ ਜੁੜਨ ਅਤੇ ਫਿਰ ਪਾਰਲੀਮੈਂਟ ਸਟ੍ਰੀਟ ਪੁਲਿਸ ਸਟੇਸ਼ਨ ਜਾਣ ਦੀ ਅਪੀਲ ਕੀਤੀ ਤਾਂ ਜੋ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੀ ਇਜਾਜ਼ਤ ਲਈ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਅੰਦੋਲਨ ਪੂਰੀ ਤਰ੍ਹਾਂ ਅਹਿੰਸਕ ਰਹੇਗਾ ਅਤੇ ਇਸਦਾ ਉਦੇਸ਼ ਸੰਵਿਧਾਨਕ ਤਰੀਕੇ ਨਾਲ ਆਪਣੀਆਂ ਚਿੰਤਾਵਾਂ ਨੂੰ ਉਠਾਉਣਾ ਹੈ।
ਪਰਿਵਾਰ ਦੀਆਂ ਚਿੰਤਾਵਾਂ ਦਾ ਜ਼ਿਕਰ ਕਰਦਿਆਂ ਦੀਪਕੇ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ-ਪਿਤਾ ਕਾਨੂੰਨੀ ਕਾਰਵਾਈ ਅਤੇ ਸੰਭਾਵੀ ਗ੍ਰਿਫ਼ਤਾਰੀ ਨੂੰ ਲੈ ਕੇ ਪਰੇਸ਼ਾਨ ਹਨ, ਪਰ ਉਹ ਆਪਣੇ ਫੈਸਲੇ 'ਤੇ ਅਟੱਲ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪ੍ਰਸ਼ਾਸਨ ਜਮਹੂਰੀ ਤਰੀਕੇ ਨਾਲ ਇਸ ਸ਼ਾਂਤੀਪੂਰਨ ਪ੍ਰਦਰਸ਼ਨ ਨੂੰ ਹੋਣ ਦੇਵੇਗਾ।
Will be returning to India to demand the resignation of the Education Minister.
I request the youth of India to join this peaceful protest at Jantar Mantar and exercise our constitutional right to seek accountability from the government. https://t.co/W8oZsGmgvi
— Abhijeet Dipke (@abhijeet_dipke) June 1, 2026