ਵਿਵਾਦਾਂ 'ਚ ਘਿਰਿਆ ਕਾਮੇਡੀਅਨ : ਛੱਠ ਪੂਜਾ ਤੇ ਬਿਹਾਰ ਦੀਆਂ ਔਰਤਾਂ 'ਤੇ ਕੀਤੀ ਇਤਰਾਜ਼ਯੋਗ ਟਿੱਪਣੀ, ਦਿੱਲੀ ਪੁਲਿਸ ਵੱਲੋਂ FIR ਦਰਜ
ਦੱਖਣੀ ਦਿੱਲੀ ਦੇ ਸਾਕੇਤ ਪੁਲਿਸ ਸਟੇਸ਼ਨ ਵਿੱਚ ਇੱਕ ਵੀਡੀਓ ਦੇ ਸਬੰਧ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਇਸ ਵੀਡੀਓ ਵਿੱਚ ਬਿਹਾਰ ਦੀਆਂ ਔਰਤਾਂ ਅਤੇ ਛੱਠ ਪੂਜਾ ਨਾਲ ਜੁੜੀਆਂ ਧਾਰਮਿਕ ਤੇ ਸੱਭਿਆਚਾਰਕ ਪਰੰਪਰਾਵਾਂ ਵਿਰੁੱਧ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਸਨ
Publish Date: Thu, 26 Nov 2026 10:51 AM (IST)
Updated Date: Thu, 26 Nov 2026 10:57 AM (IST)
ਡਿਜੀਟਲ ਡੈਸਕ, ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਇੱਕ ਪ੍ਰੋਗਰਾਮ ਦੌਰਾਨ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਹੈ।
ਦੱਖਣੀ ਦਿੱਲੀ ਦੇ ਸਾਕੇਤ ਪੁਲਿਸ ਸਟੇਸ਼ਨ ਵਿੱਚ ਇੱਕ ਵੀਡੀਓ ਦੇ ਸਬੰਧ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਇਸ ਵੀਡੀਓ ਵਿੱਚ ਬਿਹਾਰ ਦੀਆਂ ਔਰਤਾਂ ਅਤੇ ਛੱਠ ਪੂਜਾ ਨਾਲ ਜੁੜੀਆਂ ਧਾਰਮਿਕ ਤੇ ਸੱਭਿਆਚਾਰਕ ਪਰੰਪਰਾਵਾਂ ਵਿਰੁੱਧ ਕਥਿਤ ਤੌਰ ’ਤੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਸਨ।
ਦਿੱਲੀ ਪੁਲਿਸ ਮੁਤਾਬਕ, ਸਟੈਂਡ-ਅੱਪ ਕਾਮੇਡੀ ਦੇ ਇੱਕ ਪ੍ਰੋਗਰਾਮ ਵਿਰੁੱਧ ਸ਼ਿਕਾਇਤ ਮਿਲਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਇੱਕ ਪ੍ਰੋਗਰਾਮ ਦੌਰਾਨ ਕੀਤੀ ਸੀ ਇਤਰਾਜ਼ਯੋਗ ਟਿੱਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ 24 ਅਕਤੂਬਰ ਨੂੰ ਸਾਕੇਤ ਦੇ ਇੱਕ ਕਾਮੇਡੀ ਕਲੱਬ ਵਿੱਚ ਹੋਏ ਪ੍ਰੋਗਰਾਮ ਦੌਰਾਨ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਸਨ।
ਸ਼ਿਕਾਇਤਕਰਤਾ ਨੇ ਵੀਡੀਓ ਰਿਕਾਰਡਿੰਗ, ਸੋਸ਼ਲ ਮੀਡੀਆ ਪੋਸਟਾਂ ਅਤੇ ਹੋਰ ਡਿਜੀਟਲ ਸਬੂਤਾਂ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।
ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 79, 196, 296 ਅਤੇ 352 ਤਹਿਤ ਕੇਸ ਦਰਜ ਕੀਤਾ ਹੈ।