ਨਵੀਂ ਦਿੱਲੀ, ਏਐੱਨਆਈ। ਮਨੀ ਲਾਂਡ੍ਰਿਗ ਮਾਮਲੇ 'ਚ ਤਿਹਾੜ ਜੇਲ੍ਹ 'ਚ ਬੰਦ ਕਰਨਾਟਕ ਕਾਂਗਰਸ ਦੇ ਸਾਬਕਾ ਮੰਤਰੀ ਡੀਕੇ ਸ਼ਿਵਕੁਮਾਰ ਨੂੰ ਮਿਲਣ ਪਾਰਟੀ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਬੁੱਧਵਾਰ ਨੂੰ ਪਹੁੰਚੀ। ਦਰਅਸਲ ਮਨੀ ਲਾਂਡ੍ਰਿੰਗ ਮਾਮਲੇ 'ਚ ਸ਼ਿਵਕੁਮਾਰ ਈਡੀ ਦੀ ਨਿਆਇਕ ਹਿਰਾਸਤ 'ਚ ਤਿਹਾੜ ਜੇਲ੍ਹ 'ਚ ਬੰਦ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਈਐੱਨਐੱਕਸ ਮੀਡੀਆ ਕੇਸ 'ਚ ਸਜ਼ਾ ਕੱਟ ਰਹੇ ਕਾਂਗਰਸ ਦੇ ਦਿੱਗਜ ਆਗੂ ਪੀ ਚਿਦੰਬਰਮ ਨੂੰ ਮਿਲਣ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤਿਹਾੜ ਜੇਲ੍ਹ ਗਏ ਸਨ।


ਸੂਤਰਾਂ ਅਨੁਸਾਰ ਸੋਨੀਆ ਗਾਂਧੀ ਕਾਂਗਰਸ ਆਗੂ ਡੀਕੇ ਸ਼ਿਵਕੁਮਾਰ ਤੋਂ ਉਨ੍ਹਾਂ ਦੀ ਖੈਰ ਖ਼ਬਰ ਲੈਣ ਤੇ ਉਨ੍ਹਾਂ ਪ੍ਰਤੀ ਇਕਜੁਟਤਾ ਪ੍ਰਗਟ ਕਰਨ ਲਈ ਉੱਥੇ ਗਈ। ਇਸ ਤੋਂ ਪਹਿਲਾਂ ਚਿਦੰਬਰਮ ਨਾਲ ਵੀ ਸੋਨੀਆ ਗਾਂਧੀ ਨੇ ਮੁਲਾਕਾਤ ਕੀਤੀ ਸੀ। ਉਦੋਂ ਕਿਹਾ ਗਿਆ ਸੀ ਕਿ ਕਾਂਗਰਸ ਇਹ ਦਿਖਾਉਣ 'ਚ ਜੁਟੀ ਹੈ ਕਿ ਉਹ ਆਪਣੀ ਪਾਰਟੀ ਦੇ ਆਗੂਆਂ ਨਾਲ ਖੜ੍ਹੀ ਹੈ ਤੇ ਇਹ ਸਾਰੇ ਇਕਜੁਟ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਡੀਕੇ ਸ਼ਿਵਕੁਮਾਰ ਨੂੰ ਈਡੀ ਨੇ ਮਨੀ ਲਾਂਡ੍ਰਿੰਗ ਮਾਮਲੇ 'ਚ ਸਤੰਬਰ ਮਹੀਨੇ 'ਚ ਗ੍ਰਿਫ਼ਤਾਰ ਕੀਤਾ ਸੀ। ਉੱਥੇ ਹੀ ਦੂਸਰੇ ਪਾਸੇ ਦਿੱਲੀ ਹਾਈ ਕੋਰਟ ਇਸ ਮਾਮਲੇ 'ਚ ਡੀਕੇ ਸ਼ਿਵਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਬੁੱਧਵਾਰ ਨੂੰ ਫ਼ੈਸਲਾ ਸੁਣਾ ਸਕਦੀ ਹੈ।

ਦਰਅਸਲ 17 ਅਕਤੂਬਰ ਨੂੰ ਇਸ ਮਾਮਲੇ 'ਚ ਸੁਣਵਾਈ ਕਰ ਕੇ ਜਸਟਿਸ ਸੁਰੇਸ਼ ਕੈਤ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਪਟੀਸ਼ਨ 'ਚ ਦਾਅਵਾ ਕੀਤਾ ਗਿਆ ਸੀ ਕਿ ਸ਼ਿਵਕੁਮਾਰ ਖ਼ਿਲਾਫ਼ ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ ਤੇ ਉਨ੍ਹਾਂ ਖ਼ਿਲਾਫ਼ ਪੁਖ਼ਤਾ ਸਬੂਤ ਮੌਜੂਦ ਨਹੀਂ ਹਨ।

Posted By: Akash Deep