ਨਵੀਂ ਦਿੱਲੀ: ਕਾਂਗਰਸ ਨੇ ਆਪਣੇ ਸੀਨੀਅਰ ਆਗੂ ਅਧੀਰ ਰੰਜਨ ਚੌਧਰੀ ਨੂੰ ਲੋਕ ਸਭਾ 'ਚ ਵਿਰੋਧੀ ਧਿਰ ਦਾ ਆਗੂ ਬਣਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਅਹੁਦੇ ਲਈ ਪਹਿਲਾਂ ਰਾਹੁਲ ਗਾਂਧੀ ਦਾ ਨਾਂ ਫਾਈਨਲ ਕੀਤਾ ਗਿਆ ਸੀ ਪਰ ਉਨ੍ਹਾਂ ਦੇ ਇਨਕਾਰ ਤੋਂਂ ਬਾਅਦ ਇਹ ਅਧੀਰ ਰੰਜਨ ਨੂੰ ਵਿਰੋਧੀ ਧਿਰ ਦਾ ਆਗੂ ਬਣਾਇਆ ਗਿਆ।

ਜਾਣਕਾਰੀ ਲਈ ਦੱਸ ਦੇਈਏ ਕਿ ਦਿੱਲੀ 'ਚ ਯੂਪੀਏ ਪ੍ਰਧਾਨ ਸੋਨੀਆ ਗਾਂਧੀ ਦੇ ਨਿਵਾਸ ਵਿਖੇ ਕਾਂਗਰਸ ਸੰਸਦੀ ਰਣਨੀਤੀ ਸਮੂਹ ਦੀ ਬੈਠਕ ਹੋਈ। ਇਸ ਬੈਠਕ 'ਚ ਪਾਰਟੀ ਦੇ ਤਮਾਮ ਆਗੂ ਏਕੇ ਐਂਟਨੀ, ਜੈਰਾਮ ਰਮੇਸ਼, ਗੁਲਾਬ ਨਬੀ ਆਜ਼ਾਦ, ਆਨੰਦ ਸ਼ਰਮਾ, ਪੀ ਚਿਦੰਬਰਮ, ਅਧੀਰ ਰੰਜਨ ਚੌਧਰੀ ਅਤੇ ਕੇ ਸੁਰੇਸ਼ ਮੌਜੂਦ ਰਹੇ। ਹੁਣ ਯੂਪੀਏ ਪ੍ਰਧਾਨ ਸੋਨੀਆ ਗਾਂਧੀ ਅੱਜ (ਮੰਗਲਵਾਰ) ਨੂੰ ਸੰਸਦ 'ਚ ਵਿਰੋਧੀ ਆਗੂਆਂ ਨਾਲ ਮੁਲਕਾਤ ਕੀਤੀ।


ਸਵੇਰੇ ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਬੇਠਕ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਗੁਲਾਮ ਨਬੀ ਆਜ਼ਾਦ ਨੇ ਸਰਬ ਕਮੇਟੀ ਬੈਠਕ 'ਚ ਹੋਈਆਂ ਚਰਚਾਵਾਂ ਬਾਰੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਅਤੇ ਹੁਣ ਅਸੀਂ ਵਿਰੋਧੀ ਪਾਰਟੀਆਂ ਨਾਲ ਬੈਠਕ ਕਰਾਂਗੇ। ਨਾਲ ਹੀ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਸਬੰਧੀ ਫਿਲਹਾਲ ਕੋਈ ਚਰਚਾ ਕੋਈ ਨਹੀਂ ਹੋਈ ਹੈ।

ਜ਼ਿਕਰਯੋਗ ਹੈ ਕਿ ਨਵੇਂ ਸੰਸਦੀ ਮੈਂਬਰ ਲੋਕ ਸਭਾ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋਇਆ ਹੈ ਪਰ ਹਾਲੇ ਤਕ ਕਾਂਗਰਸ ਨੇ ਸਦਨ ਦੇ ਆਪਣੇ ਆਗੂ ਦਾ ਐਲਾਨ ਨਹੀਂ ਕੀਤਾ ਹੈ। ਕਾਂਗਰਸ ਪ੍ਰਧਾਨ ਦੀ ਮੌਜੂਦਾ ਸਥਿਤੀ ਸਬੰਧੀ ਦੁਬਿਧਾ ਬਣੀ ਹੋਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਦੇ ਰੂਪ 'ਤ ਅਸਤੀਫ਼ਾ ਦੇਣ ਦੀ ਗੱਲ ਕੀਤੀ ਸੀ। ਜਿਸ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂਆਂ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਮਨ੍ਹਾਂ ਕਰ ਦਿੱਤਾ ਸੀ।

Posted By: Akash Deep