v style="text-align: justify;"> ਸ਼ਿਮਲਾ : ਹਿਮਾਚਲ ਪ੍ਰਦੇਸ਼ ਸਰਕਾਰ ਨੇ ਬੁੱਧਵਾਰ ਨੂੰ ਸੂਬੇ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸੱਤ ਤੋਂ 16 ਮਈ ਤਕ ਲਾਕਡਾਊਨ ਲਾਉਣ ਦਾ ਫ਼ੈਸਲਾ ਕੀਤਾ ਹੈ। ਸੂਬੇ ’ਚ ਕੋਰੋਨਾ ਕਰਫਿਊ ਲਾਉਣ ਦਾ ਫ਼ੈਸਲਾ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਅਗਵਾਈ ’ਚ ਹੋਈ ਕੈਬਨਿਟ ਦੀ ਬੈਠਕ ’ਚ ਕੀਤਾ ਗਿਆ। ਇਸ ਦੌਰਾਨ ਸਰਕਾਰੀ ਤੇ ਨਿੱਜੀ ਦਫ਼ਤਰ ਤੇ ਅਦਾਰੇ ਖੁੱਲ੍ਹੇ ਰਹਿਣਗੇ ਤੇ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਸਰਕਾਰੀ ਤੇ ਨਿੱਜੀ ਵਾਹਨ 50 ਫ਼ੀਸਦੀ ਸਵਾਰੀਆਂ ਨਾਲ ਚੱਲਣਗੇ। ਇਸ ਦੌਰਾਨ ਇੰਟਰ ਸਟੇਟ ਟਰਾਂਸਪੋਰਟ ਸੇਵਾ ਵੀ ਜਾਰੀ ਰਹੇਗੀ। ਦਸਵੀਂ ਕਲਾਸ ਦੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਗਿਆ।

Posted By: Sunil Thapa