ਏਜੰਸੀ, ਨਵੀਂ ਦਿੱਲੀ : ਭਾਰਤ ’ਚ ਚੱਲ ਰਹੀ ਕੋਰੋਨਾ ਮਹਾਮਾਰੀ ਦੀ ਸਥਿਤੀ ’ਤੇ ਚਰਚਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਹੋਣ ਵਾਲੀ ਇਸ ਬੈਠਕ ’ਚ ਕੋਰੋਨਾ ਵਾਇਰਸ ਦੀ ਨਵੀਂ ਲਹਿਰ ’ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਟੀਕਾਕਰਨ ਮੁਹਿੰਮ ’ਤੇ ਵੀ ਗੱਲ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਪੱਛਮੀ ਬੰਗਾਲ ਦੀ ਸੀਐੱਮ ਮਮਤਾ ਬੈਨਰਜੀ ਇਸ ਬੈਠਕ ’ਚ ਸ਼ਾਮਿਲ ਨਹੀਂ ਹੋਵੇਗੀ। ਉਨ੍ਹਾਂ ਦੀ ਥਾਂ ਮੁੱਖ ਸਕੱਤਰ ਅਲਪਨ ਬੰਧੋਪਾਧਿਆਏ ਪੀਐੱਮ ਮੋਦੀ ਨਾਲ ਬੈਠਕ ’ਚ ਹਿੱਸਾ ਲੈਣਗੇ।

ਮਹਾਮਾਰੀ ਦੇ ਮਸਲੇ ’ਤੇ ਪੀਐੱਮ ਮੋਦੀ ਦੀ ਮੁੱਖ ਮੰਤਰੀਆਂ ਨਾਲ ਆਖ਼ਰੀ ਚਰਚਾ 17 ਮਾਰਚ ਨੂੰ ਹੋਈ ਸੀ। ਪ੍ਰਧਾਨ ਮੰਤਰੀ ਨੇ ਕੁਝ ਸੂਬਿਆਂ ’ਚ ਵੱਧਦੇ ਮਾਮਲਿਆਂ ’ਤੇ ਚਿੰਤਾ ਪ੍ਰਗਟਾਈ ਸੀ ਅਤੇ ਦੂਸਰੀ ਲਹਿਰ ਨੂੰ ਰੋਕਣ ਲਈ ਜਲਦ ਕਦਮ ਚੁੱਕਣ ਨੂੰ ਕਿਹਾ ਸੀ। ਇਸ ਤੋਂ ਪਹਿਲਾਂ ਪੀਐੱਮ ਮੋਦੀ ਨੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਉੱਚ ਪੱਧਰੀ ਬੈਠਕ ’ਚ ਪੰਜ ਸੂਤਰੀ ਫਾਰਮੂਲਾ ਵੀ ਸੁਲਝਾਇਆ ਸੀ, ਜਿਸ ’ਚ ਜਾਂਚ, ਸੰਕ੍ਰਮਿਤਾਂ ਦੇ ਸੰਪਰਕ ’ਚ ਆਏ ਲੋਕਾਂ ਦੀ ਪਛਾਣ, ਇਲਾਜ ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਅਤੇ ਟੀਕਾਕਰਨ ਜ਼ਰੂਰੀ ਦੱਸਿਆ ਸੀ।

Posted By: Ramanjit Kaur