ਜੇਐੱਨਐੱਨ, ਨਵੀਂ ਦਿੱਲੀ : ਭਾਰਤ ’ਚ ਕੋਰੋਨਾ ਦੀ ਦੂਸਰੀ ਲਹਿਰ ਹੁਣ ਘਟਦੀ ਨਜ਼ਰ ਆ ਰਹੀ ਹੈ। ਬੀਤੇ 24 ਘੰਟਿਆਂ ’ਚ ਕੋਰੋਨਾ ਦੇ ਮਾਮਲਿਆਂ ’ਚ ਕਮੀ ਆਈ ਹੈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਬੀਤੇ 24 ਘੰਟਿਆਂ ’ਚ 3,26,098 ਮਾਮਲੇ ਸਾਹਮਣੇ ਆਏ ਹਨ। ਪਿਛਲੇ ਪੰਜ ਦਿਨਾਂ ’ਚ ਚੌਥੀ ਵਾਰ ਅਜਿਹਾ ਹੋਇਆ ਹੈ ਕਿ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਨਵੇਂ ਮਾਮਲਿਆਂ ਤੋਂ ਜ਼ਿਆਦਾ ਰਹੀ ਹੈ। ਬੀਤੇ 24 ਘੰਟਿਆਂ ’ਚ 3,53,299 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਉਥੇ ਇਸ ਦੌਰਾਨ ਮੌਤਾਂ ਦਾ ਅੰਕੜਾ ਵੀ 4000 ਤੋਂ ਥੱਲੇ ਆ ਗਿਆ ਹੈ। ਬੀਤੇ ਇਕ ਦਿਨ ’ਚ ਕੋਰੋਨਾ ਨਾਲ 3,890 ਲੋਕਾਂ ਦੀ ਮੌਤ ਹੋਈ। ਇਸ ਦੇ ਨਾਲ ਹੀ ਕੋਰੋਨਾ ਮਹਾਮਾਰੀ ਨੂੰ ਮਾਤ ਦੇ ਚੁੱਕੇ ਲੋਕਾਂ ਦਾ ਅੰਕੜਾ ਵੀ ਦੋ ਕਰੋੜ ਨੂੰ ਪਾਰ ਕਰ ਗਿਆ ਹੈ।

ਭਾਰਤ ’ਚ ਹੁਣ ਤਕ 2,43,72,907 ਲੋਕ ਕੋਰੋਨਾ ਪਾਜ਼ੇਟਿਵ ਹੋ ਚੁੱਕੇ ਹਨ। ਹਾਲਾਂਕਿ ਇਨ੍ਹਾਂ ’ਚੋਂ 2,04,32,898 ਲੋਕ ਇਸ ਜਾਨਲੇਵਾ ਵਾਇਰਸ ਨੂੰ ਮਾਤ ਵੀ ਦੇ ਚੁੱਕੇ ਹਨ ਤੇ ਦੇਸ਼ ’ਚ ਸਰਗਰਮ ਮਰੀਜ਼ਾਂ ਦੀ ਗਿਣਤੀ 36,73,802 ਹੈ। ਉਥੇ ਹੁਣ ਤਕ 2,66,207 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਕੋਰੋਨਾ ਮਹਾਮਾਰੀ ਨੂੰ ਰੋਕਣ ਲਈ ਪੂਰੇ ਦੇਸ਼ ’ਚ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਹੁਣ ਤਕ 18,04,57,579 ਲੋਕਾਂ ਨੂੰ ਵੈਕਸੀਨ ਲੱਗ ਚੁੱਕੀ ਹੈ।

Posted By: Sunil Thapa