ਜੇਐੱਨਐੱਨ, ਨਵੀਂ ਦਿੱਲੀ: ਦੇਸ਼ ਦਾ ਕੋਰੋਨਾ ਦਾ ਕਹਿਰ ਹੁਣ ਘਟਦਾ ਦਿਖਾਈ ਦੇ ਰਿਹਾ ਹੈ। ਅੱਜ ਲਗਾਤਾਰ ਪੰਜਵੇਂ ਦਿਨ ਕੋਰੋਨਾ ਦੇ ਕੇਸਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਅੰਕਡ਼ਿਆਂ ਅਨੁਸਾਰ ਬੀਤੇ 24 ਘੰਟਿਆਂ 'ਚ ਕੋਰੋਨਾ ਦੇ 2,35,532 ਨਵੇਂ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਦੇ ਮਾਮਲਿਆਂ ਨਾਲੋਂ ਜ਼ਿਆਦਾ ਠੀਕ ਹੋਣ ਵਾਲੇ ਲੋਕਾਂ ਦਾ ਅੰਕਡ਼ਾ ਦੇਖਣ ਨੂੰ ਮਿਲ ਰਿਹਾ ਹੈ।ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ 'ਚ 3,35,939 ਕੋਰੋਨਾ ਮਰੀਜ਼ ਠੀਕ ਹੋਏ ਹਨ। ਹਾਲਾਂਕਿ ਮੌਤਾਂ ਦੇ ਅੰਕਡ਼ੇ 'ਚ ਵਾਧਾ ਦੇਖਣ ਨੂੰ ਮਿਲਿਆ ਹੈ। 24 ਘੰਟੇ 'ਚ 871 ਲੋਕਾਂ ਦੀ ਮੌਤ ਹੋਈ ਹੈ ਤੇ ਕਲ੍ਹ ਇਹ ਗਿਣਤੀ 627 ਸੀ। ਹੁਣ ਕੋਰੋਨਾ ਦੇ ਕੁੱਲ ਐਕਟਿਵ ਕੇਸਾਂ ਦੀ ਗਿਣਤੀ 20,04,333 ਹੋ ਗਈ ਹੈ। ਕੋਰਨਾ ਦੇ ਵਧਦੇ ਮਾਮਲਿਆਂ ਵਿਚਕਾਰ ਸਰਕਾਰ ਦਾ ਟੀਕਾਕਰਨ ਅਭਿਆਨ ਵੀ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਦੇਸ਼ 'ਚ ਕੁੱਲ ਵੈਕਸੀਨੇਸ਼ਨ ਡੋਜ਼ ਦੀ ਗਿਣਤੀ ਹੁਣ 1,65,0487,260 ਪਹੁੰਚ ਗਈ ਹੈ।

Posted By: Sarabjeet Kaur