v> ਨਵੀਂ ਦਿੱਲੀ : ਕੇਂਦਰ ਸਰਕਾਰ ਜਲਦੀ ਹੀ ਵਰਕ ਪਲੇਸ ’ਤੇ ਟੀਕਾਕਰਣ ਦੀ ਇਜਾਜ਼ਤ ਦੇਣ ਜਾ ਰਹੀ ਹੈ, ਕਿਸੇ ਵੀ ਕਾਰਜ ਸਥਲ ’ਤੇ 100 ਵਿਅਕਤੀ ਹੋਣ ਦੀ ਸਥਿਤੀ ਵਿਚ ਉੱਥੇ ਕੋਵਿਡ ਵੈਕਸੀਨੇਸ਼ਨ ਸੈਂਟਰ ਬਣਾਇਆ ਜਾਵੇਗਾ। ਰਾਜ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਸ ਨੂੰ 11 ਅਪ੍ਰੈਲ ਨੂੰ ਲਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ ਮੁਤਾਬਕ ਕਿਸੇ ਵੀ ਨਿੱਜੀ ਜਾਂ ਜਨਤਕ ਸੰਗਠਨ ਵਿਚ 100 ਵਿਅਕਤੀ ਤੇ ਇੱਛੁਕ ਲਾਭ ਪ੍ਰਾਪਤ ਕਰਤਾ ਹੋਣ ਦੀ ਸਥਿਤੀ ਵਿਚ ਕਾਰਜ ਸਥਲ ਨੂੰ ਕੋਵਿਡ ਵੈਕਸੀਨੇਸ਼ਨ ਸੈਂਟਰ ਬਣਾਇਆ ਜਾਵੇਗਾ। ਸੂਬਿਆਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਦੇਣ ਲਈ ਇਸ ਦੇ ਮੁਤਾਬਕ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣਗੇ।

ਦੱਸ ਦਈਏ ਕਿ 1 ਅਪ੍ਰੈਲ ਤੋਂ 45 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਦੇ ਟੀਕਾਕਰਣ ਦੀ ਸ਼ੁਰੂਆਤ ਹੋ ਗਈ ਹੈ। ਇਸ ਤੋਂ ਪਹਿਲਾਂ 60 ਸਾਲ ਦੀ ਉਮਰ ਤੋਂ ਜ਼ਿਆਦਾ ਦੇ ਲੋਕਾਂ ਦਾ ਵੈਕਸੀਨੇਸ਼ਨ ਕੀਤਾ ਜਾ ਰਿਹਾ ਹੈ। ਅਜਿਹੇ ਵਿਚ ਕਾਰਜ ਸਥਲਾਂ ਵਿਚ ਇਨ੍ਹਾਂ ਉਮਰ ਵਰਗਾਂ ਦੇ 100 ਲਾਭ ਪ੍ਰਾਪਤ ਕਰਤਾ ਹੋਣ ਦੀ ਸਥਿਤੀ ਵਿਚ ਉੱਥੇ ਉਨ੍ਹਾਂ ਦੇ ਟੀਕਾਕਰਣ ਦੀ ਇਜਾਜ਼ਤ ਮਿਲ ਜਾਵੇਗੀ।

Posted By: Susheel Khanna