ਜੇਐੱਨਐੱਨ, ਨਵੀਂ ਦਿੱਲੀ : ਦੇਸ਼ ’ਚ 215 ਦਿਨਾਂ ਬਾਅਦ ਐਕਟਿਵ ਮਾਮਲੇ ਘੱਟ ਹੋ ਕੇ 2,06,586 ਹੋ ਗਏ ਹਨ। ਉਥੇ ਹੀ, ਇਨਫੈਕਸ਼ਨ ਤੋਂ ਠੀਕ ਹੋਣ ਦੀ ਦਰ 98.07 ਫੀਸਦੀ ਦਰਜ ਕੀਤੀ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਵੀਰਵਾਰ ਨੂੰ ਕੋਰੋਨਾ ਇਨਫੈਕਸ਼ਨ ਦੇ 18,987 ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਤਰ੍ਹਾਂ ਮਰੀਜ਼ਾਂ ਦੀ ਗਿਣਤੀ ਵੱਧ ਕੇ 3,40,20,730 ਹੋ ਗਈ। ਉਥੇ ਹੀ, 246 ਹੋਰ ਮੌਤਾਂ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,51,435 ਹੋ ਗਈ ਹੈ। ਸਿਹਤ ਮੰਤਰਾਲੇ ਦੁਆਰਾ ਸਵੇਰੇ 8 ਵਜੇ ਜਾਰੀ ਤਾਜਾ ਅੰਕੜਿਆਂ ਅਨੁਸਾਰ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ’ਚ ਵਾਧਾ ਲਗਾਤਾਰ 20 ਦਿਨਾਂ ਤੋਂ 30 ਹਜ਼ਾਰ ਤੋਂ ਘੱਟ ਰਹੀ ਹੈ। ਇਸ ਤਰ੍ਹਾਂ ਲਗਾਤਾਰ 109 ਦਿਨਾਂ ਤੋਂ ਨਵੇਂ ਮਾਮਲੇ 50 ਹਜ਼ਾਰ ਤੋਂ ਘੱਟ ਸਾਹਮਣੇ ਹਨ।

Posted By: Jatinder Singh