16 ਸਾਲਾ ਕੁੜੀ ਨਾਲ ਜਬਰ-ਜਨਾਹ ਦੇ ਦੋਸ਼ੀ ਨੂੰ ਅਦਾਲਤ ਵੱਲੋਂ 20 ਸਾਲ ਦੀ ਸਖ਼ਤ ਕੈਦ; ਮੈਡੀਕਲ ਜਾਂਚ 'ਚ 5 ਮਹੀਨਿਆਂ ਦੀ ਗਰਭਵਤੀ ਨਿਕਲੀ ਸੀ ਪੀੜਤਾ 16 ਸਾਲਾ ਕੁੜੀ ਨਾਲ ਜਬਰ-ਜਨਾਹ ਦੇ ਦੋ ਸਾਲ ਪੁਰਾਣੇ ਮਾਮਲੇ ’ਚ ਪੰਚਕੂਲਾ ਦੀ ਸਪੈਸ਼ਲ ਫਾਸਟ ਟ੍ਰੈਕ ਪੋਕਸੋ ਅਦਾਲਤ ਨੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਸਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ’ਤੇ 50 ਹਜ਼ਾਰ ਰੁਪਏ ਜੁਮਰਾਨਾ ਵੀ ਲਗਾਇਆ ਹੈ। ਦੋਸ਼ੀ ਗਜਰਾਜ (26) ਮੂਲ ਰੂਪ ਨਾਲ ਉੱਤਰ ਪ੍ਰਦੇਸ਼ ਦੇ ਬਦਾਯੂੰ ਦੇ ਪਿੰਡ ਬਰਾਪ ਮਖਿਰਾ ਦਾ ਰਹਿਣ ਵਾਲਾ ਹੈ, ਜੋ ਮੌਜੂਦਾ ਸਮੇਂ ’ਚ ਕਾਲਕਾ ’ਚ ਕਿਰਾਏ ਦੇ ਮਕਾਨ ’ਚ ਰਹਿੰਦਾ ਹੈ। ਦੋਸ਼ੀ ਖ਼ਿਲਾਫ਼ ਕਾਲਕਾ ਥਾਣਾ ਪੁਲਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ ’ਤੇ ਅਪ੍ਰੈਲ 2024 ਨੂੰ ਉਨ੍ਹਾਂ ਦੇ ਨਾਬਾਲਿਗ ਧੀ ਨਾਲ ਜਬਰਦਸਤੀ ਕਰਕੇ ਉਸਨੂੰ ਗਰਭਵਤੀ ਕਰਨ ਦੇ ਦੋਸ਼ ’ਚ ਪੋਕਸੋ ਐਕਟ ਅਤੇ
Publish Date: Tue, 21 Jul 2026 11:22 AM (IST)
Updated Date: Tue, 21 Jul 2026 11:24 AM (IST)
ਜਾਸ, ਪੰਚਕੂਲਾ : 16 ਸਾਲਾ ਕੁੜੀ ਨਾਲ ਜਬਰ-ਜਨਾਹ ਦੇ ਦੋ ਸਾਲ ਪੁਰਾਣੇ ਮਾਮਲੇ ’ਚ ਪੰਚਕੂਲਾ ਦੀ ਸਪੈਸ਼ਲ ਫਾਸਟ ਟ੍ਰੈਕ ਪੋਕਸੋ ਅਦਾਲਤ ਨੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਸਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ’ਤੇ 50 ਹਜ਼ਾਰ ਰੁਪਏ ਜੁਮਰਾਨਾ ਵੀ ਲਗਾਇਆ ਹੈ। ਦੋਸ਼ੀ ਗਜਰਾਜ (26) ਮੂਲ ਰੂਪ ਨਾਲ ਉੱਤਰ ਪ੍ਰਦੇਸ਼ ਦੇ ਬਦਾਯੂੰ ਦੇ ਪਿੰਡ ਬਰਾਪ ਮਖਿਰਾ ਦਾ ਰਹਿਣ ਵਾਲਾ ਹੈ, ਜੋ ਮੌਜੂਦਾ ਸਮੇਂ ’ਚ ਕਾਲਕਾ ’ਚ ਕਿਰਾਏ ਦੇ ਮਕਾਨ ’ਚ ਰਹਿੰਦਾ ਹੈ। ਦੋਸ਼ੀ ਖ਼ਿਲਾਫ਼ ਕਾਲਕਾ ਥਾਣਾ ਪੁਲਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ ’ਤੇ ਅਪ੍ਰੈਲ 2024 ਨੂੰ ਉਨ੍ਹਾਂ ਦੇ ਨਾਬਾਲਿਗ ਧੀ ਨਾਲ ਜਬਰਦਸਤੀ ਕਰਕੇ ਉਸਨੂੰ ਗਰਭਵਤੀ ਕਰਨ ਦੇ ਦੋਸ਼ ’ਚ ਪੋਕਸੋ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਸੀ। ਮਾਮਲੇ ਦੀ ਸੁਣਵਾਈ ਦੌਰਾਨ ਸਰਕਾਰੀ ਵਕੀਲ ਸੁਖਵਿੰਦਰ ਕੌਰ ਨੇ ਦਲੀਲ ਦਿੱਤੀ ਕਿ ਦੋਸ਼ੀ ਨੇ ਨਾਬਾਲਿਗ ਨੂੰ ਵਰਗਲਾ ਕੇ ਉਸ ਨਾਲ ਗੰਦਾ ਕੰਮ ਕੀਤਾ। ਦੋਸ਼ੀ ਨੇ ਗੰਭੀਰ ਅਪਰਾਧ ਨੂੰ ਅੰਜਾਮ ਦਿੱਤਾ ਹੈ, ਇਸ ਲਈ ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪੀੜਤਾ ਦੀ ਮਾਂ ਨੇ ਦੋਸ਼ ਲਗਾਇਆ ਸੀ ਕਿ ਉਸਦੇ ਪਤੀ ਦੀ ਮੌਤ ਹੋ ਚੁੱਕੀ ਹੈ ਤੇ ਉਨ੍ਹਾਂ ਦੇ ਤਿੰਨ ਧੀਆਂ ਤੇ ਇਕ ਪੁੱਤਰ ਹੈ। ਉਹ ਮਿਹਨਤ-ਮਜ਼ਦੂਰੀ ਕਰਕੇ ਪਰਿਵਾਰ ਨੂੰ ਪਾਲ ਰਹੀ ਹੈ। ਘਟਨਾ ਵਾਲੇ ਦਿਨ 10 ਅਪ੍ਰੈਲ ਨੂੰ ਉਨ੍ਹਾਂ ਦੀ 16 ਸਾਲਾ ਧੀ ਅਚਾਨਕ ਘਰੋਂ ਗਾਇਬ ਹੋ ਗਈ। ਉਹ ਨੌਂਵੀ ਜਮਾਤ ’ਚ ਪੜ੍ਹਦੀ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਕੁੜੀ ਦੇ ਲਾਪਤਾ ਹੋਣਦਾ ਮਾਮਲਾ ਦਰਜ ਕੀਤਾ ਸੀ। ਜਾਂਚ ਦੌਰਾਨ 28 ਮਈ ਨੂੰ ਕੁੜੀ ਨੂੰ ਪੁਲਿਸ ਨੇ ਬਰਾਮਦ ਕੀਤਾ ਸੀ। ਉਸਦਾ ਮੈਡੀਕਲ ਕਰਵਾਉਣ ’ਤੇ ਕੁੜੀ 5 ਮਹੀਨਿਆਂ ਦੀ ਗਰਭਵਤੀ ਪਾਈ ਗਈ। ਇਸਤੋਂ ਬਾਅਦ ਕੁੜੀ ਕੋਲੋਂ ਪੁੱਛਗਿੱਛ ਕੀਤੀ ਗਈ, ਜਿਸ ਵਿਚ ਉਸਨੇ ਦੱਸਿਆਕਿ ਉਸਨੂੰ ਦੋਸ਼ੀ ਗਜਰਾਜ ਆਪਣੇ ਨਾਲ ਲੈ ਗਿਆਸੀ। ਇਸਤੋਂ ਬਾਅਦ ਪੁਲਿਸ ਨੇ ਦੋਸ਼ੀ ਨੂ ਗ੍ਰਿਫ਼ਤਾਰ ਕਰ ਲਿਆ ਸੀ।