ਨਵੀਂ ਦਿੱਲੀ, ਏਐੱਨਆਈ : ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਵੀ ਕੋਰੋਨਾ ਪੀੜਤ ਹੋ ਗਏ ਹਨ। ਕੇਂਦਰੀ ਪੈਟਰੋਲੀਅਮ, ਕੁਦਰਤੀ ਗੈਸ ਅਤੇ ਸਟੀਲ ਮੰਤਰੀ ਨੇ ਖੁਦ ਇਹ ਜਾਣਕਾਰੀ ਦਿੱਤੀ ਹੈ। ਟਵੀਟ ਕਰਕੇ, ਉਨ੍ਹਾਂ ਨੇ ਦੱਸਿਆ ਕਿ ਮੇਰਾ ਟੈਸਟ ਕੋਰੋਨਾ ਦੇ ਲੱਛਣਾਂ ਨੂੰ ਦਿਸਣ ਤੋਂ ਕਰਵਾਇਆ ਗਿਆ, ਜਿਸ ਵਿੱਚ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਹਸਪਤਾਲ ਵਿਚ ਦਾਖਲ ਹਾਂ ਅਤੇ ਡਾਕਟਰਾਂ ਦੀ ਸਲਾਹ ਨਾਲ ਸਿਹਤਮੰਦ ਹਾਂ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਮੇਦਾਂਤਾ ਹਸਪਤਾਲ ਵਿੱਚ ਦਾਖਲ ਹਨ।

ਦੱਸ ਦਈਏ ਕਿ ਬਹੁਤ ਸਾਰੇ ਦਿੱਗਜ਼ ਨੇਤਾ ਕੋਰੋਨਾ ਪੀੜਤ ਹੋ ਚੁੱਕੇ ਹਨ। ਹਾਲ ਹੀ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਪਾਜ਼ੇਟਿਵ ਪਾਏ ਗਏ ਸਨ ਅਤੇ ਉਹ ਵੀ ਆਪਣਾ ਇਲਾਜ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਤੋਂ ਕਰਵਾ ਰਹੇ ਹਨ। ਕੋਰੋਨਾ ਪੀੜਤਾਂ ਵਿੱਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕਰਨਾਟਕ ਦੇ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਅਤੇ ਸਾਬਕਾ ਮੁੱਖ ਮੰਤਰੀ ਸਿੱਧਾਰਮਈਆ ਸ਼ਾਮਲ ਹਨ।

ਇਸ ਤੋਂ ਪਹਿਲਾਂ, ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੂੰ ਵੀ ਕੋਰੋਨਾ ਦੀ ਲਾਗ ਨਾਲ ਪੀੜਤ ਹੋਣ ਦੇ ਬਾਅਦ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸੰਬਿਤ ਪਾਤਰਾ ਨੇ ਕੋਰੋਨਾ ਵਾਇਰਸ ਨੂੰ ਹਰਾਉਣ ਤੋਂ ਬਾਅਦ ਆਪਣਾ ਪਲਾਜ਼ਮਾ ਵੀ ਦਾਨ ਕੀਤਾ। ਉਨ੍ਹਾਂ ਨੇ ਖ਼ੁਦ ਇਹ ਜਾਣਕਾਰੀ ਜਨਤਕ ਕੀਤੀ ਸੀ।

Posted By: Sunil Thapa