ਨਵੀਂ ਦਿੱਲੀ, ਆਨਲਾਈਨ ਡੈਸਕ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੇਂਦਰ ਸਰਕਾਰ ਦੇ ਆਰਡੀਨੈਂਸ ਵਿਰੁੱਧ ਸਮਰਥਨ ਹਾਸਿਲ ਕਰਨ ਲਈ ਹੁਣ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਇਸ ਲਈ ਉਨ੍ਹਾਂ ਦੋਵਾਂ ਨੇਤਾਵਾਂ ਤੋਂ ਸਮਾਂ ਮੰਗਿਆ ਹੈ।

ਕੇਂਦਰ ਨੇ ਦਿੱਲੀ ਲਈ ਜੋ ਆਰਡੀਨੈਂਸ ਜਾਰੀ ਕੀਤਾ ਹੈ, ਉਸ ਖ਼ਿਲਾਫ਼ ਸਮਰਥਨ ਹਾਸਿਲ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਵੱਖ-ਵੱਖ ਵਿਰੋਧੀ ਪਾਰਟੀਆਂ ਨੂੰ ਮਿਲ ਰਹੇ ਹਨ। ਰਾਹੁਲ ਤੇ ਖੜਗੇ ਨੂੰ ਮਿਲਣ ਤੋਂ ਪਹਿਲਾਂ ਉਹ ਮਮਤਾ ਬੈਨਰਜੀ ਤੇ ਊਧਵ ਠਾਕਰੇ ਨੂੰ ਵੀ ਮਿਲ ਚੁੱਕੇ ਹਨ।

Posted By: Harjinder Sodhi