ਜੇਐੱਨਐੱਨ, ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ 'ਚ ਲਗਾਤਾਰ ਵੱਧ ਰਹੇ ਕੋਵਿਡ-19 ਦੇ ਮਾਮਲਿਆਂ ਨੂੰ ਦੇਖਦਿਆਂ ਦਿੱਲੀ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਇਸ ਤਹਿਤ ਸਰਕਾਰ ਨੇ ਸੂਬੇ ਦੀ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਵਿਦਿਆਰਥੀਆਂ ਨੂੰ ਯੂਨੀਵਰਸਿਟੀਆਂ ਵੱਲੋਂ ਤੈਅ ਕੀਤੇ ਗਏ ਮੁਲਾਂਕਣ ਮਾਪਦੰਡ ਦੇ ਆਧਾਰ 'ਤੇ ਡਿਗਰੀ ਪ੍ਰਦਾਨ ਕੀਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਹਾਲ 'ਚ ਦਿੱਤਾ ਹੈ। ਏਐੱਨਆਈ ਦੇ ਟਵੀਟ ਮੁਤਾਬਿਕ, ਦਿੱਲੀ ਸਰਕਾਰ ਨੇ #COVID-19 ਦੇ ਮੱਦੇਨਜ਼ਰ ਸੂਬੇ 'ਚ ਸੈਮਸਟਰ ਏਗਜ਼ਾਮ ਸਮੇਤ ਸਾਰੀ ਫਾਈਨਲ ਈਅਰ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।

ਉੱਥੇ ਯੂਨੀਵਰਸਿਟੀ ਵੱਲੋਂ ਤੈਅ ਕੀਤੇ ਗਏ ਮੁਲਾਂਕਣ ਮਾਪਦੰਡ ਦੇ ਆਧਾਰ 'ਤੇ ਡਿਗਰੀ ਪ੍ਰਦਾਨ ਕੀਤੀ ਜਾਵੇਗੀ। ਇਸ ਸਬੰਧ 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਇਕ ਟਵੀਟ ਕੀਤਾ ਹੈ।

ਹਾਲਾਂਕਿ ਹੁਣ ਕੇਂਦਰੀ ਯੂਨੀਵਰਸਿਟੀ ਵਰਗੇ ਜੇਐੱਨਯੂ 'ਚ ਪ੍ਰੀਖਿਆਵਾਂ ਹੋਣਗੀਆਂ ਜਾਂ ਨਹੀਂ ਇਸ 'ਤੇ ਅਜੇ ਕੋਈ ਅਪਡੇਟ ਨਹੀਂ ਆਈ ਹੈ। ਇਸ ਬਾਰੇ 'ਚ ਮੀਡੀਆ ਰਿਪੋਰਟ 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਮੌਜੂਦਾ ਹਾਲਾਤਾਂ ਨੂੰ ਧਿਆਨ 'ਚ ਰੱਖਣ ਲਈ ਕਿਹਾ ਹੈ। ਹਾਲਾਂਕਿ ਇਹ ਉਨ੍ਹਾਂ 'ਤੇ ਨਿਰਭਰ ਕਰਦਾ ਹੈ ਕਿ ਜੇਐੱਨਯੂ ਤੇ ਹੋਰ ਕੇਂਦਰੀ ਯੂਨੀਵਰਸਿਟੀ 'ਚ ਪ੍ਰੀਖਿਆ ਰੱਦ ਕੀਤੀਆਂ ਜਾਣਗੀਆਂ ਜਾਂ ਨਹੀਂ।

Posted By: Amita Verma