v> ਜੇਐੱਨਐੱਨ, ਨਵੀਂ ਦਿੱਲੀ : 2012 Delhi Nirbhaya case : ਨਿਰਭਿਆ ਮਾਮਲੇ 'ਚ 22 ਜਨਵਰੀ ਨੂੰ ਦਿੱਲੀ ਦੀ ਤਿਹਾੜ ਜੇਲ੍ਹ 'ਚ ਫਾਂਸੀ ਸਬੰਧੀ ਦਿੱਲੀ ਸਰਕਾਰ ਵੱਲੋਂ ਵੱਡੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀਆਂ ਦੀ ਤਰਸ ਪਟੀਸ਼ਨ ਵਿਚਾਰ ਅਧੀਨ ਹੈ, ਅਜਿਹੇ ਵਿਚ 22 ਜਨਵਰੀ ਦੀ ਸਵੇਰ 7 ਵਜੇ ਫਾਂਸੀ ਨਹੀਂ ਹੋਵੇਗੀ।

ਚਾਰਾਂ ਦੋਸ਼ੀਆਂ 'ਚੋਂ ਇਕ ਮੁਕੇਸ਼ ਸਿੰਘ ਦੀ ਡੈੱਥ ਵਾਰੰਟ ਖ਼ਿਲਾਫ਼ ਦਾਇਰ ਪਟੀਸ਼ਨ 'ਤੇ ਦਿੱਲੀ ਹਾਈ ਕੋਰਟ (Delhi High Court) 'ਚ ਸੁਣਵਾਈ ਦੌਰਾਨ ਦਿੱਲੀ ਸਰਕਾਰ ਨੇ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਤਰਸ ਦੇ ਆਧਾਰ 'ਤੇ ਪਟੀਸ਼ਨ ਵਿਚਾਰ ਅਧੀਨ ਹੈ, ਅਜਿਹੇ ਵਿਚ 22 ਜਨਵਰੀ ਨੂੰ ਫਾਂਸੀ ਨਹੀਂ ਹੋਵੇਗੀ।

ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ ਪੇਸ਼ ਵਕੀਲ ਰਾਹੁਲ ਮਹਿਰਾ ਨੇ (Advocate Rahul Mehra appearing for Tihar Jail authorities) ਨੇ ਕਿਹਾ ਕਿ ਤਰਸ ਪਟੀਸ਼ਨ ਖਾਰਜ ਹੋਣ ਦੇ 14 ਦਿਨਾਂ ਬਾਅਦ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾ ਸਕਦੀ ਹੈ। ਅਸੀਂ ਕਾਨੂੰਨ ਨਾਲ ਬੱਝੇ ਹਾਂ। ਅਜਿਹੇ ਵਿਚ ਤਰਸ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਫਾਸੀਂ ਤੋਂ 14 ਦਿਨ ਪਹਿਲਾਂ ਨੋਟਿਸ ਦਿੱਤਾ ਜਾਂਦਾ ਹੈ।

Posted By: Seema Anand