v>ਨਵੀਂ ਦਿੱਲੀ : ਚਿਰਾਂ ਤੋਂ ਜਿਸ ਦਾ ਇੰਤਜ਼ਾਰ ਸੀ ਉਹ ਮੁੱਕ ਗਿਆ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਤਰੀਕ ਦਾ ਐਲਾਨ ਹੋ ਗਿਆ। ਇਹ ਚੋਣਾਂ 22 ਅਗਸਤ ਨੂੰ ਕਰਵਾਈਆਂ ਜਾਣੀਆਂ ਹਨ। ਚੋਣਾਂ ਦੇ ਨਤੀਜੇ 31 ਅਗਸਤ ਨੂੰ ਐਲਾਨੇ ਜਾਣਗੇ। ਵੀਰਵਾਰ ਨੂੰ ਇਹ ਜਾਣਕਾਰੀ ਡਾਇਰੈਕਟੋਰੇਟ ਆਫ ਗੁਰਦੁਆਰਾ ਇਲੈਕਸ਼ਨ ਨੇ ਦਿੱਲੀ ਹਾਈ ਕੋਰਟ ਨੂੰ ਦਿੱਤੀ।

ਦੱਸ ਦੇਈਏ ਕਿ ਕੋਵਿਡ 19 ਦੇ ਦਿੱਲੀ ਵਿਚ ਕੇਸਾਂ ਦੇ ਵਧਣ ਕਾਰਨ ਡਾਇਰੈਕਟੋਰੇਟ ਨੇ ਇਨ੍ਹਾਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਸੀ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਜਸਟਿਸ ਡੀਐਨ ਪਟੇਲ ਅਤੇ ਜਸਟਿਸ ਜੋਤੀ ਸਿੰਘ ਦੇ ਬੈਂਚ ਨੇ ਵੀਰਵਾਰ ਨੂੰ ਸੁਣਵਾਈ ਕਰਦੇ ਹੋਏ ਕਿਹਾ ਕਿ ਲੈਫਟੀਨੈਂਟ ਗਵਰਨਰ ਦਿੱਤੀ ਦੀ ਸਹਿਮਤੀ ਨਾਲ ਚੋਣਾਂ ਦੀ ਤਰੀਕ ਮਿੱਥੀ ਗਈ ਹੈ। ਇਸ ਮੌਕੇ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਚੇਅਰਮੈਨ ਵੀ ਮੌਜੂਦ ਸਨ।

ਜ਼ਿਆਦਾ ਜਾਣਕਾਰੀ ਜਲਦ ਨੋਟੀਫਿਕੇਸ਼ਨ ਜਾਰੀ ਕਰਕੇ ਦਿੱਤੀ ਜਾਵੇਗੀ।

Posted By: Tejinder Thind