ਦਿੱਲੀ ਹਾਈ ਕੋਰਟ ਦਾ ਆਦੇਸ਼, 30 ਸਤੰਬਰ ਤਕ ਕਰਵਾਈਆਂ ਜਾਣ DSGMC ਚੋਣਾਂ, 3 ਹਫ਼ਤਿਆਂ 'ਚ ਮੰਗੀ ਸਟੇਟਸ ਰਿਪੋਰਟ ਤਲਬ
ਹਾਈ ਕੋਰਟ ਨੇ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਡਾਇਰੈਕਟਰ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਸਟੇਟਸ ਰਿਪੋਰਟ ਤਲਬ ਕੀਤੀ ਹੈ। ਅਦਾਲਤ ਨੇ ਪੁੱਛਿਆ ਹੈ ਕਿ ਚੋਣਾਂ ਕਰਵਾਉਣ ਲਈ ਹੁਣ ਤੱਕ ਕੀ-ਕੀ ਕਦਮ ਚੁੱਕੇ ਗਏ ਹਨ ਅਤੇ ਵੋਟਰ ਸੂਚੀਆਂ ਦੀ ਤਿਆਰੀ ਦੀ ਕੀ ਸਥਿਤੀ ਹੈ।
Publish Date: Tue, 28 Apr 2026 01:53 PM (IST)
Updated Date: Tue, 28 Apr 2026 02:38 PM (IST)
ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੀਆਂ ਆਮ ਚੋਣਾਂ ਨੂੰ ਲੈ ਕੇ ਅਹਿਮ ਨਿਰਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਕਮੇਟੀ ਦੀਆਂ ਚੋਣਾਂ ਦੀ ਪ੍ਰਕਿਰਿਆ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇ ਅਤੇ ਇਹ ਚੋਣਾਂ 30 ਸਤੰਬਰ ਤਕ ਕਰਵਾਈਆਂ ਜਾਣ।
ਡਾਇਰੈਕਟਰ ਤੋਂ ਮੰਗੀ ਸਟੇਟਸ ਰਿਪੋਰਟ