- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖਿਆ ਪ੍ਰਣਾਲੀ ਵਿਚ ਖ਼ਾਮੀਆਂ ਵਿਰੁੱਧ ਭੁੱਖ ਹੜਤਾਲ 'ਤੇ ਬੈਠੇ ਸਮਾਜਿਕ ਕਾਰਕੁੰਨ ਸੋਨਮ ਵਾਂਗਚੁਕ ਨੂੰ ਤੁਰੰਤ ਇਲਾਜ ਸਹਾਇਤਾ ਦੇਣ ਦੀ ਮੰਗ ਨਾਲ ਦਿੱਲੀ ਹਾਈ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ।

ਜਾਸ, ਨਵੀਂ ਦਿੱਲੀ : ਸਿੱਖਿਆ ਪ੍ਰਣਾਲੀ ਵਿਚ ਖ਼ਾਮੀਆਂ ਵਿਰੁੱਧ ਭੁੱਖ ਹੜਤਾਲ 'ਤੇ ਬੈਠੇ ਸਮਾਜਿਕ ਕਾਰਕੁੰਨ ਸੋਨਮ ਵਾਂਗਚੁਕ ਨੂੰ ਤੁਰੰਤ ਇਲਾਜ ਸਹਾਇਤਾ ਦੇਣ ਦੀ ਮੰਗ ਨਾਲ ਦਿੱਲੀ ਹਾਈ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ।
ਬੁੱਧਵਾਰ ਨੂੰ ਇਸ ਮਾਮਲੇ ਦਾ ਜ਼ਿਕਰ ਵਕੀਲ ਰਾਕੇਸ਼ ਕੁਮਾਰ ਸੈਣੀ ਨੇ ਮੁੱਖ ਜੱਜ ਦੇਵੇਂਦਰ ਕੁਮਾਰ ਉਪਾਧਿਆਏ ਅਤੇ ਜੱਜ ਤੇਜਸ ਕਾਰੀਆ ਦੇ ਬੈਂਚ ਦੇ ਸਾਹਮਣੇ ਕੀਤਾ। ਵਕੀਲਾਂ ਦੀ ਹੜਤਾਲ ਕਾਰਨ ਦੂਜੀ ਧਿਰ ਤੋਂ ਕੋਈ ਹਾਜ਼ਰ ਨਹੀਂ ਹੋਇਆ, ਇਸ ਲਈ ਬੈਂਚ ਨੇ ਮਾਮਲੇ ਨੂੰ ਵੀਰਵਾਰ ਲਈ ਸੂਚੀਬੱਧ ਕਰਨ ਦੀ ਹਦਾਇਤ ਦਿੱਤੀ।
ਪਟੀਸ਼ਨਰ ਤੇ ਵਕੀਲ ਰਾਕੇਸ਼ ਕੁਮਾਰ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਸੋਨਮ ਵਾਂਗਚੁਕ ਨੂੰ ਹਸਪਤਾਲ ਲੈ ਕੇ ਜਾਣ ਅਤੇ ਜਬਰਦਸਤੀ ਖਾਣਾ ਖੁਆਉਣ ਦੇ ਹੁਕਮ ਦੇਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਵਾਂਗਚੁਕ ਦੀ ਸਿਹਤ ਤੇਜ਼ੀ ਨਾਲ ਖ਼ਰਾਬ ਹੋ ਰਹੀ ਹੈ ਅਤੇ ਉਨ੍ਹਾਂ ਦਾ ਵਜ਼ਨ 8.5 ਕਿੱਲੋ ਘੱਟ ਗਿਆ ਹੈ। ਜੇ ਉਹ ਭੁੱਖ ਹੜਤਾਲ ਜਾਰੀ ਰੱਖਦੇ ਹਨ, ਤਾਂ ਦੋ ਦਿਨਾਂ ਵਿਚ ਉਨ੍ਹਾਂ ਦੀ ਜਿੰਦਗੀ ਖ਼ਤਰੇ ਵਿਚ ਪੈ ਸਕਦੀ ਹੈ।