- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Delhi Government ਦੇ ਅਧਿਕਾਰੀਆਂ ਦੀ ਮੰਨੀਏ ਤਾਂ ਸਰਕਾਰ ਨੇ ਇਹ ਫੈਸਲਾ ਸਾਵਧਾਨੀ ਵਜੋਂ ਲਿਆ ਹੈ। ਸਰਕਾਰ ਨੂੰ ਦਿੱਲੀ ਪੁਲਿਸ ਤੋਂ ਇਨਪੁਟ ਮਿਲਿਆ ਸੀ, ਜਿਸ ਦੇ ਆਧਾਰ 'ਤੇ ਤੁਰੰਤ ਇਹ ਫੈਸਲਾ ਲੈ ਲਿਆ ਗਿਆ। ਉੱਥੇ ਹੀ, ਪੁਲਿਸ ਤੋਂ ਮਿਲੇ ਇਨਪੁਟ 'ਚ ਦੱਸਿਆ ਗਿਆ ਕਿ ਸੈਂਟਰਲ ਦਿੱਲੀ ਇਲਾਕੇ ਵ' ਕਾਨੂੰਨ-ਵਿਵਸਥਾ ਬਣਾਏ ਰੱਖਣ ਲਈ ਅਤੇ ਬਚਾਅ ਦੇ ਉਪਾਵਾਂ ਦੀ ਲੋੜ ਹੈ।

ਡਿਜੀਟਲ ਡੈਸਕ, ਨਵੀਂ ਦਿੱਲੀ : CJP Protest: ਕਾਕਰੋਚ ਜਨਤਾ ਪਾਰਟੀ (CJP) ਦੇ ਪ੍ਰਦਰਸ਼ਨ ਦੌਰਾਨ ਦਿੱਲੀ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਦਿੱਲੀ ਸਰਕਾਰ ਨੇ ਜੰਤਰ-ਮੰਤਰ 'ਤੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੇ ਵਿਚਕਾਰ ਵੀਕੈਂਡ 'ਤੇ ਸ਼ਰਾਬ ਦੀਆਂ ਦੁਕਾਨਾਂ ਰਾਤ ਨੂੰ 10 ਵਜੇ ਦੀ ਬਜਾਏ 8 ਵਜੇ ਹੀ ਬੰਦ ਕਰਨ ਦਾ ਹੁਕਮ ਦਿੱਤਾ ਹੈ।
ਦਿੱਲੀ ਸਰਕਾਰ ਦੇ ਅਧਿਕਾਰੀਆਂ ਦੀ ਮੰਨੀਏ ਤਾਂ ਸਰਕਾਰ ਨੇ ਇਹ ਫੈਸਲਾ ਸਾਵਧਾਨੀ ਵਜੋਂ ਲਿਆ ਹੈ। ਸਰਕਾਰ ਨੂੰ ਦਿੱਲੀ ਪੁਲਿਸ ਤੋਂ ਇਨਪੁਟ ਮਿਲਿਆ ਸੀ, ਜਿਸ ਦੇ ਆਧਾਰ 'ਤੇ ਤੁਰੰਤ ਇਹ ਫੈਸਲਾ ਲੈ ਲਿਆ ਗਿਆ। ਉੱਥੇ ਹੀ, ਪੁਲਿਸ ਤੋਂ ਮਿਲੇ ਇਨਪੁਟ 'ਚ ਦੱਸਿਆ ਗਿਆ ਕਿ ਸੈਂਟਰਲ ਦਿੱਲੀ ਇਲਾਕੇ ਵ' ਕਾਨੂੰਨ-ਵਿਵਸਥਾ ਬਣਾਏ ਰੱਖਣ ਲਈ ਅਤੇ ਬਚਾਅ ਦੇ ਉਪਾਵਾਂ ਦੀ ਲੋੜ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਰਾਬ ਦੀਆਂ ਦੁਕਾਨਾਂ ਦੇ ਸਮੇਂ ਇਹ ਆਰਜ਼ੀ ਬਦਲਾਅ ਪ੍ਰੋਟੈਸਟ ਦੌਰਾਨ ਕਿਸੇ ਵੀ ਅਣਹੋਣੀ ਨੂੰ ਰੋਕਣ ਦੇ ਮਕਸਦ ਨਾਲ ਕੀਤਾ ਗਿਆ ਹੈ।
ਕਾਕਰੋਚ ਜਨਤਾ ਪਾਰਟੀ (CJP) ਪਿਛਲੇ ਇਕ ਮਹੀਨੇ ਤੋਂ ਨੀਟ ਪੇਪਰ ਲੀਕ ਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਨੂੰ ਲੈ ਕੇ ਦਿੱਲੀ 'ਚ ਪ੍ਰਦਰਸ਼ਨ ਕਰ ਰਹੀ ਹੈ। ਉੱਥੇ ਹੀ, ਪ੍ਰਦਰਸ਼ਨ ਦੇ ਵਿਚਕਾਰ ਕੁਝ ਹੰਗਾਮਾਕਾਰੀਆਂ ਨੇ ਕਾਨੂੰਨ ਨੂੰ ਹੱਥ 'ਚ ਲੈਂਦਿਆਂ ਪੁਲਿਸ ਮੁਲਾਜ਼ਮਾਂ 'ਤੇ ਪਥਰਾਅ ਕਰ ਕੇ ਜ਼ਖ਼ਮੀ ਕੀਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਕਈ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ ਅਤੇ ਵੱਖ-ਵੱਖ ਕਈ ਐੱਫਆਈਆਰ (FIR) ਦਰਜ ਕੀਤੀਆਂ ਹਨ।